BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਮਨੋਰੰਜਨ

ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ ਦਲਜੀਤ ਕੌਰ ਦਾ ਦੇਹਾਂਤ

November 18, 2022 10:52 AM

ਦਸਬ
ਗੁਰਸਰ ਸੁਧਾਰ/17 ਨਵੰਬਰ : ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 69 ਸਾਲਾਂ ਦੇ ਸਨ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ ‘ਹੇਮਾ ਮਾਲਿਨੀ’ ਵਜੋਂ ਮਸ਼ਹੂਰ ਦਲਜੀਤ ਕੌਰ ਨੇ 100 ਤੋਂ ਵੱਧ ਪੰਜਾਬੀ ਫ਼ਿਲਮਾਂ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਕੰਮ ਕੀਤਾ। ਉਹ ਕਈ ਸਾਲਾਂ ਤੋਂ ਗੁਮਨਾਮੀ ਦੀ ਜ਼ਿੰਦਗੀ ਜੀ ਰਹੇ ਸਨ ਅਤੇ ਬਿਮਾਰ ਸਨ। ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਐਤੀਆਣਾ ਦੇ ਸਨ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਦਲਜੀਤ ਕੌਰ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਫ਼ਿਲਮ ਜਗਤ ’ਚ ਸੋਗ ਦੀ ਲਹਿਰ ਦੌੜ ਗਈ। ਦੱਸਣਾ ਬਣਦਾ ਹੈ ਕਿ ਦਲਜੀਤ ਕੌਰ ਨੂੰ ਮੁੱਖ ਅਗਨੀ ਉਨ੍ਹਾਂ ਦੇ ਭਤੀਜੇ ਨੇ ਦਿੱਤੀ।
ਦਲਜੀਤ ਕੌਰ ਨੇ 10 ਤੋਂ ਜ਼ਿਆਦਾ ਹਿੰਦੀ ਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ’ਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ। ਉਨ੍ਹਾਂ ਲੇ ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੁਣੇ ਫ਼ਿਲਮ ਇੰਸਟੀਚਿਊਟ ਤੋਂ ਅਦਾਕਾਰੀ ਦੀ ਸ਼ੁਰੂਆਤ ਕੀਤੀ। ਸਾਲ 1976 ’ਚ ਉਨ੍ਹਾਂ ਦੀ ਪਹਿਲੀ ਫ਼ਿਲਮ ‘ਦਾਜ਼’ ਰਿਲੀਜ਼ ਹੋਈ ਸੀ। ਉਨ੍ਹਾਂ ਨੇ ‘ਪੁੱਤ ਜੱਟਾਂ ਦੇ’, ‘ਮਾਮਲਾ ਗੜਬੜ ਹੈ’, ’ਕੀ ਬਨੂੰ ਦੁਨੀਆ ਦਾ’, ‘ਸਰਪੰਚ’ ਅਤੇ ‘ਪਟੋਲਾ’ ਵਰਗੀਆਂ ਕਈ ਸੁਪਰਹਿੱਟ ਪੰਜਾਬੀ ਫ਼ਿਲਮਾਂ ਦਰਸ਼ਕਾਂ ਦੀ ਝੋਲੀ ਪਾਈਆਂ।
ਜ਼ਿਕਰਯੋਗ ਹੈ ਕਿ ਦਲਜੀਤ ਕੌਰ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ’ਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਕੋਈ ਸੰਤਾਨ ਨਹੀਂ ਸੀ। ਸਾਲ 2001 ’ਚ ਉਨ੍ਹਾਂ ਨੇ ਦੁਬਾਰਾ ਫ਼ਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਉਮਰ ਦੇ ਹਿਸਾਬ ਨਾਲ ਮਾਂ ਤੇ ਕਈ ਹੋਰ ਭੂਮਿਕਾਵਾਂ ਨਿਭਾਈਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ