BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਆੜ੍ਹਤੀਆਂ ਦੇ ਸਮਰਥਨ ’ਚ ਨਿੱਤਰੀ ਕੁਲ ਹਿੰਦ ਕਿਸਾਨ ਸਭਾ

September 26, 2022 11:08 AM

- ‘ਹਰਿਆਣਾ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖਰੀਦ ਪ੍ਰਣਾਲੀ ਕਰੇਗੀ ਮੰਡੀ ਨੂੰ ਤਬਾਹ’

ਸੁਰਿੰਦਰ ਪਾਲ ਸਿੰਘ
ਸਿਰਸਾ/25 ਸਤੰਬਰ : ਕੁਲ ਹਿੰਦ ਕਿਸਾਨ ਸਭਾ( ਅਜੈ ਭਵਨ) ਦੀ ਹਰਿਆਣਾ ਸੂਬਾ ਕਮੇਟੀ ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਜੰਮੂ ਅਤੇ ਗੁਰਭਜਨ ਸਿੰਘ ਮਝੈਲ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਈ-ਨੇਮ ਪ੍ਰਣਾਲੀ ਦੀ ਮੌਜੂਦਾ ਮੰਡੀ ਸਮੇਤ ਮਜਦੂਰਾਂ, ਕਿਸਾਨਾਂ ਨੂੰ ਤਬਾਹ ਕਰਨ ਵਾਲੀ ਹੈ। ਉਨ੍ਹਾਂ ਇਸ ਨੀਤੀ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾ ਕਿਹਾ ਕਿ ਉਹ ਫਸਲਾਂ ਦੀ ਇਸ ਖਰੀਦ ਪ੍ਰਣਾਲੀ ਦਾ ਵਿਰੋਧ ਕਰਦੇ ਹਨ। ਡਾ: ਸੁਖਦੇਵ ਸਿੰਘ ਜੰਮੂ ਅਤੇ ਗੁਰਭਜਨ ਸਿੰਘ ਮਝੈਲ ਦਾ ਕਹਿਣਾ ਸੀ ਕਿ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਮੰਡੀ ਪ੍ਰਣਾਲੀ ਨੂੰ ਖਤਮ ਕਰਨ ਵਾਲਾ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਭਾਰੀ ਵਿਰੋਧ ਕਾਰਨ ਵਾਪਸ ਲੈ ਲਿਆ। ਹੁਣ ਸਰਕਾਰ ਆਪਣੀ ਮੰਡੀ ਵਿਰੋਧੀ ਕਾਰਵਾਈ ਨੂੰ ਹੋਰ ਫਤਵਾ ਦੇ ਕੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੰਡੀ ਨੂੰ ਤੋੜਨਾ ਅਤੇ ਫਿਰ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਕੇ ਹੌਲੀ-ਹੌਲੀ ਘੱਟੋ-ਘੱਟ ਸਮਰਥਨ ਮੁੱਲ ਵੀ ਖਤਮ ਕਰ ਦਿੱਤਾ ਜਾਵੇਗਾ। ਜਿਸ ਨਾਲ ਭੋਜਨ ਸੁਰੱਖਿਆ ਨੂੰ ਵੀ ਖਤਰਾ ਪੈਦਾ ਹੋਵੇਗਾ। ਦੇਸ਼ ਦੇ 80 ਕਰੋੜ ਲੋਕ ਜੋ ਸਰਕਾਰੀ ਰਾਸ਼ਨ ‘ਤੇ ਗੁਜਾਰਾ ਕਰਦੇ ਹਨ, ਉਨ੍ਹਾਂ ਦੇ ਮੂੰਹੋਂ ਬੁਰਕੀ ਖੁਸ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਹੋਂਦ ਵਿਚ ਆਉਣ ਨਾਲ ਲੱਖਾਂ ਆੜ੍ਹਤੀਏ, ਮੰਡੀ ਮਜ਼ਦੂਰ, ਖਰੀਦਦਾਰ ਅਤੇ ਛੋਟੇ ਤੇ ਦਰਮਿਆਨੇ ਕਾਰੋਬਾਰੀ ਵੀ ਬੇ-ਰੋਜਗਾਰ ਹੋ ਜਾਣਗੇ। ਇਸ ਲਈ ਇਸ ਉਹ ਇਸ ਨਵੀਂ ਖਰੀਦ ਪ੍ਰਣਾਲੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਲ ਹਿੰਦ ਕਿਸਾਨ ਸਭਾ (ਅਜੈ ਭਵਨ) ਹਰਿਆਣਾ ਸੂਬਾ ਇਕਾਈ ਇਸ ਇਨਸਾਫ ਦੀ ਲੜਾਈ ਵਿੱਚ ਸੂਬੇ ਭਰ ਦੇ ਆੜ੍ਹਤੀ ਭਰਾਵਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਤੋ ਇਸ ਗਲਤ ਹੁਕਮ ਨੂੰ ਜਲਦੀ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਤਿਲਕ ਰਾਜ ਵਿਨਾਇਕ, ਕਾਮਰੇਡ ਜਗਰੂਪ ਸਿੰਘ ਚੌਬੁਰਜਾ ਅਤੇ ਇਕਬਾਲ ਸਿੰਘ ਨੇਜ਼ਾ ਡੇਲਾ ਕਲਾਂ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ