BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

September 28, 2022 10:58 AM

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/27 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਦਨ ਨੂੰ ਮੰਤਰੀ ਮੰਡਲ ’ਤੇ ਭਰੋਸਾ ਹੈ। ਹਰਪਾਲ ਚੀਮਾ ਨੇ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਇਸ ਨੂੰ ਪਾਸ ਕਰਨ ਦੀ ਸਿਫਾਰਸ਼ ਕੀਤੀ। ਇਸ ਤੋਂ ਪਹਿਲਾਂ ਸਪੀਕਰ ਨੇ ਮੁੜ ਸਦਨ ਨੂੰ 15 ਮਿੰਟ ਲਈ ਮੁਲਤਵੀ ਕਰ ਦਿੱਤਾ ਅਤੇ ਸਟਾਫ਼ ਨੂੰ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ। ਜਦੋਂ ਮਾਰਸ਼ਲਾਂ ਨੇ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਤਰਾਜ਼ ਜਤਾਇਆ। ਅੰਤ ਵਿੱਚ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਸ਼ਾਇਰਾਨਾ ਅੰਦਾਜ਼ ’ਚ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਸਦਨ ’ਚ ਹੰਗਾਮਾ ਕਰਨ ਨੂੰ ਮਾਣ ਵਾਲੀ ਗੱਲ ਸਮਝਦੇ ਹਨ ਅਤੇ ਇਹ ਇਕ ਰਿਵਾਜ਼ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਤੰਤਰ ਨਹੀਂ ਚੱਲ ਸਕਦਾ। ਮੁੱਖ ਮੰਤਰੀ ਮਾਨ ਨੇ ਭਰੋਸਗੀ ਮਤੇ ਬਾਰੇ ਬੋਲਦਿਆਂ ਕਿਹਾ ਕਿ ਲੋਕਾਂ ਨੇ ਸਾਡੇ ’ਤੇ ਭਰੋਸਾ ਕੀਤਾ ਹੈ ਅਤੇ ਉਸ ਨੂੰ ਅਸੀਂ ਕਾਨੂੰਨੀ ਤੌਰ ’ਤੇ ਵੀ ਦੱਸਣਾ ਚਾਹੁੰਦੇ ਹਨ, ਪਰ ਵਿਰੋਧੀ ਸਾਨੂੰ ਦੱਸਣ ਨਹੀਂ ਦਿੰਦੇ।
ਇਸੇ ਦੌਰਾਨ ਸਦਨ ਦੇ ਮੈਂਬਰਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਵੀ ਸਦਨ ਅੰਦਰ ਬਿਠਾਉਣ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ‘ਅਪਰੇਸ਼ਨ ਲੋਟਸ’ ’ਤੇ ਬਹਿਸ ਵਿਰੋਧੀ ਧਿਰ ਦੇ ਸਾਹਮਣੇ ਹੋਣੀ ਚਾਹੀਦੀ ਹੈ, ਜਿਸ ਤੋਂ ਬਾਅਦ ਸਪੀਕਰ ਵੱਲੋਂ ਸਦਨ ਨੂੰ 29 ਸਤੰਬਰ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਭਰੋਸਗੀ ਮਤਾ ਤਾਂ ਆਇਆ ਹੈ, ਕਿਉਂਕਿ ਪੰਜਾਬੀਆਂ ਨੂੰ ਸਾਡੇ ’ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਸੀ ਕਿ ਕਾਂਗਰਸੀ ਸਾਡਾ ਸਾਥ ਦੇਣਗੇ, ਪਰ ਉਲਟਾ ਹੋ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ‘ਅਪਰੇਸ਼ਨ ਲੋਟਸ’ ਦਾ ਪੰਜਾਬ ’ਚ ਸਮਰਥਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸ ਵੀ ਭਾਜਪਾ ਨਾਲ ਰਲੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਦਿਨ ‘ਅਪਰੇਸ਼ਨ ਲੋਟਸ’ ਖ਼ਿਲਾਫ਼ ਅਸੀਂ ਅਰਜ਼ੀ ਲਿਖੀ, ਉਸੇ ਦਿਨ ਗੋਆ ਤੋਂ ਕਾਂਗਰਸ ਦੇ 8 ਵਿਧਾਇਕਾਂ ਨੂੰ ਭਾਜਪਾ ਨੇ ਪੱਟ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਪੂਰੀ ਦੁਨੀਆ ’ਚ ਇਸ ਸੈਸ਼ਨ ਨੂੰ ਦੇਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਭਾਜਪਾ ’ਤੇ ਰਗੜੇ ਲਾਉਂਦਿਆਂ ਕਿਹਾ ਕਿ ਭਾਜਪਾ ਵਾਲੇ ਵਕਤ ਨਾਲ ਖੇਡਣ ਲੱਗ ਪਏ ਹਨ ਅਤੇ ਇਨ੍ਹਾਂ ’ਚ ਹੰਕਾਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗਲਤਫਹਿਮੀ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਪੰਜਾਬ ’ਚ ਸਾਡੇ ਵਿਧਾਇਕਾਂ ਨੂੰ ਫੋਨ ਕਰਕੇ ਕੀਮਤ ਪੁੱਛ ਰਹੇ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਨੁਮਾਇੰਦੇ ਆਮ ਘਰਾਂ ’ਚੋਂ ਉੱਠ ਕੇ ਆਏ ਹਨ ਅਤੇ ਮੰਡੀ ’ਚੋਂ ਉੱਠ ਕੇ ਨਹੀਂ ਆਏ, ਜਿਨ੍ਹਾਂ ਨੂੰ ਕੋਈ ਖਰੀਦ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਣੇ ਸ਼ੁਰੂ ਹੋ ਗਏ ਹਨ, ਮੁਹੱਲਾ ਕਲੀਨਿਕ ਖੁੱਲ੍ਹਣ ਲੱਗ ਗਏ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਦਿੱਕਤ ਇਨ੍ਹਾਂ ਨੂੰ ‘ਇਕ ਵਿਧਾਇਕ, ਇਕ ਪੈਨਸ਼ਨ’ ਦੀ ਹੈ ਅਤੇ ਇਹ ਕਿਸੇ ਵੀ ਹਾਲਤ ’ਚ ਲੋਕਾਂ ਦਾ ਪੈਸਾ ਨਹੀਂ ਛੱਡਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਇਸ ਲਈ ਭਰੋਸਗੀ ਮਤਾ ਲੈ ਕੇ ਆਏ ਹਾਂ, ਕਿਉਂਕਿ ਲੋਕਾਂ ਦਾ ਭਰੋਸਾ ਸਾਡੇ ’ਤੇ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਹੁਣ ਨਵੀਂ ਹਵਾ ਵੱਲ ਵੱਧ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਖੇਤਰ ’ਚ ਸਿਖਰਾਂ ’ਤੇ ਜਾਣਾ ਸੌਖਾ ਹੈ ਪਰ ਉੱਥੇ ਰਹਿਣਾ ਬੇਹੱਦ ਔਖਾ ਹੈ।
ਉਧਰ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਇਜਲਾਸ ਮੰਗਲਵਾਰ ਨੂੰ ਸ਼ੁਰੂ ਹੋਇਆ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਸਮਾਂ ਵਧਾਇਆ ਗਿਆ ਹੈ ਤੇ ਹੁਣ ਇਜਲਾਸ 3 ਅਕਤੂਬਰ ਤੱਕ ਚੱਲੇਗਾ। 29 ਅਤੇ 30 ਸਤੰਬਰ ਨੂੰ ਸੈਸ਼ਨ ਦੀ ਕਾਰਵਾਈ ਤੋਂ ਬਾਅਦ 1 ਅਤੇ 2 ਅਕਤੂਬਰ ਨੂੰ ਛੁੱਟੀ ਰਹੇਗੀ ਅਤੇ ਇਸ ਤੋਂ ਬਾਅਦ 3 ਅਕਤੂਬਰ ਨੂੰ ਇਜਲਾਸ ਦਾ ਆਖਰੀ ਦਿਨ ਹੋਵੇਗਾ। ਅਜਿਹੇ ’ਚ ਇਸ ਇਜਲਾਸ ’ਚ ਹੰਗਾਮਾ ਹੋਣ ਦੀ ਸੰਭਾਵਨਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ