BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦੇਸ਼

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਮੱਧ ਪ੍ਰਦੇਸ਼ ’ਚ ਦਾਖਲ

November 24, 2022 11:20 AM

ਏਜੰਸੀਆਂ
ਬੋਦਰਲੀ/23 ਨਵੰਬਰ : ਮੱਧ ਪ੍ਰਦੇਸ਼ ’ਚ ਬੁੱਧਵਾਰ ਸਵੇਰੇ ‘ਭਾਰਤ ਜੋੜੋ ਯਾਤਰਾ’ ਦਾ ਆਗਾਜ਼ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਿਆ ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਹਿਲਾਂ ਨੌਜਵਾਨਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਦਿਲਾਂ ਵਿੱਚ ਡਰ ਫੈਲਾਉਂਦੀ ਹੈ ਅਤੇ ਫਿਰ ਇਸ ਨੂੰ ਹਿੰਸਾ ਵਿੱਚ ਤਬਦੀਲ ਕਰਦੀ ਹੈ । ਉਨ੍ਹਾਂ ਦੀ ਅਗਵਾਈ ਵਾਲੀ ‘ਭਾਰਤ ਜੋੜੋ ਯਾਤਰਾ’ ਮਹਾਰਾਸ਼ਟਰ ਵਿੱਚੋਂ ਲੰਘਣ ਤੋਂ ਬਾਅਦ ਬੁਰਹਾਨਪੁਰ ਜ਼ਿਲ੍ਹੇ ਦੇ ਬੋਦਰਲੀ ਪਿੰਡ ਤੋਂ ਮੱਧ ਪ੍ਰਦੇਸ਼ ਵਿੱਚ ਦਾਖਲ ਹੋਈ, ਜਿਸ ਨੂੰ ‘ਦੱਖਣ ਦੇ ਗੇਟਵੇ’ ਵਜੋਂ ਜਾਣਿਆ ਜਾਂਦਾ ਹੈ । ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ’ਚ ਹੁਣ ਤੱਕ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ ਹੈ । ਅਜਿਹੇ ’ਚ ਹਾਲ ਹੀ ’ਚ ਭਾਜਪਾ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਅਦਾਕਾਰਾਂ ਨੂੰ ਇਸ ਲਈ ਪੈਸੇ ਦਿੱਤੇ ਗਏ ਸਨ ।
ਉਧਰ ਭਾਜਪਾ ਵੱਲੋਂ ਦੋਸ਼ ਲਾਇਆ ਗਿਆ ਕਿ ਮਸ਼ਹੂਰ ਹਸਤੀਆਂ ਨੂੰ ਇੱਕ ਗੁਮਨਾਮ ਮੈਸੇਜ ਭੇਜਿਆ ਗਿਆ ਸੀ, ਜਿਸ ਵਿੱਚ ਮੱਧ ਪ੍ਰਦੇਸ਼ ਦੇ ਅਦਾਕਾਰ ਵੀ ਸ਼ਾਮਲ ਸਨ । ਇਲਜ਼ਾਮ ਮੁਤਾਬਕ ਇਸ ਮੈਸੇਜ ਵਿੱਚ ਅਦਾਕਾਰ ਆਪਣੀ ਫੀਸ ਦੱਸ ਕੇ ਚੁਣੇ ਹੋਏ ਸਮੇਂ ਮੁਤਾਬਕ 15 ਮਿੰਟ ਰਾਹੁਲ ਗਾਂਧੀ ਨਾਲ ਵਾਕ ਕਰ ਸਕਦੇ ਹਨ । ਦੂਜੇ ਪਾਸੇ ਕਾਂਗਰਸ ਨੇ ਭਾਜਪਾ ਦੇ ਇਨ੍ਹਾਂ ਦੋਸ਼ਾਂ ’ਤੇ ਕਿਹਾ ਕਿ ਭਾਜਪਾ ਕਾਂਗਰਸ ਦੇ ਇਸ ਦੌਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ । ਕਾਂਗਰਸ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਇਸ ਯਾਤਰਾ ਵਿਚ ਹਿੱਸਾ ਲਿਆ ਉਹ ਦੇਸ਼ ਲਈ ਖੜ੍ਹੇ ਹਨ । ਮਹਾਰਾਸ਼ਟਰ ਕਾਂਗਰਸ ਨੇਤਾ ਸਚਿਨ ਸਾਵੰਤ ਨੇ ਟਵੀਟ ਕੀਤਾ, “ਇਹ ਭਾਜਪਾ ਹੈ ਜੋ ਮਸ਼ਹੂਰ ਹਸਤੀਆਂ ਦਾ ਝੂਠਾ ਸਮਰਥਨ ਕਰਨ ਦੀ ਕਲਾ ਵਿੱਚ ਮਾਹਰ ਹੈ, ਕਾਂਗਰਸ ਨਹੀਂ ।
ਇਸੇ ਦੌਰਾਨ ਭਾਜਪਾ ਨੇਤਾ ਨਿਤੇਸ਼ ਰਾਣੇ ਨੇ ਟਵੀਟ ਕੀਤਾ, ‘ਇਸ ਲਈ ਰਾਹੁਲ ਗਾਂਧੀ ਦੀ ਯਾਤਰਾ ਦਾ ਸਟੇਜ ਮੈਨੇਜਡ ਹੈ, ਇਹ ਇਸ ਗੱਲ ਦਾ ਸਬੂਤ ਹੈ ਕਿ ਕਿਵੇਂ ਅਦਾਕਾਰਾਂ ਨੂੰ ਰਾਹੁਲ ਦੇ ਨਾਲ ਆਉਣ ਅਤੇ ਚੱਲਣ ਲਈ ਪੈਸੇ ਦਿੱਤੇ ਜਾ ਰਹੇ ਹਨ। ਸਭ ਗੋਲਮਾਲ ਹੈ… ਇਹ ਪੱਪੂ ਕਦੇ ਪਾਸ ਨਹੀਂ ਹੋਵੇਗਾ।’
ਇਸ ’ਤੇ ਪੂਜਾ ਭੱਟ ਨੇ ਹਾਰਪਰ ਲੀ ਦੇ ਹਵਾਲੇ ਨਾਲ ਜਵਾਬ ਦਿੱਤਾ, ‘ਇਹ ਯਕੀਨੀ ਤੌਰ ’ਤੇ ਅਜਿਹਾ ਸੋਚਣ ਦੇ ਹੱਕਦਾਰ ਹਨ ਅਤੇ ਉਹ ਆਪਣੀ ਰਾਏ ਲਈ ਪੂਰੇ ਸਨਮਾਨ ਦੇ ਹੱਕਦਾਰ ਹਨ…, ਪਰ ਇਸ ਤੋਂ ਪਹਿਲਾਂ ਕਿ ਮੈਂ ਦੂਜੇ ਲੋਕਾਂ ਦੇ ਨਾਲ ਰਹਿ ਸਕਾਂ, ਮੈਨੂੰ ਆਪਣੇ ਨਾਲ ਰਹਿਣਾ ਹੋਵਾਗ। ਇੱਕ ਚੀਜ਼ ਜੋ ਬਹੁਮਤ ਦੇ ਸ਼ਾਸਨ ਦਾ ਪਾਲਨ ਨਹੀਂ ਕਰਦੀ ਹੈ ਉਹ ਹੈ ਇਕ ਬੰਦੇ ਦੀ ਸਮਝ।’
ਦੱਸਣਾ ਬਣਦਾ ਹੈ ਕਿ ਮਹਾਰਾਸ਼ਟਰ ਤੋਂ ਲੰਘਣ ਤੋਂ ਬਾਅਦ ‘ਭਾਰਤ ਜੋੜੋ ਯਾਤਰਾ’ ਬੁੱਧਵਾਰ ਸਵੇਰੇ ਬੁਰਹਾਨਪੁਰ ਜ਼ਿਲੇ ਦੇ ਬੋਦਰਲੀ ਪਿੰਡ ਤੋਂ ਮੱਧ ਪ੍ਰਦੇਸ਼ ‘ਚ ਦਾਖਲ ਹੋਈ, ਜਿਸ ਨੂੰ ‘ਦੱਖਣ ਦਾ ਗੇਟ’ ਕਿਹਾ ਜਾਂਦਾ ਹੈ । ਹੁਣ ਤੱਕ ਦੀ ਜਾਣਕਾਰੀ ਮੁਤਾਬਕ ਰਾਹੁਲ ਦੀ ਅਗਵਾਈ ਵਾਲੀ ਇਹ ਪਦਯਾਤਰਾ ਮੱਧ ਪ੍ਰਦੇਸ਼ ’ਚ ਕਰੀਬ 380 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ 4 ਦਸੰਬਰ ਨੂੰ ਰਾਜਸਥਾਨ ’ਚ ਪ੍ਰਵੇਸ਼ ਕਰੇਗੀ । ਕਾਂਗਰਸ ਦੀ ਸੂਬਾਈ ਇਕਾਈ ਦੇ ਮੁਖੀ ਕਮਲਨਾਥ ਨੇ ਕਿਹਾ ਸੀ ਕਿ ਪ੍ਰਿਯੰਕਾ 24 ਅਤੇ 25 ਨਵੰਬਰ ਨੂੰ ਬੁਰਹਾਨਪੁਰ ਤੋਂ ਇੰਦੌਰ ਦੇ ਰਸਤੇ ’ਚ ਯਾਤਰਾ ‘ਚ ਸ਼ਾਮਲ ਹੋਵੇਗੀ । ਜ਼ਿਕਰਯੋਗ ਹੈ ਕਿ ‘ਭਾਰਤ ਜੋੜੋ ਯਾਤਰਾ’ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇ

ਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚ

ਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤ

ਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਦਿੱਲੀ : ਜਾਮਾ ਮਸਜਿਦ ’ਚ ਲੜਕੀਆਂ ਦੇ ਦਾਖ਼ਲੇ ’ਤੇ ਲਾਈ ਪਾਬੰਦੀ ਐਲਜੀ ਦੇ ਹੁਕਮ ਮਗਰੋਂ ਵਾਪਸ ਲਈ

‘ਭਾਰਤ ਜੋੜੋ ਯਾਤਰਾ’ : ਭਾਜਪਾ ਦੇ ਗੜ੍ਹ ’ਚ ਰਾਹੁਲ ਨੂੰ ਮਿਲਿਆ ਪ੍ਰਿਯੰਕਾ ਦਾ ਸਾਥ

ਪਹਾੜਾਂ ’ਤੇ ਬਰਫ਼ਬਾਰੀ, ਉੱਤਰੀ ਭਾਰਤ ’ਚ ਠੰਢ ਵਧਣ ਲੱਗੀ

ਚੋਣ ਕਮਿਸ਼ਨਰ ਦੀ ਨਿਯੁਕਤੀ ਦਾ ਮਾਮਲਾ : ਅਰੁਣ ਗੋਇਲ ਦੀ ਨਿਯੁਕਤੀ ’ਚ ਬੇਹੱਦ ਤੇਜ਼ੀ ਦਿਖੀ : ਸੁਪਰੀਮ ਕੋਰਟ

ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ : ਵਿਧਾਇਕ ਦੇਵ ਮਾਨ