BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਮਨੋਰੰਜਨ

ਹਾਸਰਸ ਕਲਾਕਾਰ ਰਾਜੂ ਸ੍ਰੀਵਾਸਤਵ ਦਾ ਦੇਹਾਂਤ

September 22, 2022 10:43 AM

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਪ੍ਰਸਿੱਧ ਹਾਸਰਸ ਕਲਾਕਾਰ ਰਾਜੂ ਸ੍ਰੀਵਾਸਤਵ ਦਾ ਬੁੱਧਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਭਰਾ ਦੀਪੂ ਸ੍ਰੀਵਾਸਤਵ ਨੇ ਦਿੱਤੀ। ਉਹ ਪਿਛਲੇ 40 ਦਿਨਾਂ ਤੋਂ ਏਮਜ਼ ’ਚ ਦਾਖਲ ਸਨ। ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਉਦੋਂ ਤੋਂ ਹੀ ਉਹ ਵੈਂਟੀਲੇਟਰ ’ਤੇ ਸਨ। ਹਸਪਤਾਲ ਦੇ ਸੂਤਰਾਂ ਮੁਤਾਬਕ ਰਾਜੂ ਸ੍ਰੀਵਾਸਤਵ ਨੂੰ ਅੱਜ ਸਵੇਰੇ 10.20 ਵਜੇ ਮ੍ਰਿਤਕ ਕਰਾਰ ਦਿੱਤਾ ਗਿਆ। ਮਨੋਰੰਜਨ ਜਗਤ ਵਿੱਚ 1980 ਤੋਂ ਜਾਣੇ ਪਛਾਣੇ ਚਿਹਰੇ ਰਾਜੂ ਸ੍ਰੀਵਾਸਤਵ ਨੂੰ ਕਮੇਡੀ ਸ਼ੋਅ ‘ਦਿ ਗਰੇਟ ਇੰਡੀਅਨ ਲਾਫਟਰ ਚੈਂਲੇਜ-2005’ ਨਾਲ ਪ੍ਰਸਿੱਧੀ ਮਿਲੀ ਸੀ। ਰਾਜੂ ਸ੍ਰੀਵਾਸਤਵ ਨੇ ‘‘ਮੈਨੇ ਪਿਆਰ ਕੀਆ’’, ‘‘ਬਾਜ਼ੀਗਰ’’ ਅਤੇ ‘‘ਬੰਬੇ ਟੂ ਗੋਆ’’ ਦੀ ਰੀਮੇਕ ‘‘ਆਮਦਨੀ ਅਠੱਨੀ ਖਰਚਾ ਰੁਪਈਆ’’ ਆਦਿ ਫ਼ਿਲਮਾਂ ਵਿੱਚ ਵੀ ਕੰਮ ਕੀਤਾ। ਉਹ ਫਿਲਮ ਡਿਵੈੱਲਪਮੈਂਟ ਕੌਂਸਲ ਆਫ ਉੱਤਰ ਪ੍ਰਦੇਸ਼ ਦੇ ਚੇਅਰਪਰਸਨ ਵੀ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ