BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂ

October 01, 2022 11:16 AM

ਦਸਬ
ਚੰਡੀਗੜ੍ਹ/30 ਸਤੰਬਰ : ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ, ਸ਼ਨੀਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੇਕਰ ਗੱਲ ਕੀਤੀ ਜਿਵੇਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਤਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਨੁਸਾਰ ਖੰਨਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਤੇ ਇਸ ਵਾਰ ਝੋਨੇ ਦਾ ਭਾਅ ਪਿਛਲੀ ਵਾਰ ਨਾਲੋਂ 100 ਰੁਪਏ ਵੱਧ ਭਾਵ 2060 ਨਿਰਧਾਰਤ ਕੀਤਾ ਗਿਆ ਹੈ।
ਸ਼ੁੱਕਰਵਾਰ ਤੱਕ ਮੰਡੀ ਵਿੱਚ 3000 ਕੁਇੰਟਲ ਫ਼ਸਲ ਮੰਡੀ ਵਿੱਚ ਪਹੁੰਚ ਗਈ ਹੈ ਤੇ ਸਰਕਾਰ ਵੱਲੋਂ 17 ਫ਼ੀਸਦੀ ਨਮੀ ਨਿਰਧਾਰਤ ਕੀਤੀ ਗਈ ਹੈ । ਇਸ ਵਾਰ ਮੰਡੀ ਵਿੱਚ 21 ਲੱਖ 35 ਹਜ਼ਾਰ ਕੁਇੰਟਲ ਤੋਂ ਵੱਧ ਝੋਨਾ ਆਉਣ ਦੀ ਉਮੀਦ ਹੈ। ਇਸ ਦੇ ਨਾਲ ਆੜ੍ਹਤੀਆਂ ਨੇ ਵੀ ਇੰਤਜ਼ਾਮ ਪੁਰਾ ਹੋਣ ਦਾ ਦਾਅਵਾ ਕੀਤਾ ਤੇ ਬੀਤੇ ਦਿਨੀਂ ਹੋਈ ਬਰਸਾਤ ਕਾਰਨ ਫ਼ਸਲ ਆਉਣ ਵਿੱਚ ਕੁਝ ਦੇਰੀ ਹੋਣ ਦਾ ਖਦਸ਼ਾ ਜਾਹਰ ਕੀਤਾ। ਦੱਸਣਾ ਬਣਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਦੱਸਿਆ ਸੀ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਸਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ ਅਤੇ ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ