BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਸਿਹਤ ਬਲਾਕ ਬਲਾਚੌਰ ’ਚ 3306 ਸ਼ਹਿਰੀ ਤੇ 7697 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

September 21, 2022 10:55 AM

ਅਵਤਾਰ ਸਿੰਘ ਧੀਮਾਨ
ਬਲਾਚੌਰ/20 ਸਤੰਬਰ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਬਲਾਕ ਬਲਾਚੌਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤਿੰਨ ਦਿਨਾਂ ਦੌਰਾਨ 0 ਤੋਂ 5 ਸਾਲ ਦੇ 3306 ਸ਼ਹਿਰੀ ਤੇ 7697 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਬਲਾਕ ਵਿੱਚ ਕੁੱਲ 11003 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਜਿਨ੍ਹਾਂ ਵਿੱਚ ਪੇਂਡੂ ਖੇਤਰ ਦੇ 7697 ਬੱਚੇ ਅਤੇ ਸਹਿਰੀ ਖੇਤਰ ਦੇ 3306 ਬੱਚੇ ਸਾਮਲ ਹਨ। ਡਾ. ਮਾਨ ਨੇ ਦੱਸਿਆ ਕਿ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਨਹੀਂ ਨਿਕਲਿਆ, ਪਰ ਗੁਆਂਢੀ ਦੇਸ਼ਾਂ ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਪੋਲੀਓ ਦੇ ਕੇਸ ਪਾਏ ਜਾ ਰਹੇ ਹਨ, ਜਿਸ ਕਰਕੇ ਭਾਰਤ ਉੱਤੇ ਇਸ ਬਿਮਾਰੀ ਦਾ ਖਤਰਾ ਮੰਡਰਾ ਰਿਹਾ ਹੈ। ਬਲਾਕ ਐਕਸਟੈਂਸਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਬਲਾਕ ਬਲਾਚੌਰ ਵਿੱਚ 10962 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਇਸ ਮੁਹਿੰਮ ਦੌਰਾਨ ਹਾਸਲ ਕਰ ਲਿਆ ਗਿਆ ਹੈ। ਬਲਾਕ ਬਲਾਚੌਰ ਵਿੱਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਨੋਡਲ ਅਫਸਰ ਡਾ. ਸੰਦੀਪ ਗਿੱਲ ਦੀ ਦੇਖ-ਰੇਖ ਹੇਠ 19 ਸੁਪਰਵਾਈਜਰ ਤੇ 328 ਵੈਕਸੀਨੇਟਰ ਕਾਰਜਸੀਲ ਸਨ। ਇਸ ਪ੍ਰੋਗਰਾਮ ਦੇ ਪਹਿਲੇ ਦਿਨ 117 ਬੂਥ ਲਗਾਏ ਗਏ, ਜਦਕਿ ਦੂਜੇ ਤੇ ਤੀਜੇ ਦਿਨ 157 ਟੀਮਾਂ ਵੱਲੋਂ ਘਰੋ-ਘਰੀਂ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਤੋਂ ਇਲਾਵਾ ਦੋ ਟਰਾਂਜਿਟ ਬੂਥ ਤਿੰਨੋਂ ਦਿਨ ਕਾਰਜਸ਼ੀਲ ਰਹੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ