BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਚੰਡੀਗੜ੍ਹ

ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਪੰਜਾਬ ਕਾਂਗਰਸ

November 21, 2022 12:06 PM

ਦਸਨਸ
ਚੰਡੀਗੜ੍ਹ/20 ਨਵੰਬਰ : ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ 'ਤੇ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ 'ਤੇ ਵਿਰੋਧ ਕਰਨਗੇ।
ਉਨ੍ਹਾਂ ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ ਵਿਰੁੱਧ ਚੇਤਾਵਨੀ ਦਿੱਤੀ ਅਤੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ 'ਤੇ ਸਵਾਲ ਉਠਾਇਆ, ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ਵਿੱਚ ਖਟਾਸ ਆਵੇਗੀ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਸਾਰਾ ਚੰਡੀਗੜ੍ਹ ਪੰਜਾਬ ਦਾ ਹੈ, ਇਸ ਲਈ ਸ਼ਹਿਰ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਰਾਜੀਵ-ਲੌਂਗੋਵਾਲ ਸਮਝੌਤੇ ਵਿੱਚ ਵੀ ਪੁਸ਼ਟੀ ਕੀਤੀ ਗਈ ਸੀ ਕਿ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਬਾਰੇ ਉਨ੍ਹਾਂ ਜ਼ਿਕਰ ਕੀਤਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਇਤਿਹਾਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿੱਚ ਵੱਖਰੀ ਅਸੈਂਬਲੀ ਬਣਾਉਣ ਦਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਭੂਮਿਕਾ ਨੂੰ ਖਤਮ ਕਰਨ, ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਜਾਂ ਪੰਜਾਬ ਨੂੰ ਗੁਆਂਢੀ ਸੂਬੇ ਨੂੰ ਪਾਣੀ ਦੇਣ ਲਈ ਮਜਬੂਰ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦਾ ਸਟਾਫ਼ ਘਟਾਉਣ ਸਬੰਧੀ ਕਦਮਾਂ ਦਾ ਹਿਸਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾ

ਜੀਜੀਡੀਐਸਡੀ ਕਾਲਜ ਚੰਡੀਗੜ੍ਹ ਵਿਖੇ ਕਮੋਡਿਟੀ ਡੈਰੀਵੇਟਿਵਜ਼ ਮਾਰਕਿਟ ’ਤੇ ਇਕ ਰੋਜ਼ਾ ਕੌਮੀ ਨਿਵੇਸ਼ਕ ਜਾਗਰੂਕਤਾ ਸੈਮੀਨਾਰ

ਬੰਬੀਹਾ ਗੈਂਗ ਦਾ ਸ਼ੂਟਰ ਨੀਰਜ ਚਸਕਾ ਪੰਜ ਦਿਨਾਂ ਪੁਲਿਸ ਰਿਮਾਂਡ ’ਤੇ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ 553 ਬੂਟੇ ਵੰਡੇ

ਚੀਫ਼ ਜਸਟਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ

ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਰੀਡਰਜ਼ ਕਲੱਬ ਨੇ ਕੀਤਾ "ਰਾਸ਼ਟਰੀ ਏਕਤਾ ਦਿਵਸ" ਮੌਕੇ ਭਾਸ਼ਣ ਅਤੇ ਡਿਜੀਟਲ ਪ੍ਰਦਰਸ਼ਨੀ ਦਾ ਆਯੋਜਨ

ਐਸਵਾਈਐਲ ਨਹਿਰ ਮਾਮਲਾ : ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ

ਰੀਡਰਜ਼ ਕਲੱਬ, ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ ਦੇ ਵਿਦਿਆਰਥੀਆਂ ਨੇ ਛੇਵੀਂ ਨੇਤਰਹੀਣ ਵਾਕ ਵਿੱਚ ਵਲੰਟੀਅਰਾਂ ਵਜੋਂ ਭਾਗ ਲਿਆ

ਬੱਚਿਆਂ ਨੇ ਅਧਿਆਪਕਾਂ ਤੋਂ ਜੰਗਲਾਂ ਤੇ ਜੰਗਲੀ ਜੀਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ