BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੀਤਾ ਰੱਦ

September 22, 2022 10:46 AM

- ਭਾਜਪਾ ਦੇ ਇਸ਼ਾਰੇ ’ਤੇ ਇਜਲਾਸ ਸੱਦਣ ਤੋਂ ਮਨਾਂ ਕੀਤਾ : ਕੇਜਰੀਵਾਲ

ਦਸਬ
ਚੰਡੀਗੜ੍ਹ/21 ਸਤੰਬਰ : ਪੰਜਾਬ ਵਿਧਾਨ ਸਭਾ ਦਾ ਵੀਰਵਾਰ ਨੂੰ ਹੋਣ ਵਾਲਾ ਵਿਧਾਨ ਸਭਾ ਇਜਲਾਸ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਜਾਰੀ ਕਰਕੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਭਰੋਸੇ ਦੇ ਮਤੇ ਨੂੰ ਸਾਬਤ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦਾ ਕੋਈ ਕਾਨੂੰਨੀ ਮਦ ਨਹੀਂ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਰੇਸ਼ਨ ਲੋਟਸ ਦੇ ਮੱਦੇਨਜ਼ਰ ਬਹੁਮਤ ਸਾਬਤ ਕਰਨ ਲਈ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ।
ਰਾਜਪਾਲ ਦੇ ਇਸ ਫੈਸਲੇ ਤੋਂ ਬਾਅਦ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ ’ਤੇ ਇਜਲਾਸ ਬੁਲਾਉਣ ਤੋਂ ਮਨਾਂ ਕੀਤਾ ਗਿਆ ਹੈ। ਇਸ ਮਾਮਲੇ ’ਤੇ ਰਾਜਪਾਲ ਨੇ ਐਡੀਸ਼ਨਲ ਸੋਲਿਸਟਰ ਜਨਰਲ ਸਤਪਾਲ ਜੈਨ ਤੋਂ ਕਾਨੂੰਨੀ ਰਾਏ ਮੰਗੀ ਸੀ। ਇਸ ’ਤੇ ਜੈਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਅਤੇ ਕਾਰਜ ਸੰਚਾਲਨ ਦੇ ਨਿਯਮਾਂ ’ਚ ਸਿਰਫ਼ ਭਰੋਸੇ ਦੇ ਮਤ ’ਤੇ ਵਿਚਾਰ ਕਰਨ ਲਈ ਵਿਧਾਨ ਸਭਾਦਾ ਇਜਲਾਸ ਸੱਦਣ ਦੇ ਸਬੰਧ ਵਿੱਚ ਕੋਈ ਵਿਸ਼ੇਸ਼ ਮਦ ਨਹੀਂ ਹੈ।
ਦੱਸਣਾ ਬਣਦਾ ਹੈ ਕਿ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਵਿਧਾਇਕ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਇਜਲਾ ਸੱਦਣ ’ਤੇ ਸਵਾਲ ਉਠਾਏ ਸਨ। ਉਧਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਲਈ ਰਾਜਪਾਲ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਉਨ੍ਹਾਂ ਨੇ ਇਸ ਵਿਸ਼ੇਸ਼ ਇਜਲਾਸ ਨੂੰ ਅਸੰਵਿਧਾਨਕ ਦੱਸਦਿਆਂ ਕਿਹਾ ਸੀ ਕਿ ਸਦਨ ਦੀ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਤਹਿਤ ਭਰੋਸੇ ਦੇ ਮਤੇ ਦੀ ਕੋਈ ਵਿਵਸਥਾ ਨਹੀਂ ਹੈ।
ਉਧਰ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਸ਼ੇਸ਼ ਇਜਲਾਸ ਨੂੰ ਭਾਜਪਾ ਨੇ ਫਰਜ਼ੀ ਇਜਲਾਸ ਕਰਾਰ ਦਿੱਤਾ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ‘ਆਪ’ ਸਿਰਫ਼ ਨਾਟਕ ਰਚਨਾ ਜਾਣਦੀ ਹੈ। ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ‘ਆਪ’ ਫਰਜ਼ੀ ਸੈਸ਼ਨ ਬੁਲਾ ਕੇ ਬਰਬਾਦ ਕਰ ਰਹੀ ਹੈ ਜਦਕਿ ਇਸ ਦੀ ਕੋਈ ਲੋੜ ਨਹੀਂ ਹੈ। ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ 22 ਸਤੰਬਰ ਨੂੰ ਭਾਜਪਾ ਦਫ਼ਤਰ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ‘ਆਪ’ ਦੇ ਫਰਜ਼ੀ ਸੈਸ਼ਨ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਵੱਲੋਂ ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਦੇ ਲਏ 1375 ਕਰੋੜ ਰੁਪਏ ਜੁਟਾਉਣ ਦੀ ਗੱਲ ਕਹੀ ਪਰ ਇਹ ਰਕਮ ਕਿੱਥੇ ਹੈ। ਉਹ ਇਸ ਦਾ ਜਵਾਬ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਾਰੇ ਵਿਧਾਇਕਾਂ ਨੂੰ ਟੈਲੀਵਿਜ਼ਨ ਦੇ ਮੱਧ ਨਾਲ ਸੰਪਰਕ ’ਚ ਕੀਤਾ ਗਿਆ ਸੀ ਤਾਂ ਉਨ੍ਹਾਂ ਨੰਬਰਾਂ ਨੂੰ ਜਨਤਕ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੋਈ ਵਿਧਾਇਕ ਇਸ ਸਬੰਧ ’ਚ ਕਿਸੇ ਨਾਲ ਮਿਲਿਆ ਤਾਂ ਉਹ ਜਗ੍ਹਾ ਕਿਹੜੀ ਸੀ, ਇਸ ਦੀ ਜਾਣਕਾਰੀ ਵੀ ਜਨਤਕ ਕੀਤੀ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ