BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ

September 30, 2022 11:08 AM

ਸੁਰਿੰਦਰ ਗੋਇਲ
ਬਰਨਾਲਾ/29 ਸਤੰਬਰ : ਪੰਜਾਬ ਦੇ ਪ੍ਰਮੁੱਖ ਕੱਪੜਾ ਉਦਯੋਗਾਂ ’ਚੋਂ ਇੱਕ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੌਜੂਦਾ ਪ੍ਰਧਾਨ ਪਦਮਸ੍ਰੀ ਡਾ. ਰਜਿੰਦਰ ਗੁਪਤਾ ਕਰੀਬ 13,800 ਕਰੋੜ ਰੁਪਏ ਦੀ ਸੰਪਤੀ ਨਾਲ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਹਾਲ ਹੀ ਵਿੱਚ ਉਨ੍ਹਾਂ ਦਾ ਇਹ ਨਾਂ ਆਈਆਈਐਫਐਲ ਵੈਲਥ ਹੂਰਨ ਇੰਡੀਆ ਰਿਚ ਲਿਸਟ-2022 ’ਚ ਦਰਜ ਹੋਇਆ ਹੈ। ਦੇਸ਼ ਦੇ 122 ਸ਼ਹਿਰਾਂ ਵਿੱਚੋਂ 1103 ਭਾਰਤੀਆਂ ਦੀ ਇਸ ਸੂਚੀ ਵਿੱਚ ਪੰਜਾਬ ਦੇ 7 ਉਦਯੋਗਪਤੀ ਸ਼ਾਮਲ ਕੀਤੇ ਗਏ। ਇਤਫ਼ਾਕ ਦੀ ਗੱਲ ਹੈ ਕਿ ਇਹ 7 ਉਦਯੋਗਪਤੀ ਲੁਧਿਆਣਾ ਦੇ ਰਹਿਣ ਵਾਲੇ ਹਨ। ਦੇਸ਼ ਦੇ 20 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੰਜਾਬ 13ਵੇਂ ਸਥਾਨ ’ਤੇ ਹੈ, ਜਦਕਿ ਗੁਆਂਢੀ ਸੂਬਾ ਹਰਿਆਣਾ 29 ਉਦਯੋਗਪਤੀਆਂ ਨਾਲ 8ਵੇਂ ਸਥਾਨ ’ਤੇ ਹੈ। ਹਰਿਆਣਾ ਦੇ 29 ਵਿੱਚੋਂ 18 ਇਕੱਲੇ ਗੁਰੂਗ੍ਰਾਮ ਦੇ ਹਨ। ਗੌਰ ਹੋਵੇ ਕਿ ਪਦਮਸ੍ਰੀ ਡਾ. ਰਜਿੰਦਰ ਗੁਪਤਾ ਨੇ ਟਰਾਈਡੈਂਟ ਗਰੁੱਪ ਦੇ ਜ਼ਿਲ੍ਹਾ ਬਰਨਾਲਾ ਵਿੱਚ 2 ਵੱਡੇ ਉਦਯੋਗ ਪਿੰਡ ਧੌਲਾ ਅਤੇ ਸੰਘੇੜਾ ਵਿਖੇ ਲਗਾਕੇ ਬਰਨਾਲਾ ਜ਼ਿਲ੍ਹੇ ਵਿੱਚ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ