BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰ

September 30, 2022 10:53 AM

- ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ : ਡੀਜੀਪੀ

ਦਸਬ
ਚੰਡੀਗੜ੍ਹ/29 ਸਤੰਬਰ : ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੰਮੂ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਸੋਪੂ (ਐਸਓਪੀਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਸਨਸਨੀਖੇਜ਼ ਕਤਲ ਸਮੇਤ ਕਈ ਕਤਲਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਵੀਰਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗੁਰਲਾਲ ਬਰਾੜ, ਜੋ ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ ਦਾ ਨਜ਼ਦੀਕੀ ਰਿਸਤੇਦਾਰ ਸੀ, ਦੇ ਕਤਲ ਕਰਕੇ ਦਵਿੰਦਰ ਬੰਬੀਹਾ ਗੈਂਗ ਅਤੇ ਲਾਰੈਂਸ ਬਿਸਨੋਈ ਗੈਂਗ ਦਰਮਿਆਨ ਆਪਸੀ ਦੁਸ਼ਮਣੀ ਸ਼ੁਰੂ ਹੋ ਗਈ ਸੀ, ਜਿਸ ਦੇ ਨਤੀਜੇ ਵਜੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਸਟਰੀ ਰਾਜਧਾਨੀ ਖੇਤਰ (ਐਨਸੀਆਰ) ਦਿੱਲੀ ਵਿੱਚ ਕਤਲਾਂ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਗੁਰਲਾਲ ਬਰਾੜ ਦੀ ਅਕਤੂਬਰ 2020 ਵਿੱਚ ਚੰਡੀਗੜ੍ਹ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਨੀਰਜ ਉਰਫ ਚਸਕਾ ਫਰੀਦਕੋਟ ਦੇ ਜੈਤੋ ਦਾ ਰਹਿਣ ਵਾਲਾ ਹੈ ਅਤੇ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਹੈ, ਜੋ ਵਿਦੇਸ਼ ਵਿੱਚ ਰਹਿੰਦੇ ਵਾਂਟੇਡ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਸਤੰਬਰ 2016 ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਨੂੰ ਪੰਜਾਬ ਪੁਲਿਸ ਵੱਲੋਂ ਮਾਰੇ ਜਾਣ ਤੋਂ ਬਾਅਦ ਪਟਿਆਲ ਬੰਬੀਹਾ ਗੈਂਗ ਦਾ ਮੁੱਖ ਹੈਂਡਲਰ ਹੈ। ਨੀਰਜ 2019 ਤੋਂ ਫਰਾਰ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਮਿਲਣ ਉਪਰੰਤ ਕੀਤੀ ਗਈ ਕਾਰਵਾਈ ਦੌਰਾਨ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਨੀਰਜ ਉਰਫ ਚਸਕਾ ਨੂੰ ਜੰਮੂ ਦੇ ਸਾਂਬਾ ਜ਼ਿਲ੍ਹਾ ਤੋਂ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ’ਚੋਂ .30 ਬੋਰ ਅਤੇ .32 ਬੋਰ ਦੇ ਦੋ ਵਿਦੇਸ਼ੀ ਪਿਸਤੌਲਾਂ ਸਮੇਤ 17 ਅਣਚੱਲੇ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਗੁਰਲਾਲ ਦੇ ਕਤਲ ਤੋਂ ਇਲਾਵਾ ਨੀਰਜ ਅਗਸਤ 2019 ਵਿੱਚ
ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਅਮਨਾ ਜੈਤੋ ਦੇ ਨਿਰਦੇਸ਼ਾਂ ’ਤੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਜੈਤੋ ਵਿੱਚ ਕਤਲ ਹੋਏ ਕਬੱਡੀ ਖਿਡਾਰੀ ਮਨੀ ਦੇ ਕਤਲ ਸਮੇਤ ਘੱਟੋ-ਘੱਟ ਚਾਰ ਹੋਰ ਕਤਲਾਂ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਉਸ ਦਾ ਨਾਂ ਮਾਰਚ 2021 ਵਿੱਚ ਅੰਬਾਲਾ ਵਿੱਚ ਪਰਦੀਪ ਉਰਫ ਪੰਜਾ ਅਤੇ ਰਾਹੁਲ ਦੀ ਹੱਤਿਆ ਦੇ ਦੋਹਰੇ ਕਤਲ ਕੇਸ ਨਾਲ ਵੀ ਜੁੜਿਆ ਹੋਇਆ ਹੈ।
ਡੀਜੀਪੀ ਨੇ ਦੱਸਿਆ ਕਿ ਨੀਰਜ ਚਸਕਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਰਚ 2020 ਵਿੱਚ ਚੰਡੀਗੜ੍ਹ ਦੇ ਸੈਕਟਰ-38 ਵਿੱਚ ਸੁਰਜੀਤ ਬਾਊਂਸਰ ਦਾ ਕਤਲ ਵੀ ਕੀਤਾ ਸੀ, ਜਿਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਕਿ ਬਾਊਂਸਰ ਅਮਿਤ ਸ਼ਰਮਾ ਦੀ ਸਕੇਤੜੀ ਵਿੱਚ ਹੋਈ ਹੱਤਿਆ ਦਾ ਬਦਲਾ ਲੈਣ ਲਈ ਸੁਰਜੀਤ ਬਾਊਂਸਰ ਨੂੰ ਮਾਰਿਆ ਗਿਆ ਹੈ।
ਯਾਦਵ ਨੇ ਕਿਹਾ ਕਿ ਨੀਰਜ ਉਰਫ ਚਸਕਾ ਤੋਂ ਹੋਰ ਪੁੱਛਗਿੱਛ ਉਪਰੰਤ ਬੰਬੀਹਾ ਗੈਂਗ ਦੀਆਂ ਹੋਰ ਗਤੀਵਿਧੀਆਂ ਅਤੇ ਯੋਜਨਾਵਾਂ ਦਾ ਖੁਲਾਸਾ ਹੋਵੇਗਾ। ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਈ ਸਾਥੀਆਂ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗੁਰਲਾਲ ਬਰਾੜ ਦੀ ਹੱਤਿਆ ਵਿੱਚ ਸਾਮਲ ਹੋਣ ਕਾਰਨ ਨੀਰਜ ਉਰਫ ਚਸਕਾ ਲਾਰੈਂਸ ਬਿਸਨੋਈ ਗੈਂਗ ਦੀ ਟਾਪ ਹਿੱਟਲਿਸਟ ਵਿੱਚ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ