BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਸੰਪਾਦਕੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਚੁੱਪਚਾਪ ਲਾਇਆ ਖੋਰਾ

November 22, 2022 12:21 PM

ਬੇਸ਼ੱਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੋਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਸਕੀਮਾਂ ’ਤੇ ਸਰਕਾਰੀ ਖ਼ਰਚ ਕਰਨ ਖ਼ਿਲਾਫ਼ ਹਨ ਅਤੇ ਆਮ ਭਾਰਤੀਆਂ ਨੂੰ ਸਰਕਾਰਾਂ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਮੁਫ਼ਤ ਦੀਆਂ ਰਿਓੜੀਆਂ ਦਾ ਨਾਮ ਦਿੰਦੇ ਹਨ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਨੂੰ ਮਜਬੂਰਨ ਅਜਿਹੀਆਂ ਯੋਜਨਾਵਾਂ ’ਤੇ ਖ਼ਰਚਾ ਕਰਨਾ ਹੀ ਪੈਂਦਾ ਹੈ ਜਿਸ ’ਤੇ ਸਿੱਧਾ ਸਰਕਾਰੀ ਖ਼ਰਚਾ ਹੁੰਦਾ ਹੈ। ਅਜਿਹੀ ਹੀ ਇਕ ਯੋਜਨਾ ‘‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ’’ ਹੈ ਜਿਸ ਤਹਿਤ ਕੇਂਦਰ ਦੀ ਸਰਕਾਰ ਵੱਲੋਂ ਲਾਭ ਪਾਤਰਤਾ ਰੱਖਦੇ ਕਿਸਾਨ ਪਰਿਵਾਰਾਂ ਨੂੰ ਸਾਲ ਵਿੱਚ ਦੋ-ਦੋ ਹਜ਼ਾਰ ਦੀਆਂ ਤਿੰਨ ਕਿਸ਼ਤਾਂ ’ਚ ਛੇ ਹਜ਼ਾਰ ਰੁਇਪਆ ਦਿੱਤਾ ਜਾਂਦਾ ਹੈ। ਕੇਂਦਰ ਦੀ ਸਰਕਾਰ ਅਤੇ ਖ਼ੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਨੂੰ ਜਨਤਕ ਤੌਰ ’ਤੇ ਮੁਫ਼ਤ ਦੀਆਂ ਰਿਓੜੀਆਂ ਦਾ ਨਾਮ ਨਹੀਂ ਦਿੰਦੇ। ਪਰ ਇਹ ਸਪੱਸ਼ਟ ਹੈ ਕਿ ਉਹ ਇਸ ਸਕੀਮ ਤੋਂ ਅੰਦਰੋਂ ਖੁਸ਼ ਨਹੀਂ ਹਨ ਅਤੇ ਇਸ ਨੂੰ ਅੰਦਰੋਂ ਅੰਦਰੀ ਖ਼ਤਮ ਕਰ ਰਹੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਸਰਕਾਰ ਦੀ ਇੱਕ ਵੱਡੀ ਤੇ ਵਿਸ਼ੇਸ਼ ਯੋਜਨਾ ਰਹੀ ਹੈ ਜੋ 2019 ਵਿੱਚ ਸ਼ੁਰੂ ਕੀਤੀ ਗਈ ਸੀ। ਪਾਤਰਤਾ ਰੱਖਦੇ ਕਿਸਾਨਾਂ ਦੀ ਵਿੱਤੀ ਸਹਾਇਤਾ ਕਰਦੀ ਇਸ ਯੋਜਨਾ ਦੀ 12ਵੀਂ ਕਿਸ਼ਤ ਪਿਛਲੇ ਅਕਤੂਬਰ ਮਹੀਨੇ ’ਚ ਜਾਰੀ ਕੀਤੀ ਗਈ ਸੀ।
ਪਰ ਹੈਰਾਨੀ ਵਾਲੀ ਗੱਲ ਹੈ ਕਿ ਪ੍ਰਧਾਨ ਮੰਤਰੀ ਜਿਸ ਨੂੰ ਮੁਫ਼ਤ ਦੀਆਂ ਰਿਓੜੀਆਂ ਆਖਦੇ ਹਨ, ਉਸ ਨਾਲ ਮਿਲਦੀ-ਜੁਲਦੀ ਇਸ ਯੋਜਨਾ ਨੂੰ ਖ਼ਤਮ ਕਰਨ ਦੀਆਂ ਕਾਰਵਾਈਆਂ ਦਾ ਸਰਕਾਰ ਜ਼ਿਕਰ ਨਹੀਂ ਕਰ ਰਹੀ । ਇਹ ਸ਼ਾਇਦ ਇਸ ਲਈ ਹੈ ਕਿ ਭਾਰਤ ’ਚ ਅਜਿਹੀਆਂ ਯੋਜਨਾਵਾਂ ਦੀ ਲੋੜ ਪ੍ਰਤੱਖ ਹੈ ਜਿਸ ਦੀ ਸਰਕਾਰੀ ਵਿਰੋਧਤਾ ਸਿਆਸੀ ਨੁਕਸਾਨ ਪਹੁੰਚਾਉਣ ਵਾਲੀ ਸਾਬਤ ਹੋ ਸਕਦੀ ਹੈ। ਸੋ, ਸਰਕਾਰ ਨੇ ਇਸ ਯੋਜਨਾ ਪ੍ਰਤੀ ਇਹ ਨੀਤੀ ਆਪਣਾਈ ਹੋਈ ਹੈ ਕਿ ਚੁੱਪਚਾਪ ਇਸ ਨੂੰ ਹੌਲੀ-ਹੌਲੀ ਖ਼ਤਮ ਕਰਦੇ ਜਾਓ ਅਤੇ ਇੱਕ ਦਿਨ ਇਸ ਦਾ ਭੋਗ ਪਾ ਦਿਓ। ਇਹੋ ਕਾਰਨ ਹੈ ਕਿ ਇਸ ਯੋਜਨਾ ਤੋਂ ਲਾਭ ਲੈਣ ਵਾਲੇ ਕਿਸਾਨਾਂ ਦੀ ਗਿਣਤੀ ਲਗਾਤਾਰ ਘੱਟਦੀ ਗਈ ਹੈ। ਸੂਚਨਾ ਦੇ ਅਧਿਕਾਰ ਹੇਠ ਪ੍ਰਾਪਤ ਹੋਈ ਜਾਣਕਾਰੀ ਤੋਂ ਸਾਹਮਣੇ ਆਇਆ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਲੈਣ ਵਾਲੇ ਕਿਸਾਨਾਂ ਦੀ ਗਿਣਤੀ ’ਚ ਪਿਛਲੇ ਤਿੰਨ ਸਾਲ ਦੌਰਾਨ 67 ਪ੍ਰਤੀਸ਼ਤ ਦੀ ਕਮੀ ਆ ਚੁੱਕੀ ਹੈ।
ਸਰਕਾਰ ਦੁਆਰਾ ਦਿੱਤੀ ਗਈ ਸੂਚਨਾ ਅਨੁਸਾਰ ਇਸ ਚਲੰਤ ਸਾਲ ਦੇ ਮਈ-ਜੂਨ ਮਹੀਨੇ ਦੌਰਾਨ ਦੋ ਹਜ਼ਾਰ ਰੁਪਏ ਦੀ 11ਵੀਂ ਕਿਸ਼ਤ ਸਿਰਫ਼ 3 ਕਰੋੜ 87 ਲੱਖ ਕਿਸਾਨਾਂ ਨੂੰ ਹੀ ਦਿੱਤੀ ਗਈ ਹੈ। 2019 ਦੇ ਫਰਵਰੀ ਦੇ ਮਹੀਨੇ ’ਚ ਜਦੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਸੀ ਤਾਂ 11 ਕਰੋੜ 84 ਲੱਖ ਕਿਸਾਨਾਂ ਨੂੰ ਪਹਿਲੀ ਕਿਸ਼ਤ ਵਜੋਂ 2 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਤਦ ਲੋਕ ਸਭਾ ਦੀਆਂ ਚੋਣਾਂ ਵੀ ਆਉਣ ਵਾਲੀਆਂ ਸਨ। ਪਰ ਚੋਣਾਂ ਬਾਅਦ ਵੀ ਵਿੱਤੀ ਸਹਾਇਤਾ ਪਹੁੰਚਾਉਂਦੀ ਕਿਸ਼ਤ ਲੈਣ ਵਾਲੇ ਕਿਸਾਨਾਂ ਦੀ ਗਿਣਤੀ ਲਗਾਤਾਰ ਘਟਾਈ ਜਾਂਦੀ ਰਹੀ। ਛੇਵੀਂ ਕਿਸ਼ਤ 9 ਕਰੋੜ 87 ਲੱਖ ਕਿਸਾਨਾਂ ਨੂੰ ਦਿੱਤੀ ਗਈ ਅਤੇ 7ਵੀਂ ਤੇ 8ਵੀਂ ਕਿਸ਼ਤ ਕ੍ਰਮਵਾਰ 9 ਕਰੋੜ 30 ਲੱਖ ਤੇ 8 ਕਰੋੜ 59 ਲੱਖ ਕਿਸਾਨਾਂ ਨੂੰ ਦਿੱਤੀ ਗਈ ਜਦੋਂ ਕਿ 9ਵੀਂ ਕਿਸ਼ਤ 7 ਕਰੋੜ 66 ਲੱਖ ਕਿਸਾਨਾਂ ਨੂੰ ਦਿੱਤੀ ਗਈ ਅਤੇ 10ਵੀਂ ਕਿਸ਼ਤ ਸਿਰਫ਼ 6 ਕਰੋੜ 34 ਲੱਖ ਕਿਸਾਨਾਂ ਨੂੰ ਹੀ ਦਿੱਤੀ ਗਈ। ਗਿਆਰਵੀਂ ਕਿਸ਼ਤ ਤੱਕ ਲਾਭ ਲੈਣ ਵਾਲੇ 4 ਕਰੋੜ ਕਿਸਾਨ ਵੀ ਨਹੀਂ ਰਹੇ।
ਕੇਂਦਰੀ ਖੇਤੀ ਮੰਤਰਾਲੇ ਦੁਆਰਾ ਜਾਰੀ ਕੀਤੇ ਇਹ ਅੰਕੜੇ ਦਰਸਾਉਂਦੇ ਹਨ ਕਿ ਮੋਦੀ ਸਰਕਾਰ ਕਿਸਾਨਾਂ ਦੀ ਵਿੱਤੀ ਸਹਾਇਤਾ ਕਰਨਾ ਬੰਦ ਕਰ ਰਹੀ ਹੈ ਜਦੋਂਕਿ ਕਿਸਾਨਾਂ ਦੀਆਂ ਸਮੱਸਿਆਵਾਂ ਵਿੱਚ ਕੋਈ ਕਮੀ ਨਹੀਂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨੂੰ ਅੰਦਰੋਂ ਅੰਦਰ ਖੋਰਾ ਲਾ ਕੇ ਖ਼ਤਮ ਕਰਨ ਦੀ ਚਾਲ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਨਹੀਂ ਹੈ। ਦੂਸਰੇ ਪਾਸੇ ਪਿਛਲੇ ਪੰਜ ਸਾਲਾਂ ’ਚ ਕਾਰਪੋਰੇਟ ਖੇਤਰ ਨੇ 10 ਲੱਖ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ