BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

6 ਰਾਜਾਂ ਦੀਆਂ ਕਾਂਗਰਸ ਕਮੇਟੀਆਂ ਵੱਲੋਂ ਰਾਹੁਲ ਨੂੰ ਪ੍ਰਧਾਨ ਬਣਾਉਣ ਦਾ ਮਤਾ ਪਾਸ

September 20, 2022 12:47 PM

ਏਜੰਸੀਆਂ
ਨਵੀਂ ਦਿੱਲੀ/19 ਸਤੰਬਰ : ਕਾਂਗਰਸ ਪ੍ਰਧਾਨ ਦੀ ਚੋਣ ਤੋਂ ਪਹਿਲਾਂ 6 ਰਾਜਾਂ ਦੀਆਂ ਕਾਂਗਰਸ ਕਮੇਟੀਆਂ ਨੇ ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਨ ਸੌਂਪਣ ਦਾ ਮਤਾ ਪਾਸ ਕਰ ਦਿੱਤਾ ਹੈ l
ਹਾਲ ਹੀ ਵਿੱਚ ਮਹਾਰਾਸ਼ਟਰ, ਬਿਹਾਰ ਅਤੇ ਤਾਮਿਲਨਾਡੂ ਦੀਆਂ ਕਾਂਗਰਸ ਕਮੇਟੀਆਂ ਨੇ ਇਸ ਸਬੰਧੀ ਮਤਾ ਪਾਸ ਕੀਤਾ ਹੈ, ਜਦਕਿ ਰਾਜਸਥਾਨ, ਗੁਜਰਾਤ ਅਤੇ ਛੱਤੀਸਗੜ੍ਹ ਪਹਿਲਾਂ ਹੀ ਰਾਹੁਲ ਨੂੰ ਪ੍ਰਧਾਨ ਬਣਾਉਣ ਸਬੰਧੀ ਮਤੇ ਨੂੰ ਮਨਜ਼ੂਰੀ ਦੇ ਚੁੱਕੇ ਹਨ। ਦੱਸਣਾ ਬਣਦਾ ਹੈ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ 23 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ, ਜਦਕਿ ਚੋਣ 17 ਅਕਤੂਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਹਾਲੇ ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਹੈ, ਜਦਕਿ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚੋਣ ਲੜਨ ਨੂੰ ਲੈ ਕੇ ਸਪੱਸ਼ਟ ਤੌਰ ’ਤੇ ਕੁਝ ਨਹੀਂ ਕਿਹਾ ਹੈ। ਇਸੇ ਵਜ੍ਹਾ ਨਾਲ ਹੁਣ ਤੱਕ ਪਾਰਟੀ ਦੇ ਅੰਦਰ ਪ੍ਰਧਾਨ ਦੇ ਅਹੁਦੇ ਲਈ ਕਿਸੇ ਇੱਕ ਨਾਂ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ।
ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਬੀਤੀ 9 ਸਤੰਬਰ ਨੂੰ ਤਾਮਿਲਨਾਡੂ ਵਿੱਚ ਪ੍ਰੈਸ ਕਾਨਫਰੰਸ ਦੌਰਾਲ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਹ ਚੋਣ ਲੜਨਗੇ ਜਾਂ ਨਹੀਂ, ਇਸ ’ਤੇ ਬਾਅਦ ਵਿੱਚ ਗੱਲ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ’ਤੇ ਆਪਣਾ ਫੈਸਲਾ ਕਰ ਲਿਆ ਹੈ, ਮੇਰੇ ਮਨ ਵਿੱਚ ਹੁਣ ਕੋਈ ਭੁਲੇਖਾ ਨਹੀਂ ਹੈ, ਜੇਕਰ ਮੈਂ ਚੋਣ ਨਾ ਲੜਿਆ ਤਾਂ ਤੁਹਾਨੂੰ ਇਸ ਦੀ ਵਜ੍ਹਾ ਵੀ ਦੱਸ ਦੇਵਾਂਗਾ। ਜ਼ਿਕਰਯੋਗ ਹੈ ਕਿ 2019 ਵਿੱਚ ਜਦੋਂ ਰਾਹੁਲ ਗਾਂਧੀ ਨੇ ਪ੍ਰਧਾਨ ਦੀ ਕੁਰਸੀ ਛੱਡੀ ਤਾਂ ਪਾਰਟੀ ਵਿੱਚ ਕਿਸੇ ਹੋਰ ਆਗੂ ਦੇ ਨਾਮ ’ਤੇ ਸਹਿਮਤੀ ਨਾ ਬਣਨ ਬਾਅਦ ਸੋਨੀਆ ਗਾਂਧੀ ਨੂੰ ਕਾਂਗਰਸ ਦੀ ਕਮਾਨ ਸੌਂਪੀ ਗਈ ਸੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਸਭ ਤੋਂ ਅੱਗੇ ਰਾਹੁਲ ਗਾਂਧੀ ਦਾ ਨਾਂ ਹੈ, ਹਾਲਾਂਕਿ ਖੁਦ ਰਾਹੁਲ ਗਾਂਧੀ ਕਈ ਵਾਰ ਪਾਰਟੀ ਪ੍ਰਧਾਨ ਬਣਨ ਤੋਂ ਇਨਕਾਰ ਕਰ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ