BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ : ਰਾਜਾ ਵੜਿੰਗ

November 24, 2022 11:18 AM

ਦਸਬ
ਲੁਧਿਆਣਾ/23 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਜਾਨੋਭ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ । ਲੁਧਿਆਣਾ ਦੇ ਹਲਕਾ ਪੱਛਮੀ ’ਚ ਪਹੁੰਚੇ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਜੰਮ ਕੇ ਨਿਸ਼ਾਨਾ ਸਾਧਿਆ।
ਡੀਜੀਪੀ ਪੰਜਾਬ ਵੱਲੋਂ ਹਥਿਆਰਾਂ ਦੀਆਂ ਪੋਸਟਾਂ ਅਪਲੋਡ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਚਲਾਉਣ ਦਾ ਕੋਈ ਫਾਇਦਾ ਨਹੀਂ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਦਿਨੋ-ਦਿਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ । ਦੂਜੇ ਪਾਸੇ ਅਜਨਾਲਾ ’ਚ ‘ਆਪ’ ਵਰਕਰ ਦੀ ਹਵਾਈ ਫਾਰਿੰਗ ’ਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ ਹੋਣ ’ਤੇ ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿਸੇ ਵੀ ਪਾਰਟੀ ਦਾ ਚਹੇਤਾ ਹੋਵੇ, ਪਰ ਕਾਰਵਾਈ ਹੋਣੀ ਚਾਹੀਦੀ ਹੈ । ਕਾਨੂੰਨ ਸਭ ਲਈ ਇੱਕ ਹੈ । ਕਿਸਾਨਾਂ ’ਤੇ ਸਵਾਲ ਪੁੱਛੇ ਜਾਣ ’ਤੇ ਵੜਿੰਗ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਹੋਣੀ ਲਾਜ਼ਮੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਕਿਸਾਨ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਵਾਰ ਜ਼ਮੀਨੀ ਪੱਧਰ ’ਤੇ ਜੁੜੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ।
ਉਨ੍ਹਾਂ ਕਿਹਾ ਕਿ ਇਸ ਵਾਰ ਕਿਸੇ ਵੀ ਚਹੇਤੇ ਨੂੰ ਟਿਕਟ ਨਹੀਂ ਮਿਲੇਗੀ । ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਬਾਰੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ’ਤੇ ਖਰਚ ਕੀਤਾ ਜਾ ਰਿਹਾ ਹੈ ।
ਵੜਿੰਗ ਨੇ ਕਿਹਾ ਕਿ ਉਹ ਲਿਖਤੀ ਤੌਰ ’ਤੇ ਦੇਣ ਲਈ ਤਿਆਰ ਹਨ ਕਿ ਹਿਮਾਚਲ ’ਚ ਇਕ ਵੀ ਸੀਟ ਨਹੀਂ ਮਿਲੇਗੀ । ਉਨ੍ਹਾਂ ਹਰਿਆਣਾ ਚੋਣਾਂ ’ਚ ਹਾਰ ਨੂੰ ਲੈ ਕੇ ਕੇਜਰੀਵਾਲ ’ਤੇ ਵੀ ਨਿਸ਼ਾਨਾ ਸਾਧਿਆ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ