BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ’ਚ ਮਹਾਨ ਗੁਰਮਤਿ ਸਮਾਗਮ ਕਰਵਾਇਆ

November 21, 2022 11:50 AM

ਇਕਬਾਲ ਸਿੰਘ ਸ਼ਾਂਤ
ਡੱਬਵਾਲੀ/20 ਨਵੰਬਰ : ਬਾਬਾ ਬੁੱਢਾ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਬਾ ਬੁੱਢਾ ਜੀ ਗ੍ਰੰਥੀ ਰਾਗੀ ਸਭਾ ਟਰੱਸਟ ਵੱਲੋਂ ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਅਤੇ ਸੌਦਾ ਸਾਧ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਹਜੂਰੀ ਰਾਗੀ ਜਥਾ ਭਾਈ ਮੰਗਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਚੈਨ ਸਿੰਘ, ਭਾਈ ਕੰਵਲਜੀਤ ਸਿੰਘ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤਾਂ ਨੂੰ ਕਥਾ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ। ਆਖ਼ਰ ਵਿੱਚ ਸਭਾ ਦੇ ਪ੍ਰਧਾਨ ਨਰਪਤ ਸਿੰਘ ਬਿੱਟੂ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਸੰਚਾਲਨ ਪ੍ਰਚਾਰਕ ਗੁਰਦੀਪ ਸਿੰਘ ਬਨਵਾਲਾ ਨੇ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਬਨਵਾਲਾ, ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਪਾਲ ਸਿੰਘ ਚੋਰਮਾਰ ਸਾਹਿਬ ਵਾਲੇ, ਬਾਬਾ ਆਤਮਾ ਸਿੰਘ ਮਿੱਠੂਖੇੜਾ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਬਾ ਸਕੱਤਰ ਜਸਵੀਰ ਸਿੰਘ ਭਾਟੀ, ਮਲਕੀਤ ਸਿੰਘ ਖਾਲਸਾ, ਬਚਿੱਤਰ ਸਿੰਘ ਹਾਕੂਵਾਲਾ, ਗਿਆਨੀ ਗਿਆਨ ਸਿੰਘ, ਬਿੰਦਰ ਸਿੰਘ ਨਰਸਿੰਘ ਕਲੋਨੀ, ਸਕੱਤਰ ਦਲਜੀਤ ਸਿੰਘ, ਖਜਾਨਚੀ ਬਲਵਿੰਦਰ ਸਿੰਘ, ਵਿਕਰਮਜੀਤ ਸਿੰਘ ਭੁੱਲਰ, ਇਕਬਾਲ ਸਿੰਘ ਮੋਗਾ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਨਿੰਦਾ, ਗੁਰਪ੍ਰੀਤ ਸਿੰਘ ਵੜਿੰਗਖੇੜਾ, ਮਨਪ੍ਰੀਤ ਸਿੰਘ ਪ੍ਰੇਮਨਗਰ, ਤੇਜਾ ਸਿੰਘ ਇੰਦਰਾ ਨਗਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਡੂਮਵਾਲੀ, ਤਰਸੇਮ ਸਿੰਘ ਸੇਰਗੜ੍ਹ, ਬੇਅੰਤ ਸਿੰਘ, ਗੁਰਚਰਨ ਸਿੰਘ ਮੈਨੇਜਰ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ