BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸਾਬਕਾ ਏਡੀਜੀਪੀ ਚੰਦਰਾ ਦੇ ਫਾਰਮ ਹਾਊਸ ’ਤੇ ਵਿਜੀਲੈਂਸ ਦੀ ਛਾਪੇਮਾਰੀ

November 24, 2022 11:26 AM

ਏਜੰਸੀਆਂ
ਨਵੀਂ ਦਿੱਲੀ/23 ਨਵੰਬਰ : ਪੰਜਾਬ ਦੇ ਸੇਵਾਮੁਕਤ ਏਡੀਜੀਪੀ ਰਾਕੇਸ਼ ਚੰਦਰਾ ਖ਼ਿਲਾਫ਼ ਵਿਜੀਲੈਂਸ ਵੱਲੋਂ ਆਮਦਨ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ’ਚ ਜਾਂਚ ਸ਼ੁਰੂ ਹੋ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਵਾਲਿਕ ਦੀਆਂ ਪਹਾੜੀਆਂ ਨਵਾਂ ਗਾਓਂ ’ਚ ਲਗਭਗ ਇਕ ਏਕੜ ’ਚ ਰਾਕੇਸ਼ ਚੰਦਰਾ ਵੱਲੋਂ ਬਣਾਏ ਗਏ ਫਾਰਮ ਹਾਊਸ ਦੀ ਪੈਮਾਇਸ਼ ਕੀਤੀ ਗਈ । ਇਸ ਨਾਲ ਫਾਰਮ ਹਾਊਸ ’ਤੇ ਖ਼ਰਚ ਕੀਤੀ ਕੀਮਤ ਦਾ ਅੰਦਾਜ਼ਾ ਲਾਇਆ ਜਾ ਸਕੇਗਾ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਨਾਲ ਲੱਗਦੇ ਨਯਾ ਗਾਓਂ, ਮੋਹਾਲੀ ਸਥਿਤ ਸਾਬਕਾ ਏਡੀਜੀਪੀ ਦੇ ਫਾਰਮ ਹਾਊਸ ’ਤੇ ਵਿਜੀਲੈਂਸ ਦੀ ਛਾਪੇਮਾਰੀ ਹੋਈ । ਵਿਜੀਲੈਂਸ ਦੀਆਂ ਕਈ ਗੱਡੀਆਂ ਸਵੇਰੇ 9.00 ਵਜੇ ਉਨ੍ਹਾਂ ਦੇ ਫਾਰਮ ਹਾਊਸ ’ਤੇ ਪੁੱਜੀਆਂ ਅਤੇ ਦੁਪਹਿਰ ਢਾਈ ਵਜੇ ਤੱਕ ਫਾਰਮ ਹਾਊਸ ਦੀ ਜਾਂਚ ਜਾਰੀ ਰਹੀ । ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ । ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਰਮਨ ਗੋਇਲ ਵੀ ਵਿਜੀਲੈਂਸ ਟੀਮ ਦੇ ਨਾਲ ਮੌਕੇ ’ਤੇ ਮੌਜੂਦ ਸਨ । ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਉਸ ਦੇ ਫਾਰਮ ਹਾਊਸ ਦੀ ਮਿਣਤੀ ਕਰ ਰਹੀ ਹੈ । ਉਨ੍ਹਾਂ ਦਾ ਫਾਰਮ ਹਾਊਸ 3 ਏਕੜ ’ਚ ਬਣਿਆ ਹੋਇਆ ਹੈ । ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਜ਼ਮੀਨ ’ਤੇ ਉਨ੍ਹਾਂ ਦਾ ਫਾਰਮ ਹਾਊਸ ਬਣਿਆ ਹੋਇਆ ਹੈ, ਉਹ ਜੰਗਲਾਤ ਵਿਭਾਗ ਦੀ ਹੈ । ਸੇਵਾਮੁਕਤ ਏਡੀਜੀਪੀ ਰਾਕੇਸ਼ ਚੰਦਰਾ ਦਾ ਕਹਿਣਾ ਹੈ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਖਿਲਾਫ਼ ਕਿਸੇ ਨੇ ਸ਼ਿਕਾਇਤ ਦਿੱਤੀ ਹੈ । ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ । ਰਾਕੇਸ਼ ਚੰਦਰਾ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਾਰੇ ਦਸਤਾਵੇਜ਼ ਹਨ, ਜੋ ਉਨ੍ਹਾਂ ਨੇ ਮੌਕੇ ’ਤੇ ਵਿਜੀਲੈਂਸ ਨੂੰ ਵੀ ਦਿਖਾਏ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ