BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਮਨੋਰੰਜਨ

ਮੋਹਾਲੀ : ਬੱਬੂ ਮਾਨ ਨੂੰ ਮਿਲੀ ਫੋਨ ’ਤੇ ਧਮਕੀ, ਘਰ ਦੀ ਸੁਰੱਖਿਆ ਵਧਾਈ

November 18, 2022 11:05 AM

ਹਰਬੰਸ ਬਾਗੜੀ
ਮੋਹਾਲੀ/17 ਨਵੰਬਰ : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਦੇ ਮੋਹਾਲੀ ਵਿਖੇ ਸੈਕਟਰ 70 ’ਚ ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬੱਬੂ ਮਾਨ ਨੂੰ ਧਮਕੀ ਕਿਹੜੇ ਗੈਂਗ ਜਾਂ ਵਿਅਕਤੀ ਨੇ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਬੱਬੂ ਮਾਨ ਦੇ ਘਰ ਨਾਲ ਸੈਕਟਰ-70 ’ਚ ਹੋਰ ਵੀ ਮਸ਼ਹੂਰ ਪੰਜਾਬੀ ਕਲਾਕਾਰਾਂ ਦੇ ਘਰ ਹਨ। ਇਹ ਪਹਿਲਾ ਮੌਕਾ ਨਹੀਂ ਹੈ, ਜਦੋਂ ਕਿਸੇ ਪੰਜਾਬੀ ਗਾਇਕ ਨੂੰ ਧਮਕੀ ਭਰਿਆ ਫੋਨ ਆਇਆ ਹੋਵੇ। ਇਸ ਤੋਂ ਪਹਿਲਾਂ ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ