BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

November 18, 2022 01:39 PM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/17 ਨਵੰਬਰ : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ ’ਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਉਨ੍ਹਾਂ ਨੇ ਦੱਸਿਆ ਕਿ ਉਹ ਅੱਜ ਅੰਮ੍ਰਿਤਸਰ ਵਿਖੇ ਹੋਣ ਵਾਲੇ ਫਿੱਕੀ ਫਲੋ ਦੇ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੇਰਾ ਦਿਲ ਸੀ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਵਾਂ । ਅਨੁਪਮ ਖੇਰ ਕਿਹਾ ਕਿ ਗੁਰੂ ਘਰ ਪਹੁੰਚ ਕੇ ਮੇਰੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ, ਜੋ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ। ਇਥੇ ਇਹਦੱਸਣ ਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਅਨੁਪਮ ਖੇਰ, ਅਮਿਤਾਭ ਬੱਚਨ, ਬੋਮਨ ਇਰਾਨੀ, ਅਨੁਪਮ ਖੇਰ, ਡੈਨੀ ਡੇਂਜੋਂਗਪਾ, ਨੀਨਾ ਗੁਪਤਾ, ਸਾਰਿਕਾ ਠਾਕੁਰ ਤੇ ਪਰਣਿਤੀ ਚੋਪੜਾ ਨੇ ‘ਉਚਾਈ’ ਫਿਲਮ ਵਿਚ ਮੁੱਥ ਭੂਮਿਕਾ ਨਿਭਾਈ ਹੈ।ਇਹ ਫ਼ਿਲਮ 4 ਦੋਸਤਾਂ ਦੀ ਕਹਾਣੀ ਹੈ, ਜਿਸ ’ਚ ਇਕ ਦੀ ਮੌਤ ਹੋ ਜਾਣ ਤੋਂ ਬਾਅਦ ਬਾਕੀ 3 ਬਜ਼ੁਰਗ ਚੌਥੇ ਦੋਸਤ ਦੀ ਖੁਆਹਿਸ਼ ਪੂਰੀ ਕਰਨ ਲਈ ਮਾਊਂਟ ਐਵਰੈਸਟ ’ਤੇ ਚੜ੍ਹਨ ਦਾ ਫ਼ੈਸਲਾ ਕਰਦੇ ਹਨ। ਇਥੇ ਇਹ ਵਰਣਨ ਯੋਗ ਹੈ ਕਿ ਉਂਚਾਈ’ ਫ਼ਿਲਮ ਨੂੰ ਸੂਰਜ ਬੜਜਾਤੀਆ ਨੇ ਡਾਇਰੈਕਟ ਕੀਤਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਦਰਸ਼ਕਾਂ ਨੂੰ ਆਪਣੀਆਂ ਪਰਿਵਾਰਕ ਫ਼ਿਲਮਾਂ ਨਾਲ ਐਂਟਰਟੇਨ ਕਰਦੇ ਆ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ