BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਚੰਡੀਗੜ੍ਹ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

September 14, 2022 10:59 AM

ਭੁੱਲਰ
ਚੰਡੀਗੜ੍ਹ/13 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਅਤੇ ਕੌਮੀ ਨਿਸ਼ਾਨੇਬਾਜ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਜੱਜ ਦੀ ਧੀ ਹੈ, ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕਲਿਆਣੀ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਹੋਈ ਸੁਣਵਾਈ ਦੌਰਾਨ ਫੈਸਲਾ ਰਾਖਵਾਂ ਰੱਖਿਆ ਗਿਆ ਸੀ। ਜਸਟਿਸ ਸਰਵੇਸਵਰ ਠਾਕੁਰ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਲਿਆਣੀ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਕਲਿਆਣੀ ਸਿੰਘ ਨੂੰ 90 ਦਿਨਾਂ ਬਾਅਦ ਜ਼ਮਾਨਤ ਮਿਲ ਗਈ। ਦੱਸਣਾ ਬਣਦਾ ਹੈ ਕਿ ਸਿੱਪੀ ਸਿੱਧੂ ਕਤਲ ਕੇਸ ਦੇ ਮੁਲਜ਼ਮ ਕਲਿਆਣੀ ਸਿੰਘ ਨੂੰ ਸੀਬੀਆਈ ਨੇ 15 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋ ਵਾਰ ਰਿਮਾਂਡ ਲੈਣ ਤੋਂ ਬਾਅਦ ਸੀਬੀਆਈ ਅਦਾਲਤ ਨੇ ਕਲਿਆਣੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਹ ਬੀਤੀ 21 ਜੂਨ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਸੀਬੀਆਈ ਨੇ ਸੋਮਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ
ਚਾਰਜਸੀਟ ਦਾਖਲ ਕਰ ਦਿੱਤੀ ਹੈ। ਸੀਬੀਆਈ ਦੀ ਇਸ ਚਾਰਜਸੀਟ ਵਿੱਚ ਕੁੱਲ 84 ਗਵਾਹ ਸ਼ਾਮਲ ਕੀਤੇ ਗਏ। ਇਸ ਦੇ ਨਾਲ ਹੀ ਸੀਬੀਆਈ ਨੇ ਚਾਰਜਸੀਟ ਵਿੱਚ ਪਹਿਲਾਂ ਹੀ ਸਾਹਮਣੇ ਆਏ ਤੱਥਾਂ ਦਾ ਵੀ ਜ਼ਿਕਰ ਕੀਤਾ ਹੈ ਕਿ ਸਿੱਪੀ ਸਿੱਧੂ ਕਤਲ ਸਮੇਂ ਮੁਲਜ਼ਮ ਕਲਿਆਣੀ ਅਤੇ ਇੱਕ ਸੂਟਰ ਨੂੰ ਸੈਕਟਰ-27 ਦੇ ਪਾਰਕ ਨੇੜੇ ਇੱਕ ਕੋਠੀ ਮਾਲਕ ਅਤੇ ਉਸ ਦੇ ਨੌਕਰ ਨੇ ਦੇਖਿਆ ਸੀ।
ਉਧਰ ਇਸ ਮਾਮਲੇ ’ਚ ਕਰੀਬ 7 ਸਾਲ ਬਾਅਦ ਗ੍ਰਿਫ਼ਤਾਰ ਜੱਜ ਦੀ ਧੀ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਹੋਈ ਹੈ ਅਤੇ ਮੰਗਲਵਾਰ ਨੂੰ ਉਸ ਨੂੰ ਜ਼ਮਾਨਤ ਮਿਲ ਗਈ। ਇਸ ਤੋਂ ਪਹਿਲਾਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਕਲਿਆਣੀ ਨੂੰ ਜ਼ਮਾਨਤ ਨਹੀਂ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਹਾਈਕੋਰਟ ’ਚ ਮੁਲਜ਼ਮ ਕਲਿਆਣੀ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਸੀ। ਕਲਿਆਣੀ ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ। ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਸੀਬੀਆਈ ਨੇ ਕਿਹਾ ਕਿ ਕਲਿਆਣੀ ਨੂੰ ਫ਼ਿਲਹਾਲ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਜੇਕਰ ਉਹ ਬਾਹਰ ਆਉਂਦੀ ਹੈ ਤਾਂ ਉਹ ਆਪਣੀ ਸਥਿਤੀ ਦੇ ਆਧਾਰ ’ਤੇ ਕੇਸ ਨੂੰ ਪ੍ਰਭਾਵਿਤ ਕਰ ਸਕਦੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਸੀਬੀਆਈ ਨੇ ਅਦਾਲਤ ਵਿੱਚ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਸਿੱਪੀ ਸਿੱਧੂ ਅਤੇ ਕਲਿਆਣੀ ਨਜ਼ਦੀਕੀ ਸਬੰਧਾਂ ਵਿੱਚ ਸਨ। ਕਲਿਆਣੀ ਸਿੱਪੀ ਸਿੱਧੂ ਨਾਲ ਵਿਆਹ ਕਰਨਾ ਚਾਹੁੰਦੀ ਸੀ। ਇਸ ਲਈ ਕਲਿਆਣੀ ਦੇ ਵਿਆਹ ਦਾ ਪ੍ਰਸਤਾਵ ਸਿੱਪੀ ਦੇ ਘਰ ਭੇਜਿਆ ਗਿਆ, ਪਰ ਸਿੱਪੀ ਦੇ ਪਰਿਵਾਰ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ। ਸੀਬੀਆਈ ਨੇ ਅਦਾਲਤ ਨੂੰ ਇਹ ਵੀ ਦੱਸਿਆ ਸੀ ਕਿ ਵਿਆਹ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਸਿੱਪੀ ਨੇ ਕਲਿਆਣੀ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਪਰਿਵਾਰ ਅਤੇ ਦੋਸਤਾਂ ਵਿਚਕਾਰ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਹੀ ਨਹੀਂ ਸੀਬੀਆਈ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਿੱਪੀ ’ਤੇ ਚਾਰ ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ’ਚੋਂ ਕਲਿਆਣੀ ਨੇ ਵੀ ਇਕ ਗੋਲੀ ਚਲਾਈ ਸੀ। ਦੱਸਣਾ ਬਣਦਾ ਹੈ ਕਿ ਸਾਲ 2015 ’ਚ ਸੈਕਟਰ-27 ਦੇ ਪਾਰਕ ’ਚ ਸੁੱਖ ਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਪੀ ਸਿੱਧੂ ਦੇ ਸਰੀਰ ’ਤੇ ਚਾਰ ਗੋਲੀਆਂ ਲੱਗੀਆਂ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ