BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

‘ਆਪ’ ਵੱਲੋਂ ਕਾਂਗਰਸ ’ਤੇ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਆਪਣੇ ਆਗੂਆਂ ਨੂੰ ਬਚਾਉਣ ਦਾ ਦੋਸ਼

September 22, 2022 11:18 AM

- ਕਿਹਾ, ਜਾਂਚ ਤੋਂ ਬਾਅਦ ਹੋਵੇਗਾ ਸਾਰਾ ਖੁਲਾਸਾ
- ਕਾਂਗਰਸ ਸਰਕਾਰ ਨੇ ਰਾਣਾ ਕੇਪੀ ਸਿੰਘ ਖ਼ਿਲਾਫ਼ ਸੀਬੀਆਈ ਦੀ ਸ਼ਿਕਾਇਤ ’ਤੇ ਕਾਰਵਾਈ ਕਿਉਂ ਨਹੀਂ ਕੀਤੀ? : ‘ਆਪ’

ਬਿਊਰੋ ਚੀਫ਼
ਚੰਡੀਗੜ੍ਹ/21 ਸਤੰਬਰ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ‘ਤੇ ਆਪਣੇ ‘ਲੁਟੇਰੇ ਆਗੂਆਂ‘ ਨੂੰ ਬਚਾਉਣ ਦਾ ਦੋਸ ਲਗਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਪ੍ਰਦੇਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਦੇ ਆਗੂ ਸਾਫ਼-ਸੁਥਰੇ ਹਨ ਅਤੇ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ ਤਾਂ ਉਹ ਜਾਂਚ ਤੋਂ ਕਿਉਂ ਡਰਦੇ ਹਨ। ਕੰਗ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਸਿਰਫ ਸਿਆਸਤ ਦੀ ਖਾਤਰ ਆਪਣੇ ਆਗੂਆਂ ਦੇ ‘ਗੁਨਾਹਾਂ’ ’ਤੇ ਪਰਦਾ ਨਾ ਪਾਉਣ ਅਤੇ ਸੱਚ ਨੂੰ ਸਾਹਮਣੇ ਲਿਆਉਣ ’ਚ ਸਹਿਯੋਗ ਦੇਣ।
9 ਜੁਲਾਈ, 2021 ਦੇ ਸੀਬੀਆਈ ਦੇ ਇੱਕ ਪੱਤਰ ਦਾ ਹਵਾਲਾ ਦਿੰਦੇ ਹੋਏ ਕੰਗ ਨੇ ਕਿਹਾ ਕਿ ਸੀਬੀਆਈ ਨੇ ਪੰਜਾਬ ਰਾਜ ਦੇ ਮੁੱਖ ਸਕੱਤਰ ਨੂੰ ਆਪਣੇ ਪੱਤਰ ’ਚ ਉਸ ਸਮੇਂ ਦੇ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੁਆਰਾ ਕਥਿਤ ਤੌਰ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਨਾਜਾਇਜ਼ ਮਾਈਨਿੰਗ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਪਰ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਾਮਲਾ ਦਬਾ ਦਿੱਤਾ ਸੀ।
ਸੀਬੀਆਈ ਨੇ ਅਸਲ ਦਸਤਾਵੇਜ਼ਾਂ ਦੇ ਨਾਲ ਇੱਕ ਸ਼ਿਕਾਇਤ ਭੇਜੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਰਾਣਾ ਕੇ ਪੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ ਅਤੇ ਉਹ ਰੋਪੜ ਅਤੇ ਆਨੰਦਪੁਰ ਸਾਹਿਬ ਵਿੱਚ ਆਪਣੇ ਸਹਿਯੋਗੀਆਂ ਰਾਹੀਂ ਕਰੱਸਰ ਮਾਲਕਾਂ ਤੋਂ ‘ਪ੍ਰੋਟੈਕਸ਼ਨ ਮਨੀ’ ਵਜੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਲੈ ਰਿਹਾ ਸੀ। ਪਰ ਤਤਕਾਲੀ ਸਰਕਾਰ ਨੇ ਇਸ ਮਾਮਲੇ ਦੀ ਕੋਈ ਜਾਂਚ ਨਹੀਂ ਕੀਤੀ।
ਕਾਂਗਰਸ ਨੂੰ ‘ਭ੍ਰਿਸ਼ਟ ਲੋਕਾਂ’ ਦੀ ਪਾਰਟੀ ਕਰਾਰ ਦਿੰਦਿਆਂ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਅਤੇ ਘੁਟਾਲੇ ਸਾਹਮਣੇ ਆਏ ਸਨ ਅਤੇ ਮਾਨ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਭ੍ਰਿਸ਼ਟ ਲੋਕਾਂ ਖਿਲਾਫ਼ ਸਹੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਸਹਿਯੋਗ ਦੇਣ ਦੀ ਬਜਾਏ ਕਾਂਗਰਸ ਲੀਡਰਸ਼ਿਪ ਹਾਲੇ ਵੀ ਉਨ੍ਹਾਂ ਦੇ ਭ੍ਰਿਸ਼ਟ ਕੰਮਾਂ ’ਤੇ ਪਰਦਾ ਪਾ ਰਹੀ ਹੈ।
ਕੰਗ ਨੇ ਕਿਹਾ ਕਿ ‘ਆਪ’ ਦੇ ਸਾਸ਼ਨ ’ਚ ਇਹੀ ਫਰਕ ਹੈ ਕਿ ਅਸੀਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹਾਂ ਪਰ ਕਾਂਗਰਸ ਨੇ ਸਿਰਫ ਬੇਈਮਾਨ ਲੋਕਾਂ ਦੀ ਸਰਪ੍ਰਸਤੀ ਕੀਤੀ ਹੈ। ਉਨ੍ਹਾਂ ਨੇ ਸਿਰਫ ਪੰਜਾਬੀਆਂ ਨੂੰ ਲੁੱਟਿਆ ਹੈ।
ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਕੇਪੀ ਸਿੰਘ ਖ਼ਿਲਾਫ਼ ਦੋਸ਼ ਹਨ ਅਤੇ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਪਰ ਉਹ ਆਪਣੇ ਜੁਰਮਾਂ ’ਤੇ ਪਰਦਾ ਪਾਉਣ ਲਈ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਬੇਬੁਨਿਆਦ ਦੋਸ਼ ਲਗਾ ਰਿਹਾ ਹੈ।
ਕਾਂਗਰਸ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਦਿਆਂ ਕੰਗ ਨੇ ਕਿਹਾ ਕਿ ‘ਆਪ’ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਦੀ ਅਤੇ ਉਨ੍ਹਾਂ ਦੀ ਸਰਕਾਰ ਸਿਸਟਮ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ। ਇਸ ਲਈ ਉਹ ਉਨ੍ਹਾਂ ਸਾਰੇ ਲੋਕਾਂ ਦਾ ਪਰਦਾਫਾਸ਼ ਕਰ ਰਹੇ ਹਨ, ਜਿਨ੍ਹਾਂ ਨੇ ਆਪਣਾ ਖ਼ਜ਼ਾਨਾ ਭਰਨ ਲਈ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਲੁੱਟਿਆ ਹੈ। ਕਾਂਗਰਸੀ ਆਗੂਆਂ ’ਤੇ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਦੀ ਜਾਂਚ ਕਰਵਾ ਕੇ ਸਭ ਦਾ ਪਰਦਾਫਾਸ਼ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ