BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲ

September 28, 2022 11:17 AM

ਹਰਭਜਨ
ਪੱਟੀ/27 ਸਤੰਬਰ : ਥਾਣਾ ਸਦਰ ਪੱਟੀ ਦੇ ਪਿੰਡ ਗੁਦਾਈਕੇ ਸਥਿਤ ਇੱਕ ਬਹਿਕ ਅੰਦਰ ਬੀਤੀ ਰਾਤ ਦੋ ਨੌਜਵਾਨਾਂ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ (26 ) ਵਾਸੀ ਜੰਡ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਮੋਬਾਇਲ ਫੋਨਾਂ ਦੀ ਭੰਨ ਤੋੜ ਕਰਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਅਤੇ ਮੰਗਲਵਾਰ ਸਵੇਰੇ ਘਟਨਾ ਸਥਾਨ ਦੇ ਨੇੜਲੇ ਵਸਨੀਕ ਲੋਕਾਂ ਵੱਲੋਂ ਮ੍ਰਿਤਕ ਨੌਜਵਾਨਾਂ ਦੇ ਘਰ ਨੌਜਵਾਨਾਂ ਦੇ ਕਤਲ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਸਥਾਨਕ ਪੁਲਿਸ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਤਲ ਹੋਏ ਦੋਵੇਂ ਨੌਜਵਾਨ ਆਪਸ ਵਿੱਚ ਕ੍ਰੀਬੀ ਦੋਸਤ ਸਨ ਤੇ ਮ੍ਰਿਤਕ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਦੀ ਘਟਨਾ ਸਥਾਨ ਵਾਲੀ ਬਹਿਕ ਦੇ ਮਾਲਕ ਮਲਕੀਤ ਸਿੰਘ ਨਾਲ ਕਰੀਬੀ ਰਿਸ਼ਤੇਦਾਰੀ ਸੀ। ਘਟਨਾ ਸਬੰਧੀ ਡੀਐਸਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਨੇ ਬੀਤੀ ਸ਼ਾਮ ਫੋਨ ਕਰਕੇ ਆਪਣੇ ਕਰੀਬੀ ਰਿਸ਼ਤੇਦਾਰ ਗੁਰਦਰਸ਼ਨ ਸਿੰਘ ਉਰਫ਼ ਸੋਨਾ ਵਾਸੀ ਜੋਧ ਸਿੰਘ ਵਾਲਾ ਤੇ ਸ਼ਿੰਦਰ ਸਿੰਘ ਵਾਸੀ ਜੰਡ ਨੂੰ ਆਪਣੀ ਬਹਿਕ ਪਿੰਡ ਗੁਦਾਈਕੇ ਸੱਦਿਆ ਸੀ। ਪੁਲਿਸ ਅਧਿਕਾਰੀ ਮੁਤਾਬਕ ਕਤਲ ਹੋਏ ਨੌਜਵਾਨਾਂ ਦੇ ਆਉਣ ਤੋਂ ਪਹਿਲਾਂ ਮਲਕੀਅਤ ਸਿੰਘ ਵਾਸੀ ਗੁਦਾਈਕੇ ਦੀ ਬਹਿਕ ਤੇ ਚਾਰ ਪੰਜ ਵਿਅਕਤੀ ਪਹਿਲਾ ਮੌਜੂਦ ਸਨ, ਜਿੱਥੇ ਦੋਵਾਂ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕਿ ਹੋਏ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਘਟਨਾ ਦੇ ਮਾਮਲੇ ’ਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਪੁਲਿਸ ਵੱਲੋਂ ਘਟਨਾ ਸਥਾਨ ਵਾਲੀ ਬਹਿਕ ਦੇ ਮਾਲਕ ਮਲਕੀਤ ਸਿੰਘ ਸਮੇਤ ਹੋਰਨਾਂ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਕੁੱਦਮਾਂ ਦਰਜ਼ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਇਲਾਕਿਆਂ ਅੰਦਰ ਪੁਲਿਸ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ