BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਗੁਜਰਾਤ ’ਚ ਬਦਲਾਅ ਲਿਆਉਣ ਲਈ ਉਤਾਵਲੇ ਹਨ ਲੋਕ : ਭਗਵੰਤ ਮਾਨ

November 23, 2022 11:46 AM

ਬਿਊਰੋ ਚੀਫ਼
ਡਾਂਗ (ਗੁਜਰਾਤ)/ਚੰਡੀਗੜ੍ਹ/22 ਨਵੰਬਰ : ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜੁਲਮ ਅਤੇ ਜਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ।
ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ ’ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ‘‘ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ‘ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜਾਲਮ ਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ।
ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ, ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ ਕਰੇਗੀ।
ਵੋਟ ਬੈਂਕ ਲਈ ‘ਸਸਤੀ ਰਾਜਨੀਤੀ’ ਕਰਨ ਲਈ ਭਾਜਪਾ ’ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ‘ਆਪ’ ਸੂਬੇ ’ਚ ਲੋਕ-ਪੱਖੀ ਸਰਕਾਰ ਬਣਾਏਗੀ, ਜੋ ਜਾਤ ਜਾਂ ਧਰਮ ਦੇ ਆਧਾਰ ‘ਤੇ ਵਿਤਕਰਾ ਨਹੀਂ ਕਰੇਗੀ। ਆਪ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਆਮ ਘਰਾਂ ਦੇ ਧੀਆਂ-ਪੁੱਤ ਹੀ ਵਿਧਾਇਕ ਅਤੇ ਮੰਤਰੀ ਬਣਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ