BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੁਨੀਆ

ਤੁਰਕੀ 'ਚ ਭੂਚਾਲ ਦੇ ਝਟਕੇ, 50 ਜ਼ਖ਼ਮੀ

November 24, 2022 11:00 AM

- ਰਿਐਕਟਰ ਪੈਮਾਨੇ ’ਤੇ ਤੀਬਰਤਾ 6.1 ਰਹੀ

ਏਜੰਸੀਆਂ
ਅੰਕਾਰਾ/23 ਨਵੰਬਰ : ਤੁਰਕੀ ’ਚ ਬੁੱਧਵਾਰ ਨੂੰ 6.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਇੰਨੇ ਤੇਜ਼ ਸਨ ਕਿ ਰਾਜਧਾਨੀ ਅੰਕਾਰਾ, ਇਸਤਾਂਬੁਲ ਤੇ ਨੇੜਲੇ ਇਲਾਕਿਆਂ ਦੇ ਲੋਕ ਘਰਾਂ ਤੋਂ ਬਾਹਰ ਆ ਗਏ ਤੇ ਕਈਆਂ ਨੇ ਬਾਲਕੋਨੀ ਉਪਰੋਂ ਹੀ ਛਾਲਾਂ ਮਾਰ ਦਿੱਤੀਆਂ।
ਭੂਚਾਲ ’ਚ ਘੱਟੋ-ਘੱਟ 50 ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ । ਜ਼ਖਮੀਆਂ ਦਾ ਦੂਜ ਅਤੇ ਆਲੇ-ਦੁਆਲੇ ਦੇ ਹਸਪਤਾਲਾਂ ’ਚ ਇਲਾਜ ਕੀਤਾ ਜਾ ਰਿਹਾ ਹੈ । ਦੇਸ਼ ਦੇ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭੂਚਾਲ ਦੇ ਡਰ ਤੋਂ ਬਾਲਕੋਨੀ ਤੋਂ ਹੀ ਕੁਝ ਲੋਕਾਂ ਨੇ ਛਾਲਾਂ ਮਾਰ ਦਿੱਤੀਆਂ, ਜਿਸ ’ਚ ਇਹ ਜ਼ਖਮੀ ਹੋਏ ਹਨ।
ਉਨ੍ਹਾਂ ਕਿਹਾ ਕਿ ਇਮਾਰਤਾਂ ਨੂੰ ਭਾਰੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ । ਮੰਤਰੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਂਬੁਲ ਤੋਂ 200 ਕਿਲੋਮੀਟਰ ਪੂਰਬ ’ਚ ਸਥਿਤ ਦੁਜੇਸ ਸੂਬੇ ’ਚ ਸੀ । ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਲਾਕੇ ਵਿੱਚ ਬਿਜਲੀ ਕੱਟ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਕੁਝ ਇਲਾਕਿਆਂ ਵਿੱਚ ਬਹਾਲ ਕਰ ਦਿੱਤੀ ਗਈ । ਇਸ ਤੋਂ ਪਹਿਲਾਂ ਸਿਹਤ ਮੰਤਰੀ ਫਹਰਤਿਨ ਕੋਕਾ ਨੇ ਕਿਹਾ ਕਿ ਭੂਚਾਲ ’ਚ ਘੱਟੋ-ਘੱਟ 50 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਹੈ ।
ਐਨਟੀਵੀ ਨੇ ਫੋਟੋਆਂ ’ਚ ਦਿਖਾਇਆ ਕਿ ਲੋਕ ਘਬਰਾ ਕੇ ਇਮਾਰਤਾਂ ਤੋਂ ਬਾਹਰ ਭੱਜ ਰਹੇ ਹਨ ਅਤੇ ਸੜਕਾਂ ’ਤੇ ਭੂਚਾਲ ਦੇ ਝਟਕੇ ਰੁਕਣ ਦੀ ਉਡੀਕ ਕਰ ਰਹੇ ਹਨ । ਤੁਰਕੀ ਦੀ ਆਫ਼ਤ ਅਤੇ ਐਮਰਜੈਂਸੀ ਪ੍ਰਬੰਧਨ ਅਥਾਰਟੀ (ਏਐਫਏਡੀ) ਮੁਤਾਬਕ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4.08 ਵਜੇ ਆਇਆ ਅਤੇ ਲਗਾਤਾਰ 106 ਝਟਕੇ ਮਹਿਸੂਸ ਕੀਤੇ ਗਏ । ਇਸ ਤੋਂ ਪਹਿਲਾਂ 1999 ’ਚ ਦੁਜੇਸ ’ਚ 7.2 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ’ਚ ਕਰੀਬ 800 ਲੋਕ ਮਾਰੇ ਗਏ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ