BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂ

October 02, 2022 11:42 AM

ਹਰਜਿੰਦਰ ਦੁੱਗਾਂ
ਸੰਗਰੂਰ/1 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਨੂੰ ਸ਼ਨੀਵਾਰ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਾਬਕਾ ਸੈਨਿਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਦੀਆਂ ਗੱਡੀਆਂ ਦਾ ਸਾਬਕਾ ਸੈਨਿਕਾਂ ਨੇ ਸੂਬਾ ਪੱਧਰੀ ਘਿਰਾਓ ਕਰਕੇ ਕਾਲੀਆਂ ਝੰਡੀਆਂ ਵਿਖਾਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਘਿਰਾਓ ਦੌਰਾਨ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਦੀਆਂ ਗੱਡੀਆਂ ਨੂੰ ਸੁਰੱਖਿਅਤ ਕੱਢਣ ਲਈ ਪੁਲਿਸ ਅਤੇ ਸਾਬਕਾ ਸੈਨਿਕਾਂ ਵਿਚਕਾਰ ਧੱਕਾ-ਮੁੱਕੀ ਹੋਈ ਪਰ ਭਾਰੀ ਜੱਦੋ-ਜਹਿਦ ਦੌਰਾਨ ਗੱਡੀਆਂ ਨੂੰ ਬਾਹਰ ਕੱਢਣ ’ਚ ਪੁਲਿਸ ਸਫ਼ਲ ਹੋ ਗਈ। ਸਾਬਕਾ ਸੈਨਿਕ ਜੀਓਜੀ (ਗਾਰਡੀਅਨ ਆਫ਼ ਗਵਰਨੈੱਸ) ਬੰਦ ਕਰਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੇ ਸਰਕਾਰ ਵਿਰੋਧੀ ਨਾਅਰਿਆਂ ਦੀ ਗੂੰਜ ਅਤੇ ਰੌਲੇ ਰੱਪੇ ਦੌਰਾਨ ਹਲਕਾ ਵਿਧਾਇਕ ਦੇ ਦਫ਼ਤਰ ਦਾ ਉਦਘਾਟਨ ਹੋਇਆ। ਉਦਘਾਟਨੀ ਸਮਾਗਮ ਦੌਰਾਨ ਪਾਰਟੀ ਵਰਕਰ ਇੱਕ ਪਾਸੇ ਆਪ ਸਰਕਾਰ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਰਹੇ, ਜਦੋਂ ਕਿ ਦੂਜੇ ਪਾਸੇ ਸਾਬਕਾ ਸੈਨਿਕ ਦੇ ਸਰਕਾਰ ਵਿਰੋਧੀ ਨਾਅਰੇ ਗੂੰਜਦੇ ਰਹੇ।
ਸਾਬਕਾ ਸੈਨਿਕਾਂ ਵਲੋਂ ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਦਾ ਘਿਰਾਓ ਕਰਨ ਲਈ ਹਲਕਾ ਵਿਧਾਇਕ ਦੇ ਦਫ਼ਤਰ ਨੂੰ ਜਾਂਦੇ ਸਾਰੇ ਰਸਤਿਆਂ ਉਪਰ ਡੱਟ ਗਏ। ਕਰੀਬ ਦੋ ਘੰਟੇ ਤਣਾਅਪੂਰਨ ਮਾਹੌਲ ਬਣਿਆ ਰਿਹਾ। ਦੁਪਹਿਰ 12 ਵਜੇ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੂੰ ਛੋਟੀ ਜਿਹੀ ਗਲੀ ਵਿਚੋਂ ਦੀ ਪੈਦਲ ਵਿਧਾਇਕ ਦੇ ਦਫ਼ਤਰ ਲਿਆਂਦਾ ਗਿਆ ਜਿਨ੍ਹਾਂ ਨੇ ਦਫ਼ਤਰ ਦੇ ਉਦਘਾਟਨ ਦੀ ਰਸਮ ਅਦਾ ਕੀਤੀ ਅਤੇ ਕੁੱਝ ਮਿੰਟ ਦਫ਼ਤਰ ਸਾਹਮਣੇ ਸਮਾਗਮ ’ਚ ਹਾਜ਼ਰੀ ਭਰੀ। ਇਸ ਦੌਰਾਨ ਪ੍ਰਸ਼ਾਸ਼ਨ ਦੀ ਤਰਫ਼ੋਂ ਐੱਸਡੀਐੱਮ ਨਵਰੀਤ ਕੌਰ ਸੇਖੋਂ ਅਤੇ ਐੱਸਪੀ ਪਲਵਿੰਦਰ ਸਿੰਘ ਚੀਮਾ ਵਲੋਂ 6 ਅਕਤੂਬਰ ਨੂੰ ਮੁੱਖ ਮੰਤਰੀ ਨਿਵਾਸ ’ਤੇ ਮੀਟਿੰਗ ਦਾ ਲਿਖਤੀ ਪੱਤਰ ਸੌਂਪਿਆ ਤਾਂ ਸਾਬਕਾ ਸੈਨਿਕਾਂ ਦੇ ਸੂਬਾ ਪ੍ਰਧਾਨ ਕੈਪਟਨ ਗੁਲਾਬ ਸਿੰਘ ਤੇ ਹੋਰ ਆਗੂਆਂ ਵਲੋਂ ਪੱਤਰ ਬੇਰੰਗ ਐੱਸਡੀਐੱਮ ਨੂੰ ਮੋੜ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਮੀਟਿੰਗ ਕਿਸ ਨਾਲ ਹੋਵੇਗੀ, ਇਸ ਬਾਰੇ ਕੁੱਝ ਨਹੀਂ ਲਿਖਿਆ ਗਿਆ। ਇਸ ਮਗਰੋਂ ਸਾਬਕਾ ਸੈਨਿਕ ਰੋਹ ’ਚ ਆ ਗਏ। ਜਿਉਂ ਹੀ ਪੁਲਿਸ ਵਲੋਂ ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੂੰ ਵਾਪਸ ਉਸੇ ਗਲੀ ਵਿਚੋਂ ਦੀ ਪੈਦਲ ਲਿਜਾ ਕੇ ਗੱਡੀਆਂ ਰਾਹੀਂ ਬਾਹਰ ਕੱਢਣ ਦੀ ਕੋਸ਼ਿਸ਼ ਤਾਂ ਸਾਬਕਾ ਸੈਨਿਕਾਂ ਵਲੋਂ ਗੱਡੀਆਂ ਅੱਗੇ ਆ ਕੇ ਘਿਰਾਓ ਕਰ ਲਿਆ ਅਤੇ ਕਾਲੀਆਂ ਝੰਡੀਆਂ ਵਿਖਾਉਂਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਪੁਲਿਸ ਨੇ ਸਖ਼ਤੀ ਵਰਤਦਿਆਂ ਸਾਬਕਾ ਸੈਨਿਕਾਂ ਨੂੰ ਜਬਰੀ ਹਟਾ ਕੇ ਬੜੀ ਮੁਸ਼ਕਲ ਨਾਲ ਗੱਡੀਆਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਬਾਅਦ ’ਚ ਰੋਹ ’ਚ ਆਏ ਸਾਬਕਾ ਸੈਨਿਕਾਂ ਵਲੋਂ ਸੜਕ ਉਪਰ ਹੀ ਰੋਸ ਲਗਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ