BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਕੈਪਟਨ ਅਮਰਿੰਦਰ ਸਿੰਘ ਸ਼ੁਰੂ ਤੋਂ ਹੀ ਸਨ ਭਾਜਪਾ ਦੇ ਸਕੇ : ‘ਆਪ’

September 20, 2022 12:58 PM

- ਕੈਪਟਨ ਦਾ ਪੰਜਾਬ ਵਿਰੋਧੀ ਚਿਹਰਾ ਫਿਰ ਬੇਨਕਾਬ : ਕੰਗ

ਬਿਊਰੋ ਚੀਫ
ਚੰਡੀਗੜ੍ਹ/19 ਸਤੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੋਮਵਾਰ ਨੂੰ ਅਧਿਕਾਰਤ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਕੈਪਟਨ ਨੇ ਆਪਣੇ ਸਿਆਸੀ ਕਰੀਅਰ ਖਾਤਰ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦਿੱਤਾ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਲਈ ਇਹ ਸ਼ਰਮਨਾਕ ਗੱਲ ਹੈ, ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਆਗੂਆਂ ਨੇ ਵੀ ਉਨ੍ਹਾਂ ਦੇ ਰਸਮੀ ਤੌਰ ’ਤੇ ਸ਼ਾਮਲ ਹੋਣ ਦੇ ਸਮਾਗਮ ਨੂੰ ਤਰਜ਼ੀਹ ਨਹੀਂ ਦਿੱਤੀ, ਜੋ ਆਮ ਤੌਰ ’ਤੇ ਹੋਰ ਛੋਟੇ ਲੀਡਰਾਂ ਲਈ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੁੰਦੇ ਹਨ। ਕੰਗ ਨੇ ਕਿਹਾ, “ਭਾਜਪਾ ਨੇ ਕੈਪਟਨ ਨੂੰ ਉਨ੍ਹਾਂ ਦੀ ਅਸਲੀ ਥਾਂ ਦਿਖਾ ਦਿੱਤੀ ਹੈ। ਕੈਪਟਨ ਤਿੰਨ ਕਾਲੇ ਖੇਤੀ ਬਿੱਲਾਂ ਦੀ ਵਕਾਲਤ ਕਰਨ ਵਾਲੇ ਅਤੇ ਪੰਜਾਬੀਆਂ ਨੂੰ ਦੇਸ਼ ਵਿਰੋਧੀ ਕਹਿਣ ਵਾਲੇ ਭਾਜਪਾ ਦੇ ਨਰਿੰਦਰ ਤੋਮਰ ਨਾਲ ਰਲ ਗਏ। ਇਸ ਨੇ ਕੈਪਟਨ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦੇ ਰਹੇ ਹਨ।’’
ਭਾਜਪਾ ’ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਭਾਜਪਾ ਕਾਂਗਰਸ ਦਾ ‘ਕੂੜਾ’ ਇਕੱਠਾ ਕਰ ਰਹੀ ਹੈ ਪਰ ਇਹ ਪੰਜਾਬ ‘ਚ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਕਰੇਗਾ। ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਪੰਜਾਬ ਦੀ ਭਲਾਈ ਲਈ ਕੰਮ ਨਹੀਂ ਕੀਤਾ, ਸਗੋਂ ਆਪਣੇ ਸਿਆਸੀ ਹਿੱਤਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਬਣਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ ਕਰਦੇ ਰਹੇ ਅਤੇ ਹੁਣ ਉਹ ਆਪਣੇ ਸਾਥੀ ਲੁਟੇਰਿਆਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ।
ਲੁਫਥਾਂਸਾ ਏਅਰਲਾਈਨ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਹਾਜ਼ ਤੋਂ ਉਤਾਰੇ ਜਾਣ ਦੀਆਂ ਖਬਰਾਂ ਦਾ ਖੰਡਨ , ‘ਆਪ’ ਨੇ ਵਿਰੋਧੀ ਧਿਰ ’ਤੇ ਬੋਲਿਆ ਹਮਲਾ : ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਮਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ਼ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਝੂਠੇ ਅਤੇ ਬੇਤੁਕੇ ਦੋਸ਼ਾਂ ਲਈ ਉਨ੍ਹਾਂ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਉਹ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗਣ।
ਕੰਗ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਬਿਨਾਂ ਤੱਥਾਂ ਦੀ ਪੜਤਾਲ ਕੀਤੇ ਹੀ ਮੁੱਖ ਮੰਤਰੀ ਮਾਨ ’ਤੇ ਦੋਸ਼ ਲਗਾ ਰਹੇ ਹਨ।
ਉਨ੍ਹਾਂ ਕਿਹਾ, “ਲੁਫਥਾਂਸਾ ਏਅਰਲਾਈਨਜ਼ ਨੇ ਖੁਦ ਸਾਰਾ ਮਾਮਲਾ ਸਪੱਸ਼ਟ ਕਰ ਦਿੱਤਾ ਹੈ, ਸੁਖਬੀਰ ਬਾਦਲ ਅਤੇ ਪ੍ਰਤਾਪ ਬਾਜਵਾ ਨੂੰ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।’’
ਇੱਕ ਉਪਭੋਗਤਾ ਨੂੰ ਜਵਾਬ ਵਿੱਚ ਲੁਫਥਾਂਸਾ ਏਅਰਲਾਈਨਜ਼ ਨੇ ਸਪੱਸ਼ਟ ਕੀਤਾ, “ਫਰੈਂਕਫਰਟ ਤੋਂ ਦਿੱਲੀ ਲਈ ਸਾਡੀ ਉਡਾਣ ਪਿੱਛੋਂ ਦੇਰੀ ਨਾਲ ਆਉਣ ਵਾਲੀ ਇੱਕ ਉਡਾਣ ਅਤੇ ਜਹਾਜ਼ ਬਦਲਣ ਕਾਰਨ ਮਿੱਥੇ ਸਮੇਂ ਨਾਲੋਂ ਦੇਰੀ ਨਾਲ ਰਵਾਨਾ ਹੋਈ।’’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ