BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਮੀਂਹ ਨੇ ਪੇਂਡੂ ਖੇਤਰ ਨੂੰ ਕੀਤਾ ਤਬਾਹ : ਜਗਦੀਸ਼ ਰਾਠੀ

September 26, 2022 11:10 AM

ਜਸਪਾਲ ਗਿੱਲ
ਪਿਹੋਵਾ/25 ਸਤੰਬਰ : ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਰਾਠੀ ਨੇ ਕਿਹਾ ਕਿ ਲਗਾਤਾਰ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਪੇਂਡੂ ਖੇਤਰ ਨੂੰ ਤਬਾਹ ਕਰ ਦਿੱਤਾ ਹੈ। ਅਜਿਹੇ ਵਿੱਚ ਸਰਕਾਰ ਨੂੰ ਸਮੇਂ ਸਿਰ ਕਿਸਾਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਅਨਾਜ ਮੰਡੀ ਵਿੱਚ ਪੁੱਜੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਰਾਠੀ ਨੇ ਦੱਸਿਆ ਕਿ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਤੇਜ ਮੀਂਹ ਕਾਰਨ ਪੱਕੇ ਹੋਏ ਝੋਨੇ ਦੀ ਫਸਲ ਪਾਣੀ ਵਿੱਚ ਰੁੜ੍ਹ ਗਈ ਹੈ। ਗੰਨੇ ਦੀ ਫਸਲ ਵੀ ਜਮੀਨ ’ਤੇ ਪਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਆਉਣ ਵਾਲੀਆਂ ਕੰਪਨੀਆਂ ਨੂੰ ਵਿਸੇਸ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਖਤ ਹਦਾਇਤਾਂ ਕਰੇ। ਰਾਠੀ ਨੇ ਕਿਹਾ ਕਿ ਬੀਮੇ ਦਾ ਪ੍ਰੀਮੀਅਮ ਕੱਟਣ ਸਮੇਂ ਕੰਪਨੀਆਂ ਤੇਜੀ ਨਾਲ ਆਉਂਦੀਆਂ ਹਨ। ਪਰ ਜਦੋਂ ਮੁਆਵਜੇ ਦੀ ਗੱਲ ਆਉਂਦੀ ਹੈ ਤਾਂ ਨਿਯਮਾਂ ਨੂੰ ਛਿੱਕੇ ਟੰਗ ਕੇ ਕਿਸਾਨਾਂ ਦਾ ਸੋਸਣ ਕੀਤਾ ਜਾਂਦਾ ਹੈ। ਦੂਜੇ ਪਾਸੇ ਸਰਕਾਰ ਵੀ ਕਿਸਾਨਾਂ ਨਾਲ ਕੋਝਾ ਰਵੱਈਆ ਅਪਣਾ ਰਹੀ ਹੈ, ਮੰਡੀਆਂ ਵਿੱਚ ਖਰੀਦ ਸੁਰੂ ਨਾ ਹੋਣ ਕਾਰਨ ਫਸਲ ਪਾਣੀ ਵਿੱਚ ਰੁੜ੍ਹਦੀ ਜਾ ਰਹੀ ਹੈ। ਕਿਸਾਨਾਂ ਵੱਲੋਂ ਫਸਲ ਦਾ ਅਨਾਜ ਖਰੀਦਣ ਦੇ ਦਾਅਵੇ ਮਹਿਜ ਕਾਗਜੀ ਸਾਬਤ ਹੋ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਸਭ ਤੋਂ ਵੱਧ ਮਾਰ ਝੱਲਣੀ ਪਈ ਹੈ। ਜੋ ਠੇਕੇ ‘ਤੇ ਲੈ ਕੇ ਖੇਤੀ ਕਰ ਰਹੇ ਹਨ। 50 ਤੋਂ 60 ਹਜਾਰ ਰੁਪਏ ਵਿੱਚ ਅਗਾਊਂ ਠੇਕਾ ਦੇ ਕੇ ਖੇਤੀ ਲਈ ਜਮੀਨਾਂ ਲੈਣ ਵਾਲੇ ਕਿਸਾਨ ਬਰਬਾਦ ਹੋ ਗਏ ਹਨ। ਮੀਂਹ ਕਾਰਨ ਪਸੂਆਂ ਦਾ ਚਾਰਾ ਵੀ ਖਤਮ ਹੋ ਗਿਆ ਹੈ। ਸਬਜੀਆਂ ਤਬਾਹ ਹੋ ਚੁੱਕੀਆਂ ਹਨ ਸਬਜੀ ਉਤਪਾਦਕ ਖੇਤਾਂ ਚੋਂ ਬਾਲਟੀਆਂ ਨਾਲ ਪਾਣੀ ਕੱਢਣ ‘ਚ ਰੁੱਝੇ ਹੋਏ ਹਨ। ਇਸ ਤੋਂ ਪਹਿਲਾਂ ਕਣਕ ਦੇ ਸੀਜਨ ਵਿੱਚ ਵੀ ਇਹੀ ਸਥਿਤੀ ਪੈਦਾ ਹੋ ਗਈ ਸੀ ਇਸ ਵਾਰ ਲਗਾਤਾਰ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ