BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੇ ਕਾਸਤਕਾਰਾਂ ਨੂੰ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਸਬੰਧੀ ਕੀਤਾ ਜਾਗਰੂਕ

August 13, 2022 11:28 AM

ਹਰਮੀਤ ਸਿੰਘ ਮਹਿਰਾਜ
ਰਾਮਪੁਰਾ ਫੂਲ/12 ਅਗਸਤ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਫੂਲ, ਡਾ. ਗੁਰਬਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਬਲਾਕ ਫੂਲ ਦੇ ਪਿੰਡ ਬੁਰਜ ਮਾਨਸ਼ਾਹੀਆ ਵਿਖੇ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਸਰਵੇਖਣ ਕੀਤਾ ਗਿਆ ਅਤੇ ਕਿਸਾਨਾਂ ਨੂੰ ਇਸ ਤੋਂ ਨਾ ਡਰਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਸਮੇਂ ਡਾ. ਨਵਦੀਪ ਸਿੰਘ (ਖੇਤੀਬਾੜੀ ਵਿਕਾਸ ਅਫ਼ਸਰ) ਨੇ ਕਿਸਾਨਾਂ ਨੂੰ ਨਰਮੇ ਵਿੱਚ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਬਾਰੇ ਦੱਸਦਿਆਂ, ਇਸ ਦੇ ਹਮਲੇ ਵਾਲੇ ਫੁੱਲਾਂ ਦੀ ਪਹਿਚਾਣ ਕਰਨ ਦਾ ਤਰੀਕਾ ਸਮਝਾਇਆ। ਉਹਨਾਂ ਚਿੱਟੇ ਮੱਛਰ ਦਾ ਸਰਵੇਖਣ ਸਵੇਰੇ 10 ਵਜੇ ਤੋਂ ਪਹਿਲਾਂ ਕਰਨ ਅਤੇ ਹਮਲਾ ਉਪਰ ਵਾਲੇ ਤਿੰਨ ਪੱਤਿਆਂ ਤੇ ਆਰਥਿਕ ਕਗਾਰ (6 ਜਾਂ ਵੱਧ ਚਿੱਟੇ ਮੱਛਰ ਪ੍ਰਤੀ ਪੱਤਾ) ਤੇ ਹੋਣ ਦੀ ਸੂਰਤ ਵਿੱਚ ਹੀ ਸਪਰੇ ਕਰਨ ਦੀ ਸਿਫਾਰਸ ਕੀਤੀ। ਉਹਨਾਂ ਚਿੱਟੇ ਮੱਛਰ ਕਾਰਨ ਨੁਕਸਾਨੀ ਫਸਲ ਤੇ ਲੋੜ ਅਨੁਸਾਰ ਖੁਰਾਕੀ ਤੱਤਾਂ ਦੀ ਸਪਰੇ ਕਰਨ ਅਤੇ ਫਸਲ ਅਤੇ ਆਲੇ ਦੁਆਲੇ ਨੂੰ ਨਦੀਨ ਰਹਿਤ ਰੱਖਣ ਦੀ ਸਲਾਹ ਦਿੱਤੀ । ਸਹਾਇਕ ਟੈਕਨੋਲੋਜੀ ਮੈਨੇਜਰ ਸ੍ਰੀ ਮਨਪ੍ਰੀਤ ਸਿੰਘ ਨੇ ਲੋੜ ਅਨੁਸਾਰ ਫਸਲ ਨੂੰ ਸਿੰਚਾਈ ਕਰਨ ਅਤੇ ਨਿੰਮ ਦਾ ਘੋਲ ਬਣਾਉਣ ਦੀ ਵਿਧੀ ਅਤੇ ਇਸਦੇ ਛਿੜਕਾ ਸੰਬੰਧੀ ਕਿਸਾਨਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਅੰਤ ਵਿੱਚ ਕਿਸਾਨ ਵੀਰਾਂ ਨਾਲ ਆਪਣੇ ਮੋਬਾਈਲ ਨੰਬਰ ਸਾਂਝੇ ਕਰਦੇ ਹੋਏ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਰੱਖਣ ਅਤੇ ਮਹਿਕਮੇ ਵੱਲੋਂ ਸਿਫਾਰਸ ਅਨੁਸਾਰ ਫਸਲ ਪ੍ਰਬੰਧਨ ਲਈ ਪ੍ਰੇਰਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ