BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਸਿਹਤ ਵਿਭਾਗ ਵੱਲੋਂ ਸਵਾ ਚਾਰ ਲੱਖ ਘਰਾਂ ਦਾ ਸਰਵੇ, 13 ਹਜ਼ਾਰ ਘਰਾਂ ’ਚੋਂ ਮਿਲਿਆ ਲਾਰਵਾ

November 23, 2022 12:09 PM

- ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ : ਸਿਵਲ ਸਰਜਨ

ਗੁਰਵਿੰਦਰ ਸਿੰਘ
ਮੋਹਾਲੀ/22 ਨਵੰਬਰ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 4,24,833 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। 13081 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 2165 ਚਲਾਨ ਕੀਤੇ ਗਏ ਹਨ। ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 1619 ਕੇਸ ਮਿਲੇ ਹਨ ਜਿਨ੍ਹਾਂ ਵਿਚੋਂ ਇਸ ਵੇਲੇ 274 ਐਕਟਿਵ ਮਾਮਲੇ ਹਨ। ਡਾ. ਆਦਰਸ਼ਪਾਲ ਕੌਰ ਮੁਤਾਬਕ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 1362014 ਕੰਟੇਨਰ ਚੈੱਕ ਕੀਤੇ ਗਏ ਅਤੇ 16821 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ। ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜਦ ਨਗਰ ਕੌਂਸਲ ਦੀ ਟੀਮ ਗਲੀ-ਮੁਹੱਲੇ ਵਿਚ ਫ਼ੌਗਿੰਗ ਕਰਨ ਲਈ ਆਉਂਦੀ ਹੈ ਤਾਂ ਘਰਾਂ ਦੇ ਦਰਵਾਜ਼ੇ ਤੇ ਤਾਕੀਆਂ ਖੁਲ੍ਹੇ ਰੱਖੇ ਜਾਣ ਤਾਕਿ ਮੱਛਰ ਦਾ ਖ਼ਾਤਮਾ ਹੋ ਸਕੇ। ਡਾ. ਆਦਰਸ਼ਪਾਲ ਕੌਰ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲਵਿਚ ਜਾ ਕੇ ਜਾਂਚ ਕਰਵਾਈਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡੇਂਗੂ ਬੁਖ਼ਾਰ ਦੇ ਲੱਛਣ : ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ’ਚ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ