BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

September 30, 2022 11:43 AM

ਹਰਬੰਸ ਬਾਗੜੀ
ਮੋਹਾਲੀ/29 ਸਤੰਬਰ : ਮੋਹਾਲੀ ਪ੍ਰੈਸ ਕਲੱਬ ਨੂੰ ਜਲਦ ਹੀ ਗਮਾਡਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜ਼ਮੀਨ ਅਲਾਟ ਕੀਤੀ ਜਾਵੇਗੀ। ਇਹ ਐਲਾਨ ਅੱਜ ‘ਮੋਹਾਲੀ ਪ੍ਰੈੱਸ ਕਲੱਬ’ ਵਲੋਂ ਪ੍ਰਾਚੀਨ ਕਲਾ ਕੇਂਦਰ, ਸੈਕਟਰ 71 ਵਿਚ ਕਰਵਾਏ ਗਏ ਨਵੀਂ ਚੁਣੀ ਟੀਮ ਦੇ ਤਾਜਪੋਸ਼ੀ ਸਮਾਗਮ ’ਚ ਬੋਲਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕੀਤਾ। ਉਹਨਾਂ ਮੋਹਾਲੀ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਮੋਹਾਲੀ ਵਰਗੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ਼ਹਿਰ ਵਿਚ ਪਿਛਲੀਆਂ ਸਰਕਾਰਾਂ ਵਲੋਂ ਚਿਰਾਂ ਤੋਂ ਲਟਕਦੀ ਪ੍ਰੈਸ ਕਲੱਬ ਲਈ ਥਾਂ ਦੇਣ ਦੀ ਮੰਗ ਨੂੰ ਹਮੇਸ਼ਾ ਅਣਗੌਲਿਆ ਕਰਨ ਦੀ ਗੱਲ ਕਰਦਿਆਂ ਸ. ਚੀਮਾ ਨੇ ਕਿਹਾ ਕਿ ਨਿਯਮਾਂ ਤਹਿਤ ਉਹ ਜਲਦ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣਗੇ। ਉਹਨਾਂ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਤੋਂ ਬਾਅਦ ਜੀਐਸਟੀ ਮਾਲੀਏ ਵਿਚ 24 ਫੀਸਦੀ ਵਾਧਾ ਹੋਇਆ ਹੈ, ਜਦਕਿ ਐਕਸਾਈਜ਼ ਪਾਲਿਸੀ ਰਾਹੀਂ 44 ਫੀਸਦੀ ਮਾਲੀਆ ਵਧਿਆ ਹੈ।
ਇਸ ਮੌਕੇ ਖਜ਼ਾਨਾ ਮੰਤਰੀ ਨੇ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀ. ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਸਮੇਤ ਸਮੂਹ ਨਵੀਂ ਚੁਣੀ ਟੀਮ ਮੈਂਬਰਾਂ ਸੁਸ਼ੀਲ ਗਰਚਾ, ਰਾਜ ਕੁਮਾਰ ਅਰੋੜਾ, ਧਰਮ ਸਿੰਘ, ਰਾਜੀਵ ਤਨੇਜਾ, ਮੈਡਮ ਨੇਹਾ ਵਰਮਾ, ਮੈਡਮ ਨੀਲਮ ਠਾਕੁਰ ਦੇ ਗਲੇ ਵਿਚ ਹਾਰ ਪਾ ਕੇ ਸਨਮਾਨਤ ਕਰਨ ਉਪਰੰਤ ਪ੍ਰੈਸ ਕਲੱਬ ਦਾ ਸੋਵੀਨਾਰ ਰਲੀਜ਼ ਕੀਤਾ। ਖਜ਼ਾਨਾ ਮੰਤਰੀ ਚੀਮਾ ਨੇ ਕਲੱਬ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੱਤਰਕਾਰ ਭਾਈਚਾਰਾ ਜਿਸ ਤਰ੍ਹਾਂ ਰਾਤਾਂ ਨੂੰ ਜਾਗ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਆਪਣੀ ਭੂਮਿਕਾ ਨਿਭਾਅ ਰਿਹਾ ਹੈ, ਉਹ ਕਾਬਲੇਤਾਰੀਫ਼ ਹੈ।
ਇਸੇ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਪ੍ਰੈੱਸ ਕਲੱਬ ਦੇ ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਨੂੰ ਮੋਹਾਲੀ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਪ੍ਰੋੜ੍ਹਤਾ ਕੀਤੀ। ਉਹਨਾਂ ਕਿਹਾ ਕਿ ਮੋਹਾਲੀ ਵਰਗੇ ਯੋਜਨਾਬੱਧ ਸ਼ਹਿਰ ਵਿਚ ਪ੍ਰੈਸ ਕਲੱਬ ਇਮਾਰਤ ਦਾ ਨਾ ਹੋਣਾ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਮੀਡੀਏ ਦਾ ਵੱਡਾ ਰੋਲ ਹੈ ਅਤੇ ਇਸ ਲਈ ਮੈਂ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਾ ਹਾਂ।
ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਸੰਨ 1999 ਵਿੱਚ ਹੋਂਦ ਵਿੱਚ ਆਇਆ ਸੀ ਅਤੇ 2006 ਤੋਂ ਲਗਾਤਾਰ ਕਿਰਾਏ ਦੀ ਬਿਲਡਿੰਗ ਵਿਚ ਬਹੁਤ ਹੀ ਵਧੀਆ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਹਰ ਸਾਲ ਲੋਕਤੰਤਰਿਕ ਢੰਗ ਨਾਲ ਗਵਰਨਿੰਗ ਬਾਡੀ ਦੀ ਚੋਣ ਕਰਵਾਈ ਜਾਂਦੀ ਹੈ। ਉਨ੍ਹਾਂ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਉਠਾਉਂਦਿਆਂ ਕਿਹਾ ਕਿ ਮੋਹਾਲੀ ਵਰਗੇ ਵੱਡੇ ਸ਼ਹਿਰ ਵਿਚ ਕਲੱਬ ਲਈ ਥਾਂ ਨਾ ਹੋਣਾ ਇਕ ਵੱਡਾ ਘਾਟਾ ਹੈ।
ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਮਾਜ ਸੇਵਿਕਾ ਮੈਡਮ ਜਗਜੀਤ ਕੌਰ ਕਾਹਲੋਂ, ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਮੈਨੇਜਰ ਜਗਦੀਸ਼ ਸ਼ਾਰਦਾ ਅਤੇ ਕਲੱਬ ਦੇ ਕੁੱਕ ਨਰਿੰਦਰ ਰਾਣਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਸਮਾਗਮ ਵਿਚ ਮੌਜੂਦਾ ਐਮ.ਸੀ. ਜਸਬੀਰ ਸਿੰਘ ਮਣਕੂ, ਪਰਮਜੀਤ ਸਿੰਘ ਹੈਪੀ, ਪ੍ਰਮੋਦ ਮਿੱਤਰਾ, ਅਰੁਣਾ ਵਸ਼ਿਸ਼ਟ ਸਮੇਤ ਸਾਬਕਾ ਐਮ.ਸੀ. ਆਰ.ਪੀ. ਸ਼ਰਮਾ, ਸੁਰਿੰਦਰ ਰੋਡਾ, ਹਰਸੰਗਤ ਸਿੰਘ, ਰਾਜੀਵ ਵਸ਼ਿਸ਼ਟ, ਰਣਦੀਪ ਸਿੰਘ ਬੈਦਵਾਣ, ਜਸਪਾਲ ਸਿੰਘ ਬਿੱਲਾ, ਤਰਲੋਚਨ ਸਿੰਘ, ਹਰਪਾਲ ਸਿੰਘ, ਅਰੁਣ ਗੋਇਲ, ਤਰਨਜੀਤ ਸਿੰਘ ਤੋਂ ਇਲਾਵਾ ਕਲੱਬ ਮੈਂਬਰਾਨ ਕੁਲਵੰਤ ਗਿੱਲ, ਹਰਬੰਸ ਸਿੰਘ ਬਾਗੜੀ, ਗੁਰਜੀਤ ਬਿੱਲਾ, ਤਰਵਿੰਦਰ ਸਿੰਘ ਬੈਨੀਪਾਲ ,ਮੰਗਤ ਸਿੰਘ ਸੈਦਪੁਰ, ਗੁਰਮੀਤ ਸਿੰਘ ਰੰਧਾਵਾ, ਕ੍ਰਿਪਾਲ ਸਿੰਘ, ਕੁਲਵੰਤ ਕੋਟਲੀ, ਨਾਹਰ ਸਿੰਘ ਧਾਲੀਵਾਲ, ਅਮਰਜੀਤ ਸਿੰਘ, ਅਰੁਣ ਨਾਭਾ, ਪਾਲ ਸਿੰਘ, ਵਿਜੇ ਕੁਮਾਰ, ਭੁਪਿੰਦਰ ਬੱਬਰ, ਗੁਰਦੀਪ ਬੈਨੀਪਾਲ, ਰਣਜੀਤ ਧਾਲੀਵਾਲ, ਸੁਖਵਿੰਦਰ ਸਿੰਘ ਮਨੈਲੀ, ਸੁਖਵਿੰਦਰ ਸ਼ਾਨ, ਰਾਜੀਵ ਕੁਮਾਰ, ਸੰਦੀਪ ਸੰਨੀ, ਮਾਸਟਰ ਭੁਪਿੰਦਰ ਸਿੰਘ ਚੜ੍ਹਦੀਕਲਾ, ਉਜਲ ਫੋਟੋਗਰਾਫਰ, ਗੁਰਨਾਮ ਸਾਗਰ, ਜਸਵਿੰਦਰ ਰੁਪਾਲ, ਸਾਗਰ ਪਾਹਵਾ, ਵਿਜੈ ਪਾਲ, ਮੁਕੇਸ਼, ਜਗਤਾਰ ਸਿੰਘ ਸ਼ੇਰਗਿੱਲ ਆਦਿ ਸਮੇਤ ਹੋਰ ਬਹੁਤ ਸਾਰੇ ਮੈਂਬਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ