BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਚੰਡੀਗੜ੍ਹ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

September 22, 2022 11:29 AM

- ਸੂਬਾ ਸਕੱਤਰੇਤ ਦੀ ਮੀਟਿੰਗ ’ਚ ਲਏ ਕਈ ਫੈਸਲੇ

ਦਸਬ
ਚੰਡੀਗੜ੍ਹ/21 ਸਤੰਬਰ : ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੂਬਾ ਸਕੱਤਰੇਤ ਦੀ ਮੀਟਿੰਗ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਦੀ ਪ੍ਰਧਾਨਗੀ ਹੇਠ ਚੀਮਾ ਭਵਨ ਸੈਕਟਰ 30, ਚੰਡੀਗੜ੍ਹ ਵਿਖੇ ਹੋਈ।
ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦੇ ਹੋਏ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਕੇਂਦਰੀ ਕਮੇਟੀ ਦੇ ਫੈਸਲੇ ਅਨੁਸਾਰ 14 ਸਤੰਬਰ ਤੋਂ 24 ਸਤੰਬਰ ਤੱਕ ਜਨਤਕ ਸੰਪਰਕ ਮੁਹਿੰਮ ਦੇ ਸੱਦੇ ਨੂੰ ਲਾਗੂ ਕਰਦੇ ਹੋਏ ਪੰਜਾਬ ਭਰ ਵਿੱਚ ਪਾਰਟੀ ਵੱਲੋਂ ਸਮੂਹ ਜ਼ਿਲ੍ਹਿਆਂ ਤੇ ਤਹਿਸੀਲਾਂ ਵਿੱਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ 24 ਸਤੰਬਰ ਨੂੰ ਜਲੰਧਰ ਵਿਖੇ ਹੋ ਰਹੀ ਸੂਬਾਈ ਰੈਲੀ ਦੀ ਸਫਲਤਾ ਲਈ ਪਾਰਟੀ ਦੀਆਂ ਸਾਰੀਆਂ ਇਕਾਈਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਸੂਬਾ ਸਕੱਤਰੇਤ ਨੇ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਪਸ਼ੂਆਂ ਵਿੱਚ
ਫੈਲੀ ਲੰਪੀ ਸਕਿਨ ਦੀ ਭਿਆਨਕ ਬੀਮਾਰੀ ਦੀ ਰੋਕਥਾਮ ਲਈ ਭਰਪੂਰ ਯਤਨ ਕੀਤੇ ਜਾਣ। ਇਸ ਬੀਮਾਰੀ ਨਾਲ ਮਰੇ ਪਸ਼ੂਆਂ ਖਾਸ ਕਰਕੇ ਗਊਆਂ ਦਾ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸੇ ਤਰ੍ਹਾਂ ਪੰਜਾਬ ਵਿੱਚ ਝੋਨੇ ਨੂੰ ਲੱਗੀ ਬੀਮਾਰੀ ਕਾਰਨ ਕਿਸਾਨਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋ ਗਿਆ ਹੈ ਅਤੇ ਹਜ਼ਾਰਾਂ ਏਕੜ ਝੋਨਾਂ ਕਿਸਾਨਾਂ ਨੂੰ ਖੇਤਾਂ ਵਿੱਚ ਵਾਹੁਣ ਲਈ ਮਜਬੂਰ ਹੋਣਾ ਪਿਆ ਹੈ। ਸਕੱਤਰੇਤ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨੇ ਗਏ ਝੋਨੇ ਦੀ ਖੇਤ ਪੱਧਰ ‘ਤੇ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਪ੍ਰਤੀ ਏਕੜ 60,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਕਾਮਰੇਡ ਸੇਖੋਂ ਨੇ ਅੱਗੇ ਕਿਹਾ ਕਿ ਸਕੱਤਰੇਤ ਨੇ ਪੰਜਾਬ ਸਰਕਾਰ ਵਲੋਂ ਵਿਸ਼ਵਾਸ ਮੱਤ ਪ੍ਰਾਪਤ ਕਰਨ ਲਈ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਉਤੇ ਹੈਰਾਨੀ ਪ੍ਰਗਟ ਕਰਦੇ ਹੋਏ ਨੋਟ ਕੀਤਾ ਹੈ ਕਿ ਵਿਧਾਨ ਸਭਾ ਦੀ ਨਿਯਮਾਂਵਲੀ ਅਨੁਸਾਰ ਵਿਸ਼ਵਾਸ ਮੱਤ ਪ੍ਰਾਪਤ ਕਰਨ ਲਈ ਸੈਸ਼ਨ ਉਦੋਂ ਬੁਲਾਇਆ ਜਾਂਦਾ ਹੈ ਜਦੋਂ ਵਿਰੋਧੀਆਂ ਵਲੋਂ ਵਿਧਾਨ ਸਭਾ ਵਿੱਚ ਸਰਕਾਰ ਵਿਰੁੱਧ ਬੇਭਰੋਸਗੀ ਪਤਾ ਪੇਸ਼ ਕੀਤਾ ਗਿਆ ਹੋਵੇ। ਸਰਕਾਰ ਚਲਾ ਰਹੀ ਪਾਰਟੀ ਵਲੋਂ ਆਪਣੇ ਆਪ ਉੱਤੇ ਵਿਸ਼ਵਾਸ ਮੱਤ ਪ੍ਰਾਪਤ ਕਰਨਾ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਲਈ, ਇਹ ਨਾਟਕ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਰਮਨੀ ਦੌਰੇ ਦੌਰਾਨ ਕਈ ਕਿਸਮ ਦੇ ਦੋਸ਼ ਲੱਗ ਰਹੇ ਹਨ ਪਰ ਮੁੱਖ ਮੰਤਰੀ ਚੁੱਪ ਵੱਟੀ ਬੈਠੇ ਹਨ। ਸਕੱਤਰੇਤ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਉਨ੍ਹਾਂ ਉੱਤੇ ਲੱਗੇ ਦੋਸ਼ਾਂ ਬਾਰੇ ਆਪ ਸਪੱਸ਼ਟੀਕਰਨ ਦੇਣ।
ਕਾਮਰੇਡ ਸੇਖੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਉੱਚੀ ਉੱਚੀ ਟਾਹਰਾਂ ਮਾਰ ਰਹੀ ਸੀ ਕਿ ਉਹ ਭ੍ਰਿਸ਼ਟਾਚਾਰ ਬੰਦ ਕਰਕੇ ਅਤੇ ਸੂਬੇ ਅੰਦਰ ਆਮਦਨ ਦੇ ਆਪਣੇ ਸਰੋਤ ਪੈਦਾ ਕਰਕੇ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਉਹ ਘਟਾਏਗੀ ਅਤੇ ਲੋਕਾਂ ਨੂੰ ਸਹੂਲਤਾਂ ਦੇਵੇਗੀ ਪਰ ਹੁਣ ਸਰਕਾਰ ਨੇ ਵਿਸ਼ਵ ਬੈਂਕ ਤੋਂ 150 ਮਿਲੀਅਨ ਅਮਰੀਕੀ ਡਾਲਰ (ਲੱਗਭੱਗ 1200 ਕਰੋੜ ਰੁਪਏ) ਦਾ ਕਰਜ਼ਾ ਲੈ ਲਿਆ ਹੈ ਜੋ ਕਿ ਪੰਜਾਬ ਦੇ ਲੋਕਾਂ ਸਿਰ ਹੋਰ ਕਰਜ਼ੇ ਦਾ ਭਾਰ ਲੱਦ ਦਿੱਤਾ ਗਿਆ ਹੈ। ਇਸ ਨਾਲ ਪੰਜਾਬ ਦੀ ਆਰਥਿਕਤਾ ਕਰਜ਼ ਜਾਲ ਵਿੱਚ ਫਸ ਜਾਣ ਦਾ ਖਦਸ਼ਾ ਹੈ।
ਕਾਮਰੇਡ ਸੇਖੋਂ ਨੇ ਦੱਸਿਆ ਕਿ ਸੂਬਾ ਸਕੱਤਰੇਤ ਨੇ ਗੰਭੀਰਤਾ ਨਾਲ ਨੋਟ ਕੀਤਾ ਹੈ ਕਿ ਪੰਜਾਬ ਵਿੱਚ ਅੱਤਵਾਦ ਸਮੇਂ ਚੜ੍ਹੇ ਕਰਜ਼ੇ ਨੂੰ ਮੁਆਫ ਕਰਵਾਉਣ ਲਈ ਨਾ ਪਹਿਲੀਆਂ ਅਕਾਲੀ ਤੇ ਕਾਂਗਰਸ ਸਰਕਾਰਾਂ ਨੇ ਕੋਈ ਕਦਮ ਚੁੱਕੇ ਸਨ, ਜਦ ਕਿ ਇਹ ਦੋਵੇਂ ਪਾਰਟੀਆਂ ਲੰਮਾ ਸਮਾਂ ਕੇਂਦਰੀ ਸੱਤਾ ਵਿੱਚ ਭਾਈਵਾਲ ਰਹੀਆਂ ਹਨ, ਹੁਣ ਮਾਨ ਸਰਕਾਰ ਵੀ ਇਸ ਵੱਲ ਧਿਆਨ ਦੇਣ ਤੋਂ ਪਾਸਾ ਵੱਟ ਰਹੀ ਹੈ। ਸਕੱਤਰੇਤ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਸਾਰੀ ਪਾਰਟੀਆਂ ਦੀ ਸਾਂਝੀ ਮੀਟਿੰਗ ਕਰਕੇ ਇੱਕਠੇ ਹੋ ਕੇ ਕੇਂਦਰ ਸਰਕਾਰ ‘ਤੇ ਦਬਾਅ ਪਾਇਆ ਜਾਵੇ, ਇਹ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਲੜਾਈ ਦਾ ਸਾਰਾ ਬੋਝ ਇਕੱਲੇ ਪੰਜਾਬ ਸਿਰ ਕਿਉ ਪਾਇਆ ਗਿਆ ਹੈ !
ਕਾਮਰੇਡ ਸੇਖੋਂ ਨੇ ਇਸ ਗੱਲ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਕਿ ਜੋ ਸਰਕਾਰ ਮੁਲਾਜ਼ਮਾਂ ਦੀ ਵੱਡੇ ਪੱਧਰ ‘ਤੇ ਭਰਤੀ ਕਰਨ ਦੀਆਂ ਡੀਂਗਾ ਮਾਰਦੀ ਨਹੀਂ ਥੱਕਦੀ ਸੀ, ਉਸ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਦਰਵਾਜ਼ੇ ‘ਤੇ ਪਹੁੰਚੇ ਲੰਮੇ ਸਮੇਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ/ਲਾਇਬ੍ਰੇਰੀਅਨਾਂ ਨੂੰ ਮੀਟਿੰਗ ਦਾ ਸਮਾਂ ਦੇਣ ਦੀ ਵਜਾਏ ਮੰਤਰੀ ਦੀ ਸ਼ਹਿ ‘ਤੇ ਪੁਲਿਸ ਨੇ ਉਨ੍ਹਾਂ ਉੱਤੇ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ। ਇਥੋਂ ਤੱਕ ਕਿ ਮਹਿਲਾ ਪੁਲਿਸ ਬੁਲਾ ਕੇ ਔਰਤਾਂ ਉੱਤੇ ਵੀ ਅੰਨ੍ਹੇਵਾਹ ਲਾਠੀਆਂ ਵਰ੍ਹਾਈਆਂ ਗਈਆਂ। ਸਕੱਤਰੇਤ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ, ਇਨ੍ਹਾਂ ਪ੍ਰੋਫੈਸਰਾਂ ਨੂੰ ਪੱਕੇ ਕਰਕੇ ਪੂਰਾ ਸਕੇਲ ਦੇਣ ਦੀ ਮੰਗ ਕੀਤੀ ਹੈ। ਇਸ ਦੌਰਾਨ ਕਿਹਾ ਗਿਆ ਕਿ ਨਾਜਾਇਜ਼ ਮਾਈਨਿੰਗ ਖਤਮ ਕਰ ਦੇਣ ਦੀਆਂ ਟਾਹਰਾਂ ਮਾਰਨ ਵਾਲੀ ਸਰਕਾਰ ਦੇ ਆਉਣ ਨਾਲ ਰੇਤ, ਬੱਜਰੀ ਦੇ ਰੇਟ 5 ਗੁਣਾ ਵੱਧ ਗਏ ਹਨ, ਰੇਤ, ਬੱਜਰੀ ਦੀ ਕਾਲਾਬਾਜ਼ਾਰੀ ਹੋਣੀ ਸ਼ੁਰੂ ਹੋ ਗਈ ਹੈ। ਪਹਿਲੀਆਂ ਅਕਾਲੀ ਤੇ ਕਾਂਗਰਸ ਦੀਆਂ ਸਰਕਾਰਾਂ ਸਮੇਂ ਹੁੰਦੀ ਲੁੱਟ ਇਸ ਸਰਕਾਰ ਦੇ ਸਮੇਂ ਵੀ ਜਾਰੀ ਹੈ। ਇਸ ਸਰਕਾਰ ਦੀ ਕੱਟੜ ਇਮਾਨਦਾਰ ਹੋਣ ਦੀ ਮਿਸਾਲ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ/ਵੀਡੀਓ ਤੋਂ ਸਪੱਸ਼ਟ ਨਜ਼ਰ ਆਉਂਦੀ ਹੈ, ਜਿਸ ਵਿੱਚ ਉਹ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਬਜਾਏ ਉਨਾਂ ਨਾਲ ਟੇਬਲ ਹੇਠੋਂ ਸੈਟਿੰਗ ਕਰਨ ਦੇ ਯਤਨ ਕਰ ਰਿਹਾ ਹੈ। ਸਕੱਤਰੇਤ ਨੇ ਮੰਗ ਕੀਤੀ ਹੈ ਕਿ ਇਸ ਮੰਤਰੀ ਨੂੰ ਬਰਖਾਸਤ ਕਰਕੇ, ਇਸ ਵਿਰੁੱਧ ਕੇਸ ਦਰਜ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ