BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

September 30, 2022 01:31 PM

- ਸੇਵਾ ਕੇਂਦਰ ਮੁਲਾਜ਼ਮਾਂ ਦੀ ਤਨਖ਼ਾਹ ’ਚ ਵਾਧਾ ਤੇ ਸੇਵਾਵਾਂ ਹੋਣ ਰੈਗੂਲਰ : ਅਵਤਾਰ ਅਕਬਰਪੁਰ

ਹਰਜਿੰਦਰ ਦੁੱਗਾਂ
ਸੰਗਰੂਰ/29 ਸਤੰਬਰ : ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਦਾ ਨਿੱਜੀ ਕੰਪਨੀਆਂ ਦੇ ਠੇਕੇਦਾਰ 24 ਹਜ਼ਾਰ ਰੁਪਏ ਤਨਖਾਹ ਲੈਂਦੇ ਹਨ ਅਤੇ ਅੱਗੇ ਮੁਲਾਜ਼ਮਾਂ ਨੂੰ ਸਿਰਫ 6 ਹਜ਼ਾਰ ਰੁਪਏ ਹੀ ਦਿੰਦੇ ਹਨ ਦੇ ਬਿਆਨ ਉਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੱਖ ਮੰਤਰੀਂ ਸ਼੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਇਹ ਖਾਸ ਦੱਸਣਯੋਗ ਹੈ ਕਿ ਸ਼੍ਰੀ ਭਗਵੰਤ ਸਿੰਘ ਮਾਨ ਬੀਤੇ ਦਿਨ ਪਿੰਡ ਘਰਾਚੋਂ ਵਿਖੇ ਇੱਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ ਮੌਕੇ ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਬਾਰੇ ਬਿਆਨ ਦਿੱਤਾ ਸੀ ਕਿ ਕਿਸੇ ਵੀ ਮੁਲਾਜ਼ਮ ਨੂੰ ਕੋਈ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਨਹੀਂ, ਸਗੋਂ ਆਉਂਦੇ ਦਿਨਾਂ 'ਚ ਪੰਜਾਬ ਸਰਕਾਰ ਇਸ ਕੜ੍ਹੀ ਉਤੇ ਕੰਮ ਕਰਨ ਜਾ ਰਹੀ ਹੈ ਜਿਸ ਤਹਿਤ ਪੰਜਾਬ ਭਰ 'ਚ ਚੱਲ ਰਹੇ ਠੇਕੇਦਾਰੀ ਸਿਸਟਮ ਨੂੰ ਇੱਕ ਵਿਊਂਤਬੰਦੀ ਤਹਿਤ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਜਿਹੇ ਵਿਭਾਗ ਉਨ੍ਹਾਂ ਦੇ ਧਿਆਨ ਵਿੱਚ ਹਨ ਜਿੰਨ੍ਹਾਂ ਦਾ ਸਰਕਾਰ ਤੋਂ ਬਹੁਤ ਜਿਆਦਾ ਵੇਤਨ ਲਿਆ ਜਾ ਰਿਹਾ ਹੈ ਪਰ ਅੱਗੇ ਬਹੁਤ ਘੱਟ ਦਿੱਤਾ ਜਾ ਰਿਹਾ ਹੈ।
ਇਸ ਸਬੰਧ 'ਚ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਅਕਬਰਪੁਰ ਸੰਗਰੂਰ ਨੇ ਸ਼੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਸ਼੍ਰੀ ਮਾਨ ਨੇ ਪਿੰਡ ਘਰਾਚੋਂ ਵਿਖੇ ਸਟੇਜ ਉਤੇ ਬੋਲਿਆ ਹੈ, ਉਹ ਕੁੱਝ ਹਕੀਕਤ ਵਿੱਚ ਸੇਵਾ ਕੇਂਦਰ ਮੁਲਾਜ਼ਮਾਂ ਨਾਲ ਹੋ ਰਿਹਾ ਹੈ ਜਿਸ ਕਾਰਣ ਮੁਲਾਜ਼ਮ ਨਿਗੂਣੀਆਂ ਤਨਖਾਹਾਂ ਉਤੇ ਕੰਮ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਮੰਗ ਰੱਖੀ ਕਿ ਉਨ੍ਹਾਂ ਦੀਆਂ ਜਿੱਥੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਉਥੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਚਲਾ ਰਹੀ ਸਬੰਧਿਤ ਕੰਪਨੀ ਨਾਲ ਬੀਤੇ ਸਮਿਆਂ ਚ ਹੋਈ ਮੀਟਿੰਗ ਦੌਰਾਨ ਇਹ ਗੱਲ ਉੱਭਰਕੇ ਸਾਹਮਣੇ ਆਈ ਸੀ ਕਿ ਸੇਵਾ ਕੇਂਦਰ ਅਪਰੇਟਰਾਂ ਦਾ ਸਰਕਾਰ ਪਾਸੋਂ ਪ੍ਰਤੀ ਅਪਰੇਟਰ 22500 ਰੁਪਇਆ ਲਿਆ ਜਾ ਰਿਹਾ ਹੈ ਪਰ ਬਦਲੇ ਚ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਉਸਦਾ ਅੱਧ ਵੀ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਣ ਮੁਲਾਜ਼ਮ ਹਰ ਰੋਜ਼ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਬਿਨ੍ਹਾਂ ਦੇਰੀ ਪੰਜਾਬ ਸਰਕਾਰ ਆਪਣੇ ਅਧੀਨ ਲਵੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ