BREAKING NEWS
ਚੰਡੀਗੜ੍ਹ ਕੈਗ ਦਫ਼ਤਰ ਨੇ ਸਾਈਕਲੋਥੌਨ ਦਾ ਆਯੋਜਨ ਕੀਤਾਵਿਜੀਲੈਂਸ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਬਹਿਬਲ ਕਲਾਂ ਗੋਲੀ ਕਾਂਡ : ਸਿਟ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪੀੜਤ ਤੇ ਗਵਾਹਾਂ ਨਾਲ ਕੀਤੀ ਮੁਲਾਕਾਤਜੰਮੂ-ਕਸ਼ਮੀਰ : ਪੁਲਿਸ ਨੇ ਸਾਂਬਾ ’ਚ ਡਰੋਨ ਰਾਹੀਂ ਸੁੱਟੇ ਆਈਈਡੀ, ਹਥਿਆਰ ਤੇ 5 ਲੱਖ ਰੁਪਏ ਬਰਾਮਦ ਕੀਤੇਲਾਰੈਂਸ ਬਿਸ਼ਨੋਈ 10 ਦਿਨਾਂ ਲਈ ਐਨਆਈਏ ਦੀ ਹਿਰਾਸਤ ’ਚਰਾਜਸਥਾਨ : ਸਚਿਨ ਪਾਇਲਟ ਗੱਦਾਰ, ਕਦੇ ਮੁੱਖ ਮੰਤਰੀ ਨਹੀਂ ਬਣ ਸਕਣਗੇ : ਅਸ਼ੋਕ ਗਹਿਲੋਤਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ 5 ਮੈਂਬਰੀ ਬੈਂਚ ਹੋਵੇਗਾ ਗਠਿਤਫੀਫਾ ਵਰਲਡ ਕੱਪ : ਸਵਿਟਜ਼ਰਲੈਂਡ ਨੇ ਕੈਮਰੂਨ ਨੂੰ 1-0 ਨਾਲ ਹਰਾਇਆਕੈਨੇਡਾ : ਸਰੀ ’ਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲਸ਼ਰਧਾ ਕਤਲ ਕਾਂਡ : ਆਫਤਾਬ ਨੇ ਇੱਕ ਨਹੀਂ, ਸਗੋਂ ਕਈ ਹਥਿਆਰਾਂ ਨਾਲ ਸ਼ਰਧਾ ਦੇ 35 ਟੁਕੜੇ ਕੀਤੇ

ਪੰਜਾਬ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

November 24, 2022 11:38 AM

- ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਦਸਨਸ
ਚੰਡੀਗੜ੍ਹ/23 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ।
ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ’ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਨੈਕਾਰ ਵਿਰੁੱਧ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ, ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਸ ਅਸਾਮੀ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀਪੀ-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ 14 ਦਸੰਬਰ 2022 ਤੱਕ ਭੇਜ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਨਵੀਂ ਦਿਸ਼ਾ ਦੇਣਗੇ ਸਕੂਲ ਆਫ ਐਮੀਨੈਸ: ਬੈਂਸ

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ਪੰਜਾਬ ਦੀ ਸਿਆਸਤ ’ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ’ਤੇ ਲੈਕਚਰ

ਕਣਕ ਦੀ ਅਗੇਤੀ ਬਿਜਾਈ ’ਤੇ ਗੁਲਾਬੀ ਸੁੰਡੀ ਦੀ ਮਾਰ

ਮਹਿਲਾ ਹੈਲਥ ਅਫ਼ਸਰ ਦਾ ਪਿੱਛਾ ਕਰਨ ਵਾਲੇ ਵਿਅਕਤੀ ਦੇ ਘਰ ਉਲਾਂਭਾ ਦੇਣ ਗਏ ਸਟਾਫ਼ ਮੈਂਬਰ ਦੀ ਕੁੱਟਮਾਰ

219 ਨਸ਼ੇ ਦੀਆਂ ਗੋਲੀਆਂ ਸਮੇਤ 3 ਕਾਬੂ

ਨਤੀਜੇ ਆਉਂਦਿਆਂ ਹੀ ਭਟੋਲੀ ਕਾਲਜ ਬਾਹਰ ਬੱਚਿਆਂ ਨੇ ਕੀਤਾ ਰੋਸ ਪ੍ਰਦਸ਼ਰਨ

10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਇੰਜੀਨੀਅਰ ਨੌਜਵਾਨ ਪੁੱਤਰ ਦੀ ਮੌਤ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਜਰਸੀ ਵੰਡ ਸਮਾਰੋਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਮੁੱਖ ਮੰਤਰੀ ਦੇ ਨਾਂ ਭੇਜੇ ਜਾਣਗੇ ਮੰਗ ਪੱਤਰ