BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ: ਐਡਵੋਕੇਟ ਧਾਮੀ

November 21, 2022 12:53 PM

- ਹਰਿਆਣਾ ਦੇ ਸਪੀਕਰ ਵੱਲੋਂ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਮੰਗਣ ‘ਤੇ ਕੀਤਾ ਇਤਰਾਜ਼ ਦਾ ਪ੍ਰਗਟਾਵਾ

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/20 ਨਵੰਬਰ : ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੇ ਅਣਦੇਖੀ ਕਰਕੇ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਸੂਬੇ ਦੀ ਤਰਜਮਾਨੀ ਕਰਨ ਦੀ ਥਾਂ ਵਿਰੋਧ ਵਿਚ ਭੁਗਤ ਰਹੇ ਹਨ। ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿੱਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜੋਰ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸ਼ਾਜਿਸੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ਵਿਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ। ਕੇਂਦਰ ਵਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜਮੀਨ ਦੀ ਵਰਤੋਂ ਕਰੇ ਅਤੇ ਮੌਜੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ ਤੇ ਹਾਮੀ ਨਾ ਭਰਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ