BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਕਾਲਕਾ-ਪਿੰਜ਼ੋਰ ’ਚ ਡੇਂਗੂ ਦਾ ਡੰਗ ਜਾਰੀ, ਲੋਕਾਂ ’ਚ ਦਹਿਸ਼ਤ

September 16, 2022 12:47 PM

- ਜ਼ਰੂਰਤ ਹੋਈ ਤਾਂ ਚੰਡੀਗੜ੍ਹ ਤੋਂ ਵੀ ਫੌਗਿੰਗ ਮਸ਼ੀਨਾਂ ਮੰਗਵਾਈਆਂ ਜਾਣਗੀਆਂ: ਸਪੀਕਰ
- ਕਾਲਕਾ-ਪਿੰਜ਼ੋਰ ’ਚ ਹੁਣ ਤੱਕ ਡੇਢ ਦਰਜਨ ਤੋਂ ਵੱਧ ਲੋਕਾਂ ਦੀ ਮੌਤ

ਪੀ. ਪੀ. ਵਰਮਾ
ਪੰਚਕੂਲਾ/15 ਸਤੰਬਰ : ਕਾਲਕਾ-ਪਿੰਜ਼ੋਰ ਵਿੱਚ ਹੁਣ ਤੱਕ ਡੇਢ ਦਰਜਨ ਤੋਂ ਵੱਧ ਡੇਂਗੂ ਅਤੇ ਤੇਜ਼ ਬੁਖਾਰ ਨਾਲ ਹੋਈਆਂ ਮੌਤਾਂ ਕਾਰਨ ਲੋਕਾਂ ਵਿੱਚ ਦਹਿਤਸ਼ਤ ਦਾ ਮਾਹੌਲ ਹੈ। ਡੇਂਗੂ ਦਾ ਸਭ ਤੋਂ ਵੱਧ ਅਸਰ ਜ਼ਿਲ੍ਹੇ ਦੇ ਇਲਾਕੇ ਕਾਲਕਾ ਅਤੇ ਪਿੰਜ਼ੋਰ ਵਿੱਚ ਵੇਖਿਆ ਜਾ ਰਿਹਾ ਹੈ। ਕਾਲਕਾ ਦਾ ਜਨਰਲ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਡੇਂਗੂ ਦੇ ਮਰੀਜ਼ਾਂ ਨਾਲ ਭਰੇ ਪਏ ਹਨ। ਕਾਲਕਾ ਦੇ ਸਰਕਾਰੀ ਜਰਨਲ ਹਸਪਤਾਲ ਵਿੱਚ ਰੋਜ਼ਾਨਾ 130 ਤੋਂ ਵੱਧ ਮਰੀਜ਼ ਡੇਂਗੂ ਬੁਖਾਰ ਦੇ ਆ ਰਹੇ ਹਨ। ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਵੱਖ-ਵੱਖ ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਹਸਪਤਾਲਾਂ ਦਾ ਦੌਰਾ ਕੀਤਾ ਹੈ। ਸ੍ਰੀ ਗੁਪਤਾ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਚੰਡੀਗੜ੍ਹ ਤੋਂ ਫੌਗਿੰਗ ਮਸ਼ੀਨਾਂ ਮੰਗਵਾਈਆਂ ਜਾਣਗੀਆਂ। ਪੰਚਕੂਲਾ ਜ਼ਿਲ੍ਹੇ ਵਿੱਚ ਡੇਂਗੂ ਮਰੀਜ਼ਾਂ ਦੀ ਸੰਖਿਆ 380 ਤੋਂ ਵੱਧ ਹੋ ਗਈ ਹੈ। ਹੁਣ ਪੰਚਕੂਲਾ ਦੇ ਬਰਵਾਲਾ ਬਲਾਕ ਤੋਂ ਵੀ ਡੇਂਗੂ ਦੇ ਮਰੀਜ਼ ਪੰਚਕੂਲਾ ਸਰਕਾਰੀ ਜਨਰਲ ਹਸਪਤਾਲ ਵਿੱਚ ਆਉਣੇ ਸ਼ੁਰੂ ਹੋ ਗਏ। ਪੰਚਕੂਲਾ ਦੇ ਸਿਵਲ ਸਰਜਨ ਡਾ. ਮੁਕਤਾ ਕੁਮਾਰ ਨੇ ਦੱਸਿਆ ਕਿ ਕਾਲਕਾ ਪਿੰਜ਼ੋਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਡੋਰ ਤੋਂ ਡੋਰ ਸਰਵੇ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਤਰੀਕੇ ਦੱਸੇ ਜਾ ਰਹੇ ਹਨ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜ਼ਾਂ ਬੈੱਡ ਵਧਾੲੈ ਜਾ ਰਹੇ ਹਨ। ਬਰਵਾਲਾ, ਪਿੰਜ਼ਰ, ਕਾਲਕਾ ਤੋਂ 40 ਤੋਂ ਵੱਧ ਗੰਭੀਰ ਮਰੀਜ਼ ਪੰਚਕੂਲਾ ਦੇ ਸਰਕਾਰੀ ਹਸਪਤਾਲ ਨੂੰ ਰੈਫਰ ਹੋ ਰਹੇ ਹਨ। ਕਾਂਗਰਸ ਦੀ ਸੀਨੀਅਰ ਨੇਤਾ ਮਨਵੀਰ ਕੌਰ ਗਿੱਲ ਨੇ ਕਿਹਾ ਹੈ ਕਿ ਸਿਹਤ ਵਿਭਾਗ ਅਤੇ ਪੰਚਕੂਲਾ ਪ੍ਰਸ਼ਾਸਨ ਡੇਂਗੂ ਦੇ ਮਾਮਲੇ ਵਿੱਚ ਫੇਲ੍ਹ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਫ਼ਸਰਾਂ ਦੀ ਬਿਆਨਬਾਜੀ ਉੱਤੇ ਕੋਈ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਪੰਚਕੂਲਾ ਦੇ ਸੀਨੀਅਰ ਨੇਤਾ ਮਾਲਵਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਪਿੰਜ਼ੋਰ-ਕਲਕਾ ਵਿੱਚ ਡੇਂਗੂ ਦੇ ਮਰੀਜ਼ਾਂ ਨੂੰ ਵੇਖਦੇ ਹੋਏ ਮੈਡੀਕਲ ਅਮਰਜੈਂਸੀ ਘੋਸ਼ਿਤ ਕੀਤੀ ਜਾਵੇ। ਦੂਜੇ ਪਾਸੇ ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਡੇਂਗੂ ਫੈਲ ਰਿਹਾ ਹੈ ਅਤੇ ਮੌਤਾਂ ਹੋ ਰਹੀਆਂ ਹਨ ਇਸ ਤੋਂ ਲਗਦਾ ਹੈ ਕਿ ਇਹ ਹੁਣ ਸਰਕਾਰ ਦੇ ਵੱਸ ਵਿੱਚ ਨਹੀਂ ਹੈ। ਕਾਂਗਰਸੀ ਯੂਥ ਨੇਤਾ ਦੀਪਾਸ਼ੂ ਬਾਂਸਲ ਨੇ ਇਹ ਮਾਮਲਾ ਹਰਿਆਣਾ ਮਾਨਵ ਅਧਿਕਾਰ ਕੋਲ ਭੇਜਿਆ ਹੈ ਅਤੇ ਮਾਨਵ ਅਧਿਕਾਰ ਦੇ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਪੂਰੀ ਰਿਪੋਰਟ ਦੇਣ ਲਈ ਤਲਵ ਕੀਤੀ ਹੈ। ਦੀਪਾਸ਼ੂ ਬਾਂਸਲ ਨੇ ਦੱਸਿਆ ਕਿ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। ਉੱਧਰ ਜ਼ਿਲ੍ਹਾ ਪ੍ਰਸ਼ਾਸਨ ਡੇਂਗੂ ਦੇ ਹਾਲਾਤ ਨੂੰ ਦੇਖਦੇ ਹੋਏ ਮੀਟਿੰਗਾਂ ਤੇ ਮੀਟਿੰਗਾਂ ਕਰ ਰਿਹਾ ਹੈ। ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਅਲੱਗ ਤੋਂ ਡੇਂਗੂ ਵਾਰਡ ਬਣਾਇਆ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ