BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਹਰਿਆਣਾ

ਨਕਲੀ ਸ਼ਰਾਬ ਪੀਣ ਨਾਲ 4 ਦੋਸਤਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ

November 23, 2022 11:36 AM

ਏਜੰਸੀਆਂ
ਗੋਹਾਨਾ/22 ਨਵੰਬਰ : ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ’ਚ ਨਕਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਮਰਨ ਵਾਲਿਆਂ ’ਚ ਤਿੰਨ ਸ਼ਾਮਦੀ ਪਿੰਡ ਅਤੇ ਇੱਕ ਪਾਣੀਪਤ ਦਾ ਰਹਿਣ ਵਾਲਾ ਹੈ । ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੋਕਾਂ ਨੇ ਕੱਚੀ ਸ਼ਰਾਬ ਪੀਤੀ ਸੀ । ਇਸ ਤੋਂ ਬਾਅਦ ਹੀ ਉਸ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਲਿਜਾਉਂਦੇ ਸਮੇਂ ਚਾਰ ਲੋਕਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਇਹ ਮਾਮਲਾ ਗੋਹਾਨਾ ਦੇ ਪਿੰਡ ਸ਼ਾਮਦੀ ਦਾ ਹੈ, ਜਿੱਥੇ ਬੀਤੀ ਰਾਤ 6 ਵਿਅਕਤੀਆਂ ਨੇ ਸ਼ਰਾਬ ਪੀਤੀ ਸੀ । ਦੱਸਿਆ ਜਾ ਰਿਹਾ ਹੈ ਕਿ 41 ਸਾਲਾ ਸੁਰਿੰਦਰ, 38 ਸਾਲਾ ਸੁਨੀਲ, 38 ਸਾਲਾ ਸੁਨੀਲ ਵਾਸੀ ਸ਼ਾਮਦੀ, 37 ਸਾਲਾ ਅਜੈ, ਬੰਟੀ ਅਤੇ ਅਨਿਲ ਵਾਸੀ ਪਾਣੀਪਤ ਨੇ ਮਿਲ ਕੇ ਸ਼ਰਾਬ ਪੀਤੀ ਸੀ । ਸਾਰੇ ਪਾਣੀਪਤ ਦੀ ਇਕ ਸ਼ੂਗਰ ਮਿੱਲ ’ਚ ਕੰਮ ਕਰਦੇ ਸਨ । ਸ਼ਰਾਬ ਪੀ ਕੇ ਸਾਰੇ ਆਪੋ-ਆਪਣੇ ਘਰਾਂ ਨੂੰ ਚਲੇ ਗਏ ਅਤੇ ਸੌਂ ਗਏ। ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ । ਮੰਗਲਵਾਰ ਸਵੇਰੇ ਸੁਰਿੰਦਰ, ਸੁਨੀਲ, ਅਜੈ ਅਤੇ ਉਸ ਦੇ ਰਿਸ਼ਤੇਦਾਰ ਨੂੰ ਮ੍ਰਿਤਕ ਪਾਇਆ ਗਿਆ, ਜਦਕਿ ਬੰਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ