BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਕੌਮੀ ਲੋਕ ਅਦਾਲਤ ਵਿੱਚ ਸਮਾਜ ਦੇ ਤੀਜੇ ਵਰਗ ਦੇ ਪ੍ਰਤੀਨਿਧ ਨੂੰ ਲੋਕ ਅਦਾਲਤ ਬੈਂਚ ਦਾ ਭਾਗ ਬਣਾਇਆ ਗਿਆ

August 13, 2022 05:44 PM

- ਨੈਸ਼ਨਲ ਲੋਕ ਅਦਾਲਤ ਵਿੱਚ 5393 ਕੇਸਾਂ ਵਿਚੋਂ  4780 ਕੇਸਾਂ ਦਾ ਕੀਤਾ ਨਿਪਟਾਰਾ

ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਅਗਸਤ (ਰਵਿੰਦਰ ਸਿੰਘ ਢੀਂਡਸਾ) : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕੁੱਲ 11 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਨਿਰਭਓ ਸਿੰਘ ਗਿੱਲ ਚੈਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਅਥਾਰਟੀ ਵਲੋਂ ਅੱਜ ਦੀ ਲੋਕ ਅਦਾਲਤ ਵਿੱਚ ਇੱਕ ਵਿਲੱਖਣ ਉਪਰਾਲਾ ਕਰਦਿਆਂ ਸਮਾਜ ਦੇ ਤੀਜੇ ਵਰਗ ਨੂੰ ਲੋਕ ਅਦਾਲਤ ਦੇ ਬੈਂਚ ਦਾ ਭਾਗ ਬਣਾ ਕੇ ਸੰਜੀਦਾ ਸੁਨੇਹਾ ਦੇਣ ਦਾ ਯਤਨ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਦੀ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5393 ਕੇਸਾਂ ਵਿਚੋਂ 4780 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 20 ਕਰੋੜ ਦੀ ਰਕਮ ਦੇ ਫੈਸਲੇ ਕੀਤੇ ਗਏ। ਉਨਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 6 ਝਗੜ ਰਹੇ ਵਿਵਾਹਿਕ ਜੋੜਿਆਂ ਨੂੰ ਸਮਝਾ ਕੇ ਇਕੱਠੇ ਕੀਤੇ ਗਿਆ, ਇੱਕ ਬੱਚੇ ਦੀ ਕਸਟਡੀ ਵਾਲਾ 5 ਸਾਲਾ ਪੁਰਾਣਾ ਕੇਸ ਨਿਬੇੜਿਆ ਗਿਆ ਅਤੇ 10 ਸਾਲ ਪੁਰਾਣੀ ਐਕਸੀਕਿਊਸਨ ਦਾ ਕੇਸ ਨਿਬੇੜਿਆ ਗਿਆ। ਮਨਪ੍ਰੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ