BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਹਰਿਆਣਾ

ਸੁਪਰੀਮ ਕੋਰਟ ਵੱਲੋਂ ਐਚਐਸਜੀਪੀਸੀ ਨੂੰ ਮਾਨਤਾ ਮਿਲਣ ਕਾਰਨ ਸਿੱਖਾਂ ’ਚ ਖੁਸ਼ੀ ਦਾ ਮਾਹੌਲ : ਜਥੇਦਾਰ ਸਤਪਾਲ ਸਿੰਘ

September 21, 2022 11:17 AM

- ਸੰਗਤਾਂ ਨੇ ਗੁਰਦੁਆਰਾ ਛੇਵੀਂ ਪਾਤਸਾਹੀ ’ਚ ਮੀਟਿੰਗ ਕਰਕੇ ਮਠਿਆਈਆਂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ

ਜਸਪਾਲ ਗਿੱਲ
ਪਿਹੋਵਾ/20 ਸਤੰਬਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆ ਗਈ ਹੈ ਅਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ਦੇ ਸਿੱਖਾਂ ਵਿੱਚ ਖੁਸੀ ਦਾ ਮਾਹੌਲ ਹੈ. ਇਸ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਸਤਪਾਲ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਸਾਹੀ ਵਿਖੇ ਸਿੱਖ ਸੰਗਤ ਦੀ ਮੀਟਿੰਗ ਹੋਈ। ਜਥੇਦਾਰ ਸਤਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ‘ਤੇ ਇਤਿਹਾਸਕ ਫੈਸਲੇ ਨਾਲ ਸਿੱਖਾਂ ਵਿਚ ਕਾਨੂੰਨ ਪ੍ਰਤੀ ਵਿਸਵਾਸ ਕਾਇਮ ਹੋਇਆ ਹੈ . ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਨੇ ਹਮੇਸਾ ਹੀ ਦੇਸ ਦੇ ਗੁਰਦੁਆਰਿਆਂ ਨਾਲ ਵਿਤਕਰਾ ਕੀਤਾ ਹੈ। ਇੱਥੋਂ ਦੇ ਗੁਰਦੁਆਰਿਆਂ ਦੇ ਚੜ੍ਹਾਵੇ ਪੰਜਾਬ ਵਿੱਚ ਸਿਆਸੀ ਹਿੱਤਾਂ ਦੀ ਪੂਰਤੀ ਲਈ ਖਰਚੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਐਚਐਸਜੀਪੀਸੀ ਵੱਲੋਂ ਗੁਰਦੁਆਰਿਆਂ ਦੀ ਕਮਾਨ ਸੰਭਾਲਣ ਨਾਲ ਇੱਥੇ ਸਿੱਖਿਆ ਅਤੇ ਦਵਾਈ ਦੇ ਨਵੇਂ ਆਯਾਮ ਸਥਾਪਿਤ ਹੋਣਗੇ। ਇਸ ਦੇ ਨਾਲ ਹੀ ਗੁਰੂਘਰਾਂ ਵਿੱਚ ਨੌਜਵਾਨਾਂ ਨੂੰ ਰੁਜਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਗੁਰੂ ਘਰ ਦੀ ਸਾਂਭ-ਸੰਭਾਲ ਵਿੱਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2014 ਤੋਂ ਲੈ ਕੇ ਹੁਣ ਤੱਕ ਕੇਂਦਰ ਅਤੇ ਰਾਜ ਸਰਕਾਰਾਂ ਨੇ ਐਚ.ਐਸ.ਜੀ.ਪੀ.ਸੀ. ਦੀ ਤਰਫੋਂ ਪੂਰੀ ਕਾਰਵਾਈ ਕੀਤੀ ਹੈ। ਜਲਦੀ ਹੀ ਮੀਟਿੰਗ ਬੁਲਾ ਕੇ ਸਰਕਾਰ ਦੇ ਨੁਮਾਇੰਦਿਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਉਣ ਵਾਲੇ ਫੈਸਲੇ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸਥਾਨਕ ਕਮੇਟੀ ਪ੍ਰਧਾਨ ਸਵਰਨ ਸਿੰਘ ਵੜੈਚ, ਬਲਦੇਵ ਸਿੰਘ ਫੌਜੀ, ਧਿਆਨ ਸਿੰਘ ਮੁਲਤਾਨੀ, ਭਾਗ ਸਿੰਘ, ਜਗੀਰ ਸਿੰਘ, ਮੁਖਤਿਆਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਗੁਰਸੇਰ ਸਿੰਘ, ਸੁਖਬੀਰ ਸਿੰਘ, ਕੰਵਲਜੀਤ ਸਿੰਘ, ਗੁਰਮੀਤ ਸਿੰਘ ਅਤੇ ਹਰਜਿੰਦਰ ਸਿੰਘ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ