BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

September 30, 2022 11:37 AM

ਅਵਤਾਰ ਸਿੰਘ ਧੀਮਾਨ
ਬਲਾਚੌਰ 29 ਸਤੰਬਰ : ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜਨਲ ਹਸਪਤਾਲ ਬਲਾਚੌਰ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।
ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਰੂਰੀ ਹੈ ਅਤੇ ਕਰੋਨਾ ਮਹਾਂਮਾਰੀ ਮਗਰੋਂ ਦਿਲ ਨੂੰ ਸਿਹਤਮੰਦ ਰੱਖਣਾ ਪਹਿਲਾਂ ਨਾਲੋਂ ਵੀ ਵੱਧ ਜਰੂਰੀ ਹੈ। ਕਸਰਤ ਤੇ ਹੋਰ ਸਾਧਨਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ’ਤੇ ਆਪਣੇ ਬਲੱਡ ਪ੍ਰੈਸ਼ਰ ਸਮੇਤ ਹੋਰ ਆਮ ਟੈਸਟ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ, ਕਿਉਂਕਿ ਜ਼ਿਆਦਾ ਭੱਜ-ਦੌੜ ਕਰਕੇ ਮਨੁੱਖ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਹੈ, ਜਿਸ ਕਰਕੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ।
ਡਾ. ਮਾਨ ਨੇ ਕਿਹਾ ਕਿ ਹਾਈਪਰਟੈਂਸ਼ਨ, ਸ਼ੂਗਰ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਕਾਰਨ ਦਿਲ ਦਾ ਦੌਰਾ, ਅਧਰੰਗ, ਅੰਨ੍ਹਾਪਨ ਤੇ ਗੁਰਦੇ ਦੀਆਂ ਬਿਮਾਰੀਆਂ ਤੋਂ ਇਲਾਵਾ ਮਾਨਸਿਕ ਤਣਾਅ ਹੋ ਸਕਦਾ ਹੈ।
ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦਿਆਂ ਡਾ. ਮਾਨ ਨੇ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਘੱਟੋ-ਘੱਟ 40 ਮਿੰਟ ਕਸਰਤ ਤੇ ਸੈਰ ਕਰਨ ਦੇ ਨਾਲ-ਨਾਲ ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਨਮਕ ਤੇ ਚਿਕਨਾਈ ਪਦਾਰਥਾਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।
ਇਸ ਮੌਕੇ ਮੈਡੀਕਲ ਅਫਸਰ ਡਾ. ਪ੍ਰਿਅੰਕਾ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਸਿਹਤ ਇੰਸਪੈਕਟਰ ਸ਼ਲਿੰਦਰ ਸਿੰਘ, ਸੁਨੀਲ ਕੁਮਾਰ, ਰਾਮ ਗੋਪਾਲ, ਦੀਦਾਰ ਚੰਦ, ਰਣਜੀਤ ਕੁਮਾਰ, ਸਤੀਸ ਕੁਮਾਰ ਤੇ ਗੁਰਮੁੱਖ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ