Saturday, January 28, 2023
Saturday, January 28, 2023 ePaper Magazine
BREAKING NEWS
ਪੰਜਾਬ ਸਰਕਾਰ ਵਲੋਂ ਇੱਕਠੇ 500 ਆਮ ਆਦਮੀ ਕਲੀਨਿਕ ਖੋਲਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਾ ਕਾਮਰੇਡ ਗੁਰਮੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਪੁਰਾਣੀਆਂ ਬਿਲਡਿੰਗਾਂ ਨੂੰ ਹਾਰ ਸ਼ਿੰਗਾਰ ਕਰ ਕੇ ਬਣਾਏ ਮੁਹੱਲਾ ਕਲੀਨਿਕ ਲੋਕਾਂ ਨਾਲ ਧੋਖਾ : ਕਾਂਗੜ, ਨਕੱਈ, ਸਿੰਗਲਾ ਬਾਬਾ ਬਲਰਾਜ ਮੰਦਰ ਵਿਖੇ ਮਨਾਇਆ ਗਿਆ ਧੂਮਧਾਮ ਨਾਲ ਬਸੰਤ ਪੰਚਮੀ ਦਾ ਤਿਉਹਾਰਸਾਈਕਲ ਪਾਰਟਾਂ ਦਾ ਭਰਿਆ ਟਰੱਕ ਖੋਹ ਕੇ ਭੱਜੇ ਵਿਅਕਤੀ ਪੁਲਿਸ ਨੇ ਟਰੱਕ ਸਮੇਤ ਕੀਤੇ ਕਾਬੂ12 ਫਰਵਰੀ ਨੂੰ ਸਰਹਿੰਦ ਵਿਖੇ ਲੱਗੇਗਾ ਮੁਫਤ ਬਵਾਸੀਰ, ਅੱਖਾਂ, ਨਕਲੀ ਅੰਗਾਂ ਅਤੇ ਨਿਉਰੋਥਰੈਪੀ ਦਾ ਚੈਕਅਪ ਅਤੇ ਅਪ੍ਰੇਸ਼ਨ ਕੈਂਪਰਾਣਾ ਗਰੁੱਪ ਵੱਲੋਂ ਝੰਡਾ ਲਹਿਰਾ ਕੇ ਮਨਾਇਆ ਗਿਆ ਦੇਸ਼ ਦਾ 74ਵਾਂ ਗਣਤੰਤਰ ਦਿਵਸ ਦੋ ਇਨੋਵਾ ਕਾਰ ਸਵਾਰ ਸਮੈਕ ਸਮੇਤ ਕਾਬੂਸੜਕ ਹਾਦਸੇ 'ਚ ਜ਼ਖਮੀ ਹੋਏ ਮੋਟਰਸਾਈਕਲ ਚਾਲਕ ਦੀ ਇਲਾਜ਼ ਦੌਰਾਨ ਹੋਈ ਮੌਤਨਵੀਂ ਬੋਤਲਾਂ ਵਿੱਚ ਪੁਰਾਣੀ ਸ਼ਰਾਬ ਵਾਂਗ ਹਨ, ਆਮ ਆਦਮੀ ਕਲੀਨਿਕ - ਵੜਿੰਗ

ਦੁਨੀਆ

ਇੰਡੋਨੇਸ਼ੀਆ : ਭੂਚਾਲ ਕਾਰਨ 56 ਮੌਤਾਂ, 700 ਤੋਂ ਵੱਧ ਜ਼ਖ਼ਮੀ

November 22, 2022 11:03 AM

ਏਜੰਸੀਆਂ
ਜਕਾਰਤਾ/21 ਨਵੰਬਰ : ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਸੋਮਵਾਰ ਨੂੰ ਆਏ ਭੂਚਾਲ ਕਾਰਨ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 700 ਤੋਂ ਵੱਧ ਜ਼ਖ਼ਮੀ ਹੋ ਗਏ। ਭੂਚਾਲ ਕਾਰਨ ਦਰਜਨਾਂ ਇਮਾਰਤਾਂ ਨੁਕਸਾਨੀਆਂ ਗਈਆਂ ਅਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਗਲੀਆਂ-ਗਲੀਆਂ ਵਿੱਚ ਭੱਜਣਾ ਪਿਆ।
ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 5.6 ਦੀ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ’ਚ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ’ਤੇ ਕੇਂਦਰਿਤ ਸੀ। ਅਧਿਕਾਰੀਆਂ ਨੇ ਖਦਸਾ ਜਤਾਇਆ ਕਿ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਅਤੇ ਭੂਚਾਲ ਤੋਂ ਬਾਅਦ ਮੁੜ ਝਟਕੇ ਮਹਿਸੂਸ ਕੀਤੇ ਜਾ ਸਕਦੇ ਹਨ।
ਨੈਸ਼ਨਲ ਡਿਜਾਸਟਰ ਮਿਟੀਗੇਸ਼ਨ ਏਜੰਸੀ ਦੇ ਮੁਖੀ ਸੁਹਰਯੰਤੋ ਨੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਅਤੇ 700 ਹੋਰ ਜ਼ਖ਼ਮੀ ਹੋ ਗਏ ਹਨ। ਏਜੰਸੀ ਨੇ ਕਿਹਾ ਕਿ ਇਸਲਾਮਿਕ ਬੋਰਡਿੰਗ ਸਕੂਲ, ਹਸਪਤਾਲ ਅਤੇ ਹੋਰ ਜਨਤਕ ਸਹੂਲਤਾਂ ਸਮੇਤ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇਕ ਬਿਆਨ ਵਿਚ ਕਿਹਾ ਕਿ ਜਖਮੀਆਂ ਦੀ ਸੰਖਿਆ ਅਤੇ ਨੁਕਸਾਨ ਦੇ ਬਾਰੇ ਵਿਚ ਜਾਣਕਾਰੀ ਅਜੇ ਵੀ ਇਕੱਠੀ ਕੀਤੀ ਜਾ ਰਹੀ ਹੈ।
ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਦਹਿਸ਼ਤ ਕਾਰਨ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੇ ਝਟਕੇ ਰਾਜਧਾਨੀ ਜਕਾਰਤਾ ਤੋਂ ਕਰੀਬ 100 ਕਿਲੋਮੀਟਰ ਦੂਰ ਮਹਿਸੂਸ ਕੀਤੇ ਗਏ, ਜਿਥੇ ਉੱਚੀਆਂ ਇਮਾਰਤਾਂ ’ਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਇਕ ਸਰਕਾਰੀ ਅਧਿਕਾਰੀ ਹਰਮਨ ਸੁਹਰਮਨ ਨੇ ਮੀਡੀਆ ਨੂੰ ਦੱਸਿਆ ਕਿ ਸਿਆਨਜੁਰ ਦੇ ਇਕ ਹਸਪਤਾਲ ’ਚ ਘੱਟੋ ਘੱਟ 300 ਲੋਕਾਂ ਦਾ ਇਲਾਜ਼ ਕੀਤਾ ਗਿਆ ਹੈ। ਇਨ੍ਹਾਂ ’ਚ ਜ਼ਿਆਦਾਤਰ ਲੋਕਾਂ ਦੀਆਂ ਇਮਾਰਤ ਦੇ ਮਲਬੇ ਹੇਠ ਦਬਣ ਕਾਰਨ ਹੱਡੀਆਂ ਟੁੱਟ ਗਈਆਂ ਹਨ।
ਦੱਸਣਾ ਬਣਦਾ ਹੈ ਕਿ ਫਰਵਰੀ ਵਿਚ ਪੱਛਮੀ ਸੁਮਾਤਰਾ ਸੂਬੇ ਵਿਚ 6.2 ਤੀਬਰਤਾ ਦੇ ਭੂਚਾਲ ਵਿਚ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਸੀ ਅਤੇ 460 ਤੋਂ ਵੱਧ ਜ਼ਖਮੀ ਹੋ ਗਏ ਸਨ। ਇਸੇ ਤਰ੍ਹਾਂ ਜਨਵਰੀ 2021 ਵਿੱਚ, ਪੱਛਮੀ ਸੁਲਾਵੇਸੀ ਸੂਬੇ ਵਿੱਚ 6.2 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਸਨ ਅਤੇ ਲਗਭਗ 6,500 ਜ਼ਖਮੀ ਹੋ ਗਏ ਸਨ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਦੁਨੀਆ ਦੇ ਮਹਾਨ ਦੌੜਾਕ ਉਸੈਨ ਬੋਲਟ ਦੇ ਬੈਂਕ ਖਾਤੇ ’ਚੋਂ 1.27 ਕਰੋੜ ਡਾਲਰ ਗਾਇਬ, 12 ਹਜ਼ਾਰ ਬਚੇ

ਅਮਰੀਕੀ ਸੁੰਦਰੀ ਆਰ’ਬੋਨੀ ਗੈਬਰੀਅਲ ਬਣੀ ‘ਮਿਸ ਯੂਨੀਵਰਸ’

ਅਫ਼ਗਾਨਿ ਵਿਦੇਸ਼ ਮੰਤਰਾਲੇ ਬਾਹਰ ਧਮਾਕਾ, 20 ਮੌਤਾਂ

ਅਮਰੀਕੀ ਕੰਪਿਊਟਰ ਦੀ ਖ਼ਰਾਬੀ ਕਾਰਨ ਸੈਂਕੜੇ ਅਮਰੀਕੀ ਉਡਾਣਾਂ ’ਚ ਦੇਰੀ

ਅਮਰੀਕਾ ਨਿਵਾਸੀ ਸਮਾਜ ਸੇਵਕ ਸ. ਰਸ਼ਪਾਲ ਸਿੰਘ ਦੁਸਾਂਝ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਇੱਕ ਲੱਖ ਰੁਪਏ ਦਾਨ

ਕਲਪਨਾ ਚਾਵਲਾ ਦੇ ਨਾਂਅ 'ਤੇ ਰੱਖਿਆ ਗਿਆ ਸਪੇਸਕ੍ਰਾਫਟ ਦਾ ਨਾਂਅ, ਨਾਸਾ ਨੇ ਦਿੱਤੀ ਜਾਣਕਾਰੀ

WHO ਵੱਲੋਂ ਕਰੋਨਾ ਪ੍ਰਭਾਵਿਤ ਦੇਸ਼ਾਂ ‘ਚ ਜਾਣ ਵਾਲੇ ਯਾਤਰੀਆਂ ਨੂੰ ਮਾਸਕ ਪਹਿਨਣ ਦੀ ਸਲਾਹ

ਗੂਗਲ, ​​ਫੇਸਬੁੱਕ ਵਰਗੀਆਂ ਕੰਪਨੀਆਂ ਹੁਣ ਯੂਰਪ 'ਚ ਨਹੀਂ ਕਰ ਸਕਣਗੀਆਂ ਮਨਮਰਜੀ, ਆ ਰਿਹਾ ਖਾਸ ਕਾਨੂੰਨ

ਪ੍ਰਧਾਨ ਮੰਤਰੀ ਪ੍ਰਚੰਡ ਨੇ ਨੇਪਾਲੀ ਸੰਸਦ ’ਚ ਭਰੋਸੇ ਦੀ ਵੋਟ ਜਿੱਤੀ

ਭਾਰਤੀ ਧੀ ਅਮਰੀਕਾ ’ਚ ਬਣੀ ਜੱਜ