BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

September 30, 2022 11:34 AM

- ਅਤਿ ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਦੀ ਬੀਐਸਐਫ ਹਵਾਲੇ ਹੈ ਸੁਰੱਖਿਆ, ਫਿਰ ਵੀ ਵਾਪਰ ਰਹੀਆਂ ਘਟਨਾਵਾਂ

ਅਨਿਲ ਵਰਮਾ
ਬਠਿੰਡਾ/29 ਸਤੰਬਰ : ਕੇਂਦਰੀ ਜੇਲ੍ਹ ਬਠਿੰਡਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ । ਜੇਲ੍ਹ ਪ੍ਰਬੰਧਕਾਂ ਦੀ ਨਕਾਰਾ ਕਾਰਗੁਜ਼ਾਰੀ ਦੇ ਨਿੱਤ ਖੁਲਾਸੇ ਹੋ ਰਹੇ ਹਨ। ਅੱਜ ਫਿਰ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਖੂਨੀ ਝੜਪ ਹੋਣ ਅਤੇ ਹਵਾਲਾਤੀਆਂ ਤੋਂ ਮੋਬਾਇਲ, ਸਿਮ, ਚਾਰਜਰ ਅਤੇ ਬੈਟਰੀ ਬਰਾਮਦ ਹੋਣ ਦੇ ਵੱਖ ਵੱਖ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਤੇ ਥਾਣਾ ਕੈਂਟ ਪੁਲੀਸ ਵੱਲੋਂ ਪਰਚਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ । ਕੇਂਦਰੀ ਜੇਲ੍ਹ ਬਠਿੰਡਾ ਦੇ ਡਿਪਟੀ ਸੁਪਰੀਡੈਂਟ ਸਚਿਨਮੀਤ ਸਿੰਘ ਵੱਲੋਂ ਥਾਣਾ ਕੈਂਟ ਪੁਲੀਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ 28 ਸਤੰਬਰ ਨੂੰ ਹਵਾਲਾਤੀ ਮੇਵਾ ਸਿੰਘ ਨੇ ਹਵਾਲਾਤੀ ਸੁਖਚੈਨ ਕੁਮਾਰ ਪੁੱਤਰ ਮਦਨ ਲਾਲ ਦੇ ਸੱਟਾਂ ਮਾਰੀਆਂ ਅਤੇ ਕਾਲੂ ਲਾਲ ਤੋਂ ਇਕ ਮੋਬਾਇਲ ਫੋਨ ਸਮੇਤ ਸਿੰਮ, ਬੈਟਰੀ ਅਤੇ ਹਵਾਲਾਤੀ ਗੁਰਵਿੰਦਰ ਸਿੰਘ ਤੋਂ ਚਾਰਜਰ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਕੈਂਟ ਪੁਲੀਸ ਵੱਲੋਂ ਹਵਾਲਾਤੀ ਮੇਵਾ ਸਿੰਘ ਪੁੱਤਰ ਜਸਵਿੰਦਰ ਸਿੰਘ ,ਹਵਾਲਾਤੀ ਕਾਲੂ ਲਾਲ ਪੁੱਤਰ ਰਮੇਸ਼ ਚੰਦਰ, ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਖ਼ਿਲਾਫ਼ ਧਾਰਾ ਸੈਕਸ਼ਨ 52 ਏ, 52 ਪਰਵਿਜਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ।
ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਸੁਪਰੀਡੈਂਟ ਸਚਿਨਮੀਤ ਸਿੰਘ ਦੇ ਬਿਆਨ ਤੇ ਦਰਜ ਮਾਮਲੇ ਤਹਿਤ ਉਕਤ ਹਵਾਲਾਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾਵੇਗੀ ਕਿ ਉਨ੍ਹਾਂ ਕੋਲ ਮੋਬਾਇਲ, ਸਿਮ, ਬੈਟਰੀ, ਚਾਰਜਰ ਕਿਵੇਂ ਪਹੁੰਚੇ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਟਮਾਰ ਦੇ ਮਾਮਲੇ ਤੇ ਵੀ ਕਾਰਵਾਈ ਕੀਤੀ ਜਾਵੇਗੀ । ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਇਸ ਤੋਂ ਪਹਿਲਾਂ ਵੀ ਕਈ ਵਾਰ ਖੂਨੀ ਝੜਪਾਂ ਹੋਣ ਅਤੇ ਮੋਬਾਈਲ ਤੇ ਸਿਮ ਬਰਾਮਦਗੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਕੇਂਦਰੀ ਜੇਲ੍ਹ ਬਠਿੰਡਾ ਅਤਿ ਸੁਰੱਖਿਅਤ ਜੇਲ੍ਹ ਕਹੀ ਜਾਂਦੀ ਹੈ ਜਿਸ ਦੇ ਸੁਰੱਖਿਆ ਪ੍ਰਬੰਧ ਬੀਐਸਐਫ ਦੇ ਹਵਾਲੇ ਕਹੇ ਜਾ ਰਹੇ ਹਨ। ਪਰ ਇਸਦੇ ਬਾਵਜੂਦ ਖੂਨੀ ਝੜਪਾਂ ਅਤੇ ਮੋਬਾਈਲਾਂ ਦੀ ਬਰਾਮਦਗੀ ਹੋਣਾ ਜਾਰੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ