BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

September 30, 2022 11:12 AM

ਏਜੰਸੀਆਂ
ਊਧਮਪੁਰ (ਜੰਮੂ)/29 ਸਤੰਬਰ : ਊਧਮਪੁਰ ’ਚ ਇਸ ਸਮੇਂ ਦਹਿਸਤ ਦਾ ਮਾਹੌਲ ਹੈ। ਪਿਛਲੇ 8 ਘੰਟਿਆਂ ਵਿੱਚ ਹੋਏ ਦੋ ਬੰਬ ਧਮਾਕਿਆਂ ਨੇ ਕਸਬੇ ਵਿੱਚ ਸਨਸਨੀ ਮਚਾ ਦਿੱਤੀ ਹੈ। ਇਨ੍ਹਾਂ ਦੋਵਾਂ ਬੰਬ ਧਮਾਕਿਆਂ ਵਿੱਚ ਹੁਣ ਤੱਕ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਬੰਬ ਧਮਾਕਿਆਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਹਿਲਾ ਬੰਬ ਧਮਾਕਾ ਰਾਤ ਕਰੀਬ 10.45 ਵਜੇ ਹੋਇਆ, ਜਦਕਿ ਦੂਜਾ ਧਮਾਕਾ ਵੀਰਵਾਰ ਸਵੇਰੇ 5.42 ਵਜੇ ਊਧਮਪੁਰ ਬੱਸ ਅੱਡੇ ’ਤੇ ਖੜ੍ਹੀ ਬੱਸ ’ਚ ਹੋਇਆ। ਦੂਜੇ ਬੰਬ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਏਡੀਜੀਪੀ ਜੰਮੂ ਮੁਕੇਸ਼ ਸਿੰਘ ਨੇ ਧਮਾਕੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਹਿਲਾ ਬੰਬ ਧਮਾਕਾ ਰਾਤ ਕਰੀਬ 10.45 ਵਜੇ ਊਧਮਪੁਰ ਦੇ ਡੋਮੇਲ ਚੌਕ ਨੇੜੇ ਪੈਟਰੋਲ ਪੰਪ ’ਤੇ ਖੜ੍ਹੀ ਬੱਸ ਵਿੱਚ ਹੋਇਆ, ਜਦੋਂਕਿ ਦੂਜਾ ਧਮਾਕਾ ਵੀਰਵਾਰ ਸਵੇਰੇ 5.42 ’ਤੇ ਪੁਰਾਣੇ ਬੱਸ ਅੱਡੇ ਦੇ ਅੰਦਰ ਖੜ੍ਹੀ ਬੱਸ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਇਹ ਦੋਵੇਂ ਧਮਾਕੇ ਇੱਕੋ ਜਿਹੇ ਸਨ। ਰਾਤ ਨੂੰ ਹੋਏ ਬੰਬ ਧਮਾਕੇ ’ਚ ਕੰਡਕਟਰ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਵੀਰਵਾਰ ਸਵੇਰੇ ਹੋਏ ਬੰਬ ਧਮਾਕੇ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।
ਇਹ ਘਟਨਾਵਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 4 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਦੌਰੇ ਤੋਂ ਕੁਝ ਦਿਨ ਪਹਿਲਾਂ ਹੋਈਆਂ ਹਨ। ਉਨ੍ਹਾਂ ਨੇ 30 ਸਤੰਬਰ ਨੂੰ ਜੰਮੂ ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ’ਤੇ ਜਾਣਾ ਸੀ ਅਤੇ ਪਹਿਲੀ ਅਕਤੂਬਰ ਨੂੰ ਰਾਜੌਰੀ ਤੇ 2 ਅਕਤੂਬਰ ਨੂੰ ਬਾਰਾਮੂਲਾ ’ਚ ਜਨ ਸਭਾਵਾਂ ਕਰਨੀਆਂ ਸਨ। ਹਾਲਾਂਕਿ, ਬਾਅਦ ਵਿੱਚ ਦੌਰੇ ਦੇ ਪ੍ਰੋਗਰਾਮ ’ਚ ਫੇਰਬਦਲ ਕੀਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ