BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਦਿੱਲੀ ’ਚ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, 15 ਪਿਸਤੌਲ ਤੇ ਕਾਰਤੂਸ ਜ਼ਬਤ

September 22, 2022 11:26 AM

ਏਜੰਸੀਆਂ
ਨਵੀਂ ਦਿੱਲੀ/21 ਸਤੰਬਰ : ਦਿੱਲੀ ’ਚ 32 ਸਾਲਾ ਇੱਕ ਹਥਿਆਰ ਸਪਲਾਈ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 15 ਅਤਿ-ਆਧੁਨਿਕ ਅਰਧ-ਆਟੋਮੈਟਿਕ ਪਿਸਤੌਲ ਅਤੇ 45 ਅਣਚੱਲੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁਲਿਸ ਨੇ ਬੁੱਧਵਾਰ ਨੂੰ ਦਿੱਤੀ। ਇਹ ਹਥਿਆਰ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਮਾਫੀਆ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਿਸ ਮੁਤਾਬਕ ਉੱਤਰ ਪ੍ਰਦੇਸ ਦੇ ਬਾਗਪਤ ਜ਼ਿਲ੍ਹੇ ਦੇ ਇਕ ਪਿੰਡ ਦਾ ਰਹਿਣ ਵਾਲਾ ਦਿਲਸਾਦ ਹਥਿਆਰਾਂ ਦੀ ਗੈਰ-ਕਾਨੂੰਨੀ ਖਰੀਦ-ਵੇਚ ਦਾ ਧੰਦਾ ਕਰਦਾ ਸੀ। ਡਿਪਟੀ ਕਮਿਸ਼ਨਰ ਪੁਲਿਸ (ਸਪੈਸ਼ਲ) ਰਾਜੀਵ ਰੰਜਨ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਜ਼ੀ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਦਿਲਸਾਦ ਨਾਜਾਇਜ਼ ਹਥਿਆਰਾਂ ਦੀ ਵੱਡੀ ਖੇਪ ਲੈ ਕੇ ਧੌਲਾ ਕੁਆਂ ਤੋਂ ਰਿੰਗ ਰੋਡ ਹੁੰਦੇ ਹੋਏ ਨਾਰਾਇਣਾ ਤੋਂ ਲੰਘੇਗਾ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 5.40 ਵਜੇ ਜਦੋਂ ਦਿਲਸ਼ਾਦ ਉੱਥੇ ਪਹੁੰਚਿਆ ਤਾਂ ਉਸ ਨੂੰ ਤੁਰੰਤ ਪੁਲਿਸ ਨੇ ਕਾਬੂ ਕਰ ਲਿਆ। ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਲੈਣ ‘ਤੇ ਉਸ ਕੋਲੋਂ 15 ਅਰਧ-ਆਟੋਮੈਟਿਕ ਪਿਸਤੌਲ ਅਤੇ 45 ਕਾਰਤੂਸ ਬਰਾਮਦ ਕੀਤੇ ਗਏ। ਸਿੰਘ ਨੇ ਕਿਹਾ ਕਿ ਪੁੱਛ-ਗਿੱਛ ਕਰਨ ’ਤੇ ਇਹ ਖੁਲਾਸਾ ਹੋਇਆ ਕਿ ਦਿਲਸ਼ਾਦ ਉੱਤਰ ਪ੍ਰਦੇਸ਼ ਦੇ ਕੈਰਾਨ ’ਚ ਸਥਾਨਕ ਹਥਿਆਰ ਨਿਰਮਾਤਾਵਾਂ ਤੋਂ ਹਥਿਆਰ ਖਰੀਦਦਾ ਹੈ ਅਤੇ ਉਨ੍ਹਾਂ ਨੂੰ ਬਾਗਪਤ ਅਤੇ ਸ਼ਾਮਲੀ ’ਚ ਵੇਚਦਾ ਸੀ। ਉਨ੍ਹਾਂ ਕਿਹਾ,‘‘ਜਬਤ ਹਥਿਆਰਾਂ ਦੀ ਦਿੱਲੀ ਅਤੇ ਉੱਤਰ ਪ੍ਰਦੇਸ਼ ’ਚ ਵੱਖ-ਵੱਖ ਮਾਫੀਆ ਸਰਗਨਾਂ ਨੂੰ ਸਪਲਾਈ ਕੀਤੀ ਜਾਣੀ ਸੀ। ਦੋਸ਼ੀ ’ਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।’’ ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਬੰਧਤ ਹੇਠਲੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ