BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ 3 ਮੈਂਬਰੀ ਸਬ ਕਮੇਟੀ ਨੂੰ ਭੇਜਿਆ : ਲਾਲਜੀਤ ਭੁੱਲਰ

September 22, 2022 11:34 AM

- ਆਊਟਸੋਰਸਡ ਡਰਾਈਵਰ/ਕੰਡਕਟਰ ਦੀ ਮੌਤ ’ਤੇ ਵਾਰਸ ਨੂੰ ਨੌਕਰੀ ਦੇਣ ’ਤੇ ਵਿਚਾਰ ਕਰੇਗੀ ਸਰਕਾਰ

ਦਸਬ
ਚੰਡੀਗੜ੍ਹ/21 ਸਤੰਬਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਵਿਭਾਗ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੂੰ ਭੇਜਿਆ ਹੋਇਆ ਹੈ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਲਏ ਫ਼ੈਸਲੇ ਮੁਤਾਬਕ ਸਾਰੇ ਯੋਗ ਉਮੀਦਵਾਰਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸ. ਭੁੱਲਰ ਨੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਰੱਖੀ ਮੰਗ ਦੇ ਜਵਾਬ ਇਹ ਗੱਲ ਕਹੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਕਰੀਬ 9 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ’ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਨਿਰਦੇਸ਼ ਦਿੰਦਿਆਂ ਇਸ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਕਿਹਾ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ ’ਤੇ ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ ’ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ ’ਤੇ ਵਾਰਸਾਂ ਨੂੰ ਆਉਟਸੋਰਸ ਆਧਾਰ ‘ਤੇ ਨੌਕਰੀ ਦੇਣ ‘ਤੇ ਵਿਚਾਰ ਕੀਤਾ ਜਾਵੇ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ’ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ।
ਇਸ ਦੇ ਨਾਲ ਹੀ ਸ. ਭੁੱਲਰ ਨੇ ਕਿਹਾ ਕਿ ਆਊਟਸੋਰਸ ਕੰਟਰੈਕਟਰ ਅਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਊਟਸੋਰਸ ਕੰਟਰੈਕਟਰ ਨੂੰ ਮੁਲਾਜ਼ਮਾਂ ਨੂੰ ਈਐਸਆਈ ਅਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ। ਡਰਾਈਵਰਾਂ ਤੇ ਕੰਡਕਟਰਾਂ ਦੀ ਇੱਕ ਹੋਰ ਮੰਗ ਮੰਨਦਿਆਂ ਟਰਾਂਸਪੋਰਟ ਮੰਤਰੀ ਨੇ ਲੰਮੇ ਰੂਟਾਂ ’ਤੇ ਜਾਂਦੇ ਮੁਲਾਜ਼ਮਾਂ ਲਈ ਰਾਤ ਦੇ ਠਹਿਰਾਅ ਲਈ ਮਿਹਨਤਾਨਾ ਵਧਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਮੁਲਾਜ਼ਮਾਂ ਵੱਲੋਂ ਗ਼ੈਰ-ਕਾਨੂੰਨੀ ਤੌਰ ‘ਤੇ ਚਲ ਰਹੀਆਂ ਪ੍ਰਾਈਵੇਟ ਬੱਸਾਂ ਬਾਰੇ ਜਾਣਕਾਰੀ ਦੇਣ ’ਤੇ ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਸ ਕਾਰਵਾਈ ਨੂੰ ਠੱਲ੍ਹ ਪਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਲੋਕਾਂ ਦੀ ਜ਼ਿਆਦਾ ਆਮਦ ਵਾਲੇ ਵਿਅਸਤ ਰੂਟਾਂ ’ਤੇ ਬੱਸ ਸਰਵਿਸ ਕਦੇ ਵੀ ਬੰਦ ਨਾ ਕੀਤੀ ਜਾਵੇ ਅਤੇ ਬੱਸਾਂ ਦਾ ਨਿਰੰਤਰ ਚਲਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ, ਪੀਆਰਟੀਸੀ ਦੇ ਏਐਮਡੀ ਚਰਨਜੋਤ ਸਿੰਘ ਅਤੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਮੌਜੂਦ ਰਹੇ।
ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨੌਸ਼ਹਿਰਾ ਪੰਨੂੰਆਂ ਵਿਖੇ ਅੱਜ ਸਵੇਰੇ ਪੀਆਰਟੀਸੀ ਦੇ ਕੰਡਕਟਰ ਹਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਐਸਐਸਪੀ ਨੂੰ ਸਬੂਤ ਦੇ ਤੌਰ ‘ਤੇ ਕੁੱਟਮਾਰ ਦੀ ਵੀਡੀਉ ਵੀ ਭੇਜੀ ਜਿਸ ਵਿੱਚ ਪੁਲਿਸ ਮੁਲਾਜ਼ਮ ਸ਼ਰੇਆਮ ਕੰਡਕਟਰ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵਿਰੁੱਧ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ