BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

August 13, 2022 11:25 AM

- ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਸੰਕਟ ’ਚੋਂ ਕੱਢਣ ਲਈ ਵਚਨਬੱਧਤਾ ਦੁਹਰਾਈ

ਦਸਨਸ
ਚੰਡੀਗੜ੍ਹ/12 ਅਗਸਤ : ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜੋ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਵੀ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਵੱਲੋਂ ਲੰਘੀ 29 ਜੁਲਾਈ ਨੂੰ ਅਦਾ ਕੀਤੇ ਗਏ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੰਨਾ ਕਿਸਾਨਾਂ ਦਾ ਹੁਣ ਸੂਗਰਫੈੱਡ ਵੱਲ 195.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗਸਤ ਤੱਕ ਜਾਰੀ ਕਰ ਦਿੱਤੇ ਜਾਣਗੇ ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤੱਕ ਨਿਪਟਾ ਦਿੱਤਾ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਵੀਰਵਾਰ ਨੂੰ ਸ਼ੂਗਰਫੈੱਡ ਰਾਹੀਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਵੀ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਾਰੇ ਬਕਾਏ ਅਦਾ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਬਕਾਏ ਅਦਾ ਕਰ ਦੇਣਗੀਆਂ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਏ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਚਨਬੱਧ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ