BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆ

October 01, 2022 11:26 AM

ਏਜੰਸੀਆਂ
ਨਵੀਂ ਦਿੱਲੀ/30 ਸਤੰਬਰ : ਜਨਰਲ ਅਨਿਲ ਚੌਹਾਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਦੂਜੇ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਦਾ ਅਹੁਦਾ ਸੰਭਾਲ ਲਿਆ ਹੈ।
ਇਸ ਦੌਰਾਨ ਜਨਰਲ ਚੌਹਾਨ ਨੇ ਕਿਹਾ, ‘‘ਭਾਰਤੀ ਹਥਿਆਰਬੰਦ ਬਲਾਂ ਵਿੱਚ ਸਭ ਤੋਂ ਉੱਚੇ ਰੈਂਕ ਦੀ ਜ਼ਿੰਮੇਵਾਰੀ ਸੰਭਾਲਣ ’ਤੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਮੈਂ ਸੈਨਾ ਦੇ ਤਿੰਨੋਂ ਅੰਗਾਂ ਦੀਆਂ ਆਸਾਂ ’ਤੇ ਖਰਾ ਉਤਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਰ ਤਰ੍ਹਾਂ ਦੀਆਂ ਚੁਣੌਤੀਆਂ ਨਾਲ ਨਿਪਟਣ ਦੀ ਕੋਸ਼ਿਸ਼ ਕਰਾਂਗਾ।’’
ਸੀਡੀਐਸ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਜਨਰਲ ਚੌਹਾਨ ਨੇ ਇੰਡੀਆ ਗੇਟ ’ਤੇ ਕੌਮੀ ਜੰਗੀ ਯਾਦਗਾਰ ’ਤੇ ਦੇਸ਼ ਲਈ ਬਲੀਦਾਨ ਦੇਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਨੁਪਮਾ ਅਤੇ ਪਿਤਾ ਸੁਰਿੰਦਰ ਸਿੰਘ ਚੌਹਾਨ ਵੀ ਮੌਜੂਦ ਸਨ। ਜਨਰਲ ਚੌਹਾਨ ਨੂੰ ਰਾਇਸੀਨਾ ਹਿੱਲਸ ਵਿਖੇ ਸਾਊਥ ਬਲਾਕ ਦੇ ਲਾਅਨ ’ਚ ਤਿੰਨੋਂ ਸੈਨਾਵਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਥਲ ਸੈਨਾ ਦੇ ਮੁਖੀ ਜਨਰਲ ਮਨੋਜ ਪਾਂਡੇ, ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਵਿਵੇਕ ਰਾਮ ਚੌਧਰੀ ਅਤੇ ਜਲ ਸੈਨਾ ਦੇ ਉਪ ਮੁਖੀ ਵਾਈਸ ਐਡਮਿਰਲ ਐੱਸ.ਐੱਨ. ਘੋਰਮਾੜੇ ਵੀ ਮੌਜੂਦ ਸਨ। ਉੱਧਰ, ਸੀਡੀਐੱਸ ਵੱਲੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਜਨਰਲ ਚੌਹਾਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਇਕ ਮੀਟਿੰਗ ਵੀ ਕੀਤੀ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ