BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

September 30, 2022 01:35 PM

- ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ

ਅਸ਼ੋਕ ਭਾਰਦਵਾਜ
ਫਿਰੋਜ਼ਪੁਰ, 29 ਸਤੰਬਰ : ਪਿਛਲੇ ਦਿਨੀਂ ਮਿਤੀ 26 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਦੇ ਬਾਹਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਕਰਮਚਾਰੀਆਂ ਵੱਲੋਂ ਆਪਣੀ ਰੈਗੂਲਾਈਜੇਸ਼ਨ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਰੱਖਿਆ ਗਿਆ ਸੀ। ਸੰਗਰੂਰ ਪ੍ਰਸ਼ਾਸਨ ਵੱਲੋਂ ਮੌਕੇ ਉੱਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਸ਼ਾਂਤ ਕਰਵਾਇਆ ਗਿਆ ਅਤੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਯੂਨੀਅਨ ਦੇ ਨੁਮਾਇੰਦਿਆਂ ਦੀ ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਅਤੇ ਸ. ਚੇਤਨ ਸਿੰਘ ਜੋੜੇਮਾਜਰਾ ਸਿਹਤ ਮੰਤਰੀ ਨਾਲ ਮਿਤੀ 29 ਸਤੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਸੀ ਪਰ ਇਕ ਦਮ ਮੌਕੇ ਤੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ ਅਤੇ ਵਿਧਾਨ ਸਭਾ ਸ਼ੈਸ਼ਨ ਦਾ ਹਵਾਲਾ ਦੇ ਕੇ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ। ਜਿਸ ਨਾਲ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ ਯੂਨੀਅਨ ਦੇ ਸੂਬਾ ਆਗੂਆਂ ਡਾ. ਵਾਹਿਦ ਮੁਹੰਮਦ ਅਤੇ ਜੋਗਿੰਦਰ ਸਿੰਘ ਫਿਰੋਜ਼ਪੁਰ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਆਉਣ ਵਾਲੇ ਦਿਨਾਂ ਵਿਚ ਕਿਸੇ ਵੇਲੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਕਰੇਗੀ। ਜਿਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਣੇਗੀ।
ਇਸ ਤੋਂ ਇਲਾਵਾ ਯੂਨੀਅਨ ਵੱਲੋਂ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਰੱਦ ਕੀਤੀ ਗਈ ਮੀਟਿੰਗ ਜਲਦੀ ਆਉਣ ਵਾਲੇ ਦੋ-ਚਾਰ ਦਿਨਾ ਵਿੱਚ ਨਹੀਂ ਕਰਵਾਈ ਗਈ ਤਾਂ ਮੁੱਖ ਮੰਤਰੀ ਪੰਜਾਬ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਉਹਨਾਂ ਦੇ ਹਲਕਿਆਂ ਵਿੱਚ ਘਿਰਾਓ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ