BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਮਨੋਰੰਜਨ

ਮੱਧ ਪ੍ਰਦੇਸ਼ ’ਚ ਰਣਬੀਰ-ਆਲੀਆ ਦਾ ਵਿਰੋਧ

September 08, 2022 10:54 AM

- ਲਹਿਰਾਈਆਂ ਕਾਲੀਆਂ ਝੰਡੀਆਂ

ਏਜੰਸੀਆਂ
ਉਜੈਨ/7 ਸਤੰਬਰ : ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅਤੇ ਅਦਾਕਾਰ ਰਣਬੀਰ ਕਪੂਰ ਆਪਣੀ ਆਉਣ ਵਾਲੀ ਫ਼ਿਲਮ ‘ਬ੍ਰਹਮਾਸਤਰ’ ਦੀ ਰਿਲੀਜਿੰਗ ਤੋਂ ਪਹਿਲਾਂ ਮਹਾਕਾਲ ਦੇ ਦਰਸ਼ਨ ਕਰਨ ਲਈ ਉਜੈਨ ਪਹੁੰਚੇ।
ਇਸ ਦੌਰਾਨ ਫ਼ਿਲਮ ਦੇ ਨਿਰਦੇਸਕ ਅਯਾਨ ਮੁਖਰਜੀ ਵੀ ਉਨ੍ਹਾਂ ਦੇ ਨਾਲ ਸਨ। ਮਹਾਕਾਲ ਦੇ ਦਰਸ਼ਨਾਂ ਲਈ ਪਹੁੰਚੀ ‘ਬ੍ਰਹਮਾਸਤਰ’ ਦੀ ਟੀਮ ਨੂੰ ਇੱਥੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਕਾਲੇ ਝੰਡੇ ਲੈ ਕੇ ਮਹਾਕਾਲੇਸਵਰ ਮੰਦਰ ਪੁੱਜੇ ਅਤੇ ਹੰਗਾਮਾ ਕੀਤਾ। ਸਥਾਨਕ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।
ਮਹਾਕਾਲ ਮੰਦਰ ਦੇ ਬਾਹਰ ਮਾਹੌਲ ਖ਼ਰਾਬ ਹੋਣ ਕਾਰਨ ਅਯਾਨ ਮੁਖਰਜੀ ਇਕੱਲੇ ਹੀ ਮਹਾਕਾਲ ਦੇ ਦਰਸ਼ਨ ਅਤੇ ਸਾਮ ਦੀ ਆਰਤੀ ਲਈ ਪਹੁੰਚੇ। ਇਸ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਦਰਸ਼ਨ ਤੋਂ ਬਾਅਦ ਸਾਹਮਣੇ ਆਏ ਅਯਾਨ ਮੁਖਰਜੀ ਨੇ ਵੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਫ਼ਿਲਮ ਸਫਲ ਹੋਵੇ। ਖ਼ਬਰਾਂ ਮੁਤਾਬਕ, ਰਣਬੀਰ ਕਪੂਰ ਅਤੇ ਆਲੀਆ ਭੱਟ ਸੁਰੱਖਿਆ ਕਾਰਨਾਂ ਕਰਕੇ ਮੰਦਰ ਨਹੀਂ ਜਾ ਸਕੇ, ਸਿਰਫ ਨਿਰਦੇਸ਼ਕ ਅਯਾਨ ਮੁਖਰਜੀ ਹੀ ਦਰਸ਼ਨ ਕਰ ਸਕੇ।
ਮਹਾਕਾਲ ਦੇ ਦਰਸ਼ਨਾਂ ਲਈ ਆਈ ਟੀਮ ਠੀਕ ਤਰ੍ਹਾਂ ਦਰਸ਼ਨ ਨਹੀਂ ਕਰ ਸਕੀ। ਇਸ ਦੌਰਾਨ ਉਥੇ ਜ਼ਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਦੌਰਾਨ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ ਵਿਚ ਪ੍ਰਦਰਸ਼ਨਕਾਰੀ ਆਪਣੇ ਆਪ ਨੂੰ ਬਜਰੰਗ ਦਲ ਦੇ ਵਰਕਰ ਦੱਸ ਰਹੇ ਹਨ ਅਤੇ ਫ਼ਿਲਮ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਵਿਰੋਧ ਰਣਬੀਰ ਕਪੂਰ ਦੇ ਇਕ ਪੁਰਾਣੇ ਬਿਆਨ ਕਾਰਨ ਹੋ ਰਿਹਾ ਹੈ। ਇਸ ਬਿਆਨ ’ਚ ਰਣਬੀਰ ਕਪੂਰ ਨੇ ਕਿਹਾ ਸੀ ਕਿ ਉਹ ਬੀਫ ਪਸੰਦ ਕਰਦੇ ਹਨ ਅਤੇ ਬੀਫ ਪ੍ਰੇਮੀ ਹਨ। ਹੁਣ ਉਨ੍ਹਾਂ ਦੇ ਇਸ ਪੁਰਾਣੇ ਬਿਆਨ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਬਾਈਕਾਟ ਦਾ ਰੁਝਾਨ ਹੁਣ ਹੌਲੀ-ਹੌਲੀ ‘ਬ੍ਰਹਮਾਸਤਰ’ ਨੂੰ ਆਪਣੀ ਲਪੇਟ ਵਿਚ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਫ਼ਿਲਮ ਨੂੰ ਹੁਣ ਤੱਕ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਨੂੰ ਲੈ ਕੇ ਦਰਸ਼ਕਾਂ ’ਚ ਉਤਸੁਕਤਾ ਵੀ ਦੇਖਣ ਨੂੰ ਮਿਲ ਰਹੀ ਹੈ, ਪਰ ਹੁਣ ਫ਼ਿਲਮ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਅਤੇ ਫ਼ਿਲਮ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਬਾਈਕਾਟ ਦਾ ਰੁਝਾਨ ਸ਼ੁਰੂ ਹੋ ਗਿਆ ਹੈ। ਬੀਤੀ ਰਾਤ ਟਵਿੱਟਰ ’ਤੇ ਬਾਈਕਾਟ ਬ੍ਰਹਮਾਸਤਰ ਟ੍ਰੈਂਡ ਕੀਤਾ ਗਿਆ। ਫ਼ਿਲਮ ਨੂੰ ਲੈ ਕੇ ਸ਼ੁਰੂ ਹੋਏ ਇਸ ਵਿਰੋਧ ਨੇ ਨਿਰਮਾਤਾਵਾਂ ਦੀ ਚਿੰਤਾ ਜ਼ਰੂਰ ਵਧਾ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ