BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਬਾਬਾ ਤਿਲੋਕੇਵਾਲਾ ਨੂੰ ਮੰਗ ਪੱਤਰ ਦੇਣ ਪੁੱਜੇ ਬੇ-ਰੋਜ਼ਗਾਰ ਪੰਜਾਬੀ ਅਧਿਆਪਕ

September 30, 2022 01:28 PM

- ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ 400 ਅਸਾਮੀਆਂ ਜਲਦ ਭਰਨ ਦੀ ਮੰਗ

ਸੁਰਿੰਦਰ ਪਾਲ ਸਿੰਘ
ਸਿਰਸਾ/29 ਸਤੰਬਰ : ਹਰਿਆਣਾ ਦੇ ਬੇ-ਰੋਜ਼ਗਾਰ ਪੰਜਾਬੀ ਅਧਿਆਪਕਾਂ ਦੇ ਵਫ਼ਦ ਨੇ ਗੁਰਦੁਆਰਾ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਐਸਜੀਪੀਸੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੂੰ ਮਿਲਕੇ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਦਿੱਤਾ। ਆਪਣੇ ਮੰਗ ਪੱਤਰ ਵਿੱਚ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਸਮੇਂ ਸਿਰਸਾ ਦੀ ਅਨਾਜ ਮੰਡੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਲਾਨ ਕੀਤਾ ਸੀ ਕਿ ਹਰਿਆਣਾ ਵਿਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ 400 ਅਸਾਮੀਆਂ ਨੂੰ ਜਲਦ ਭਰਿਆ ਜਾਵੇਗਾ।
ਬਾਬਾ ਤਿਲੋਕੇ ਵਾਲਾ ਨੂੰ ਦਿੱਤੇ ਮੰਗ ਪੱਤਰ ਵਿੱਚ ਇਨ੍ਹਾਂ ਬੇਰੁਜ਼ਗਾਰ ਪੰਜਾਬੀ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਹਰਿਆਣਾ ਵਿਚਲੇ ਪੰਜਾਬੀ ਬੋਲਦੇ ਇਲਾਕਿਆਂ ਦੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੇ ਪੰਜਾਬੀ ਅਧਿਆਪਕਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਅਧਿਆਪਕਾਂ ਦਾ ਮੰਗ ਪੱਤਰ ਸਵੀਕਾਰ ਕਰਦਿਆਂ ਗੁਰਦੁਆਰਾ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਕਿਹਾ ਕਿ ਉਹ ਹਰਿਆਣਾ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਬਣਾਉਣ ਲਈ ਅਤੇ ਹਰਿਆਣਾ ਚੋਂ ਪੰਜਾਬ ਅਤੇ ਰਾਜਸਥਾਨ ਨੂੰ ਨਿਕਲਦੇ ਰਾਸ਼ਟਰੀ ਮਾਰਗਾਂ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਸਾਈਨ ਬੋਰਡ ਲਾਉਣ ਦੀ ਮੰਗ ਤੇ ਜ਼ੋਰ ਦੇਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਹਰਿਆਣਾ ਨੂੰ ਮਿਲ ਕੇ ਮੰਗ ਕਰਨਗੇ ਕਿ ਹਰਿਆਣਾ ਵਿਚ ਪੰਜਾਬੀ ਭਾਸ਼ਾ ਦੇ ਵਿਕਾਸ ਹਿਤ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਕਿ ਬੇਰੁਜ਼ਗਾਰ ਨੌਜੁਆਨਾਂ ਨੂੰ ਨੌਕਰੀਆਂ ਮਿਲ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ