BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਲੰਮੇਂ ਸਮੇਂ ਤੋਂ ਦਬਾਈ ਜਾ ਰਹੀ ਸੀ ਹਰਿਆਣਾ ਦੇ ਸਿੱਖਾਂ ਦੀ ਅਵਾਜ਼ : ਬਾਬਾ ਤਿਲੋਕੇਵਾਲਾ

September 21, 2022 11:14 AM

- ਹਰਿਆਣਾ ਸਟੇਟ ਅਕਾਲੀ ਦਲ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਇਤਿਹਾਸਕ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ /20 ਸਤੰਬਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਫ਼ੈਸਲੇ ਤੇ ਪ੍ਰਸੰਨਤਾ ਪ੍ਰਗਟ ਕਰਦੇ ਹੋਏ ਹਰਿਆਣਾ ਸਟੇਟ ਅਕਾਲੀ ਦਲ ਦੇ ਪ੍ਰਮੁੱਖ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਸਮੇਤ ਉਨ੍ਹਾਂ ਦੀ ਸਮੁਚੀ ਟੀਮ ਦਾ ਕਹਿਣਾ ਹੈ ਕਿ ਸਾਲ 2014 ਵਿੱਚ ਉਸ ਸਮੇਂ ਤੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾਂ ਦੇ ਕਾਰਜਕਾਲ ਦੌਰਾਨ ਹੋਂਦ ਵਿੱਚ ਆਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਤੀ ਲਈ ਹਰਿਆਣਾ ਦੇ ਸਿੱਖਾਂ ਵੱਲੋਂ ਮਿਲਕੇ ਲੰਮੀ ਲੜਾਈ ਲਈ ਲੜੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪਾਈ ਗਈ ਪਟੀਸ਼ਨ ਖਾਰਜ ਹੋਣ ਨਾਲ ਹਰਿਆਣਾ ਦੇ ਸਿੱਖਾਂ ਅੰਦਰ ਖੁਸ਼ੀ ਦੀ ਲਹਿਰ ਹੈ। ਬਾਬਾ ਤਿਲੋਕੇਵਾਲਾ ਨੇ ਕਿਹਾ ਕਿ ਹਰਿਆਣਾ ਵਿਚਲੇ 52 ਗੁਰੂ ਘਰਾਂ ਸਮੇਤ ਹਰਿਆਣਾ ਵਿਚਲੇ ਸਕੂਲ ਕਾਲਜ ਅਤੇ ਹੋਰ ਸੰਸਥਾਵਾਂ ਨੂੰ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਾਇਰੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਉਸ ਸਮੇ ਦੇ ਹਰਿਆਣਾ ਦੇ ਮੁੱਖ ਮੰਤਰੀ ਹੁੱਡਾ ਦੇ ਕਾਰਜਕਾਲ ਤੋ ਹੀ ਆਪਣੇ ਹੱਕਾਂ ਦੀ ਲੜਾਈ ਵਿਚ ਆਪਣਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਮੁੜ ਦੁਰਹਾਇਆ ਕਿ ਉਹ ਐਸ ਜੀ ਪੀ ਸੀ ਮੈਬਰ ਬਣੇ ਰਹਿਣਗੇ ਪਰ ਹਰਿਆਣਾ ਸਟੇਟ ਅਕਾਲੀ ਦਲ ਦੀ ਪ੍ਰਮੁੱਖਤਾ ਲਈ ਉਹ ਤੱਤਪਰ ਰਹਿਣਗੇ। ਬਾਬਾ ਤਿਲੋਕੇਵਾਲਾ ਨੇ ਸੁਪਰੀਮ ਕੋਰਟ ਦੇ ਇਸ ਇਤਿਹਾਸਕ ਫੈਸਲੇ ਤੇ ਹਰਿਆਣਾ ਦੀਆਂ ਸਾਰੀਆਂ ਸੰਗਤਾਂ ਵਲੋ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ