BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛ

September 30, 2022 11:05 AM

ਅਨਿਲ ਵਰਮਾ
ਬਠਿੰਡਾ/29 ਸਤੰਬਰ : ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਜੋ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਹੈ, ਨੂੰ ਹੁਣ ਲੁਧਿਆਣਾ ਪੁਲਿਸ ਨੇ ਦਰਜ ਪੁਰਾਣੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ ।
ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਪੁਰਾਣੇ ਦਰਜ ਮਾਮਲੇ ਵਿਚ ਪੁੱਛਗਿੱਛ ਕਰੇਗੀ । ਥਾਣਾ ਕੈਂਟ ਦੇ ਐਸਐਚਓ ਪਾਰਸ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਪੁਲਿਸ ਵੱਲੋਂ ਵੀਰਵਾਰ ਸਵੇਰੇ ਹੀ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕਿਸੇ ਦਰਜ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੇਂਦਰੀ ਜੇਲ੍ਹ ਬਠਿੰਡਾ ਤੋਂ ਲੁਧਿਆਣਾ ਵੱਲ ਲਿਜਾਣ ਲਈ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਲੁਧਿਆਣਾ ਪੁਲਿਸ ਵੱਲੋਂ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਰਾਹੀਂ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਕਾਗਜ਼ੀ ਕਾਰਵਾਈ ਪੂਰੀ ਕਰਕੇ ਪ੍ਰੋਡਕਸ਼ਨ ਵਰੰਟ ’ਤੇ ਲਿਆ ਹੈ ਅਤੇ ਵੀਰਵਾਰ ਸਵੇਰੇ ਹੀ ਲੁਧਿਆਣਾ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਲੁਧਿਆਣਾ ਵੱਲ ਰਵਾਨਾ ਹੋਈ।
ਜਾਣਕਾਰੀ ਮਿਲੀ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਲੁਧਿਆਣਾ ਵਿਖੇ ਕੋਈ ਪੁਰਾਣਾ ਕੇਸ ਦਰਜ ਹੈ, ਜਿਸ ਵਿਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ’ਤੇ ਲਿਆ ਅਤੇ ਲੁਧਿਆਣਾ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਮੈਡੀਕਲ ਕਰਾਉਣ ਉਪਰੰਤ ਲੁਧਿਆਣਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਅਗਲੀ ਪੁੱਛਗਿੱਛ ਕਰੇਗੀ ।
ਜ਼ਿਕਰਯੋਗ ਹੈ ਕਿ ਬਠਿੰਡਾ ਦੇ ਵਪਾਰੀ ਰਜਿੰਦਰ ਕੁਮਾਰ ਮੰਗਲਾ ਤੋਂ 20 ਲੱਖ ਰੁਪਏ ਫਿਰੌਤੀ ਮੰਗਣ ਦੇ ਦਰਜ ਮਾਮਲੇ ਤਹਿਤ ਬਠਿੰਡਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ’ਤੇ ਲਿਆ ਸੀ ਅਤੇ ਰਿਮਾਂਡ ਖ਼ਤਮ ਹੋਣ ਉਪਰੰਤ ਮਾਣਯੋਗ ਅਦਾਲਤ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 14 ਦਿਨ ਲਈ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ